ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/114

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ



ਮੈਂ ਵੱਟ ਲਿਆਵਾਂ ਪੂਣੀਆਂ
ਧੀਏ ਚਰਖੇ ਨੂੰ ਚਿੱਤ ਲਾ
ਜਾਂਦੇ ਪੰਨੂੰ ਨੂੰ ਜਾਣ ਦੇ
ਕੌਲ਼ੇ ਦੀ ਗਈ ਨੀ ਬਲਾ।

ਅੱਗ ਲਾਵਾਂ ਤੇਰੀਆਂ ਪੂਣੀਆਂ
ਚਰਖੇ ਨੂੰ ਨਦੀ ਨੀ ਹੜ੍ਹਾ
ਜਾਨ ਤਾਂ ਮੇਰੀ ਲੈ ਗਿਆ
ਕੋਈ ਚੀਰੇ ਦੇ ਲੜ ਲਾ
ਨੀ ਜਾਂਦੇ ਪੁੰਨੂੰ ਨੂੰ ਮੋੜ ਲੈ

ਸੂਟ ਸਮਾਵਾਂ ਰੇਸ਼ਮੀ
ਚੁੰਨੀਆਂ ਦੇਵਾਂ ਨੀ ਰੰਗਾ
ਜਾਂਦੇ ਪੰਨੂੰ ਨੂੰ ਜਾਣ ਦੇ
ਕੌਲ਼ੇ ਦੀ ਗਈ ਨੀ ਬਲਾ।

ਅੱਗ ਲਾਵਾਂ ਤੇਰੇ ਸੂਟ ਨੂੰ
ਚੁੰਨੀਆਂ ਦੇਵਾਂ ਨੀ ਮਚਾ
ਜਾਨ ਤਾਂ ਮੇਰੀ ਲੈ ਗਿਆ
ਕੋਈ ਚੀਰੇ ਦੇ ਲੜ ਲਾ
ਨੀ ਜਾਂਦੇ ਪੁੰਨੂੰ ਨੂੰ ਮੋੜ ਲੈ।

ਬੂਰੀ ਮੱਝ ਤੈਨੂੰ ਲੈ ਦਿਆਂ
ਧੀਏ ਮੱਖਣਾਂ ਨਾਲ਼ ਟੁਕ ਖਾ
ਜਾਂਦੇ ਪੁੰਨੂੰ ਨੂੰ ਜਾਣ ਦੇ
ਕੌਲ਼ੇ ਦੀ ਗਈ ਨੀ ਬਲਾ।

ਅੱਗ ਲਾਵਾਂ ਤੇਰੀ ਮੱਖਣੀ
ਬੂਰੀ ਨੂੰ ਬੱਗ ਨੀ ਰਲ਼ਾ
ਜਾਨ ਤਾਂ ਮੇਰੀ ਲੈ ਗਿਆ



ਪੰਜਾਬੀ ਲੋਕ ਗਾਥਾਵਾਂ/ 110