ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/118

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ



ਮਿਰਜ਼ੇ ਦਾ ਮਾਮਾ ਖੀਵਾ ਖ਼ਾਨ ਉਹਨੂੰ ਆਪਣੇ ਪਿੰਡ ਲੈ ਆਇਆ। ਖੀਵੇ ਦੇ ਘਰ ਕਿਸੇ ਗੱਲ ਦੀ ਤੋਟ ਨਹੀਂ ਸੀ। ਉਹ ਝੰਗ ਸਿਆਲਾਂ ਦਾ ਚੌਧਰੀ ਸੀ। ਆਪਣੀ ਭੈਣ ਦੀ ਕਿਸੇ ਨਾ ਕਿਸੇ ਬਹਾਨੇ ਮਦਦ ਕਰਨੀ, ਉਹ ਆਪਣਾ ਫ਼ਰਜ਼ ਸਮਝਦਾ ਸੀ। ਮਿਰਜ਼ੇ ਦੀ ਪਾਲਣਾ ਉਹਨੇ ਆਪਣੇ ਜ਼ਿੰਮੇ ਲੈ ਲਈ।
ਕੁਝ ਵਰੇ ਹੋਏ ਖੀਵੇ ਖਾਨ ਦੀ ਘਰ ਵਾਲ਼ੀ ਦੋ ਪੁੱਤਰ ਤੇ ਇਕ ਧੀ ਛੱਡ ਕੇ ਮਰ ਗਈ ਸੀ ਤੇ ਹੁਣ ਉਹਨੇ ਪਿਛਲੇ ਵਰ੍ਹੇ ਦੂਜਾ ਵਿਆਹ ਕਰਵਾ ਲਿਆ ਸੀ। ਪਹਿਲੀ ਪਤਨੀ ਦੀ ਸਭ ਤੋਂ ਛੋਟੀ ਧੀ ਸਾਹਿਬਾਂ ਮਿਰਜ਼ੇ ਦੀ ਹਾਨਣ ਸੀ। ਮਿਰਜ਼ੇ ਦਾ ਜੀ ਪ੍ਰਣ ਨੂੰ ਸਾਹਿਬਾਂ ਤੋਂ ਪਿਆਰਾ ਸਾਥ ਹੋਰ ਕਿਹੜਾ ਹੋ ਸਕਦਾ ਸੀ। ਪਲਾਂ ਵਿਚ ਦੋ ਪਿਆਰੇ ਬਾਲ ਇਕਮਿਕ ਹੋ ਗਏ ਤੇ ਸਭ ਕੁਝ ਭੁੱਲ ਭੁਲਾ ਕੇ ਬਾਲ ਖੇਡਾਂ ਵਿਚ ਰੁਝ ਗਏ।
ਦੋਵਾਂ ਨੂੰ ਮਸੀਤੇ ਕਾਜ਼ੀ ਪਾਸ ਪੜ੍ਹਨੇ ਪਾ ਦਿੱਤਾ ਗਿਆ। ਦਿਨਾਂ ਦੇ ਦਿਨ, ਮਹੀਨਿਆਂ ਦੇ ਮਹੀਨੇ, ਵਰ੍ਹਿਆਂ ਦੇ ਵਰੇ ਗੁਜ਼ਰਦੇ ਰਹੇ। ਮਿਰਜ਼ਾ ਸਾਹਿਬਾਂ ਇਕ ਪਲ ਲਈ ਵੀ ਇਕ ਦੂਜੇ ਤੋਂ ਜੁਦਾ ਨਾ ਹੁੰਦੇ, ਕੱਠੇ ਪੜ੍ਹਦੇ,'ਕੱਠੇ ਖੇਡਦੇ।
ਸਾਹਿਬਾਂ ਮੁਟਿਆਰ ਹੋਣ ਲੱਗੀ!
 ਮਿਰਜ਼ਾ ਜਵਾਨ ਹੋਣ ਲੱਗਾ!
ਜੇ ਮਿਰਜ਼ੇ ਨੂੰ ਕੋਈ ਗੁਲਾਬ ਦਾ ਫੁੱਲ ਸੱਦਦਾ ਤਾਂ ਸਾਹਿਬਾਂ ਨੂੰ ਚੰਬੇ ਦੀ ਕਲੀ ਆਖਦਾ। ਸਾਹਿਬਾਂ ਦੇ ਤੁਲ ਪਿੰਡ ਵਿਚ ਕੋਈ ਹੋਰ ਮੁਟਿਆਰ ਨਹੀਂ ਸੀ ਵਿਖਾਈ ਦਿੰਦੀ ਤੇ ਮਿਰਜ਼ੇ ਦੇ ਮੁਕਾਬਲੇ ਦਾ ਕੋਈ ਗੱਭਰੂ ਨਜ਼ਰ ਨਹੀਂ ਸੀ ਆਉਂਦਾ। ਬਚਪਨ ਦੀ ਮੁਹੱਬਤ ਜਵਾਨ ਹੋ ਗਈ। ਮਿਰਜ਼ਾ ਸਾਹਿਬਾਂ ਨੂੰ ਚੰਗਾ ਲੱਗਦਾ ਸੀ ਤੇ ਸਾਹਿਬਾਂ ਮਿਰਜ਼ੇ ਨੂੰ ਪਿਆਰੀ ਲੱਗਦੀ ਸੀ।ਦੋਵੇਂ ਇਕ ਦੂਜੇ ਦੇ ਸਦਕੜੇ ਜਾਂਦੇ ਸਨ।
ਦੋ ਜਵਾਨੀਆਂ ਦਾ ਇਕ ਦੂਜੇ ਨੂੰ ਚੰਗਾ ਲੱਗਣਾ, ਬੇਮੁਹੱਬਤੇ ਸਮਾਜ ਨੂੰ ਚੰਗਾ ਨਾ ਲੱਗਾ।ਉਨ੍ਹਾਂ ਮਿਰਜ਼ੇ ਸਾਹਿਬਾਂ ਦੀ ਮੁਹੱਬਤ ਨੂੰ ਨਿੰਦਣਾ ਸ਼ੁਰੂ ਕਰ ਦਿੱਤਾ।
"ਮਿਰਜ਼ਿਆ ਪਤਾ ਨਹੀਂ ਕਿਉਂ ਇਹ ਲੋਕਾਂ ਸਾਨੂੰ ਵੇਖ ਕੇ ਸੜਦੇ ਨੇ। ਸਾਡੀ ਪਾਕ ਮੁਹੱਬਤ ਨੂੰ ਊਜਾਂ ਲਾਉਂਦੇ ਨੇ। ਸਾਹਿਬਾਂ ਨੇ ਬੜੀ ਗੰਭੀਰਤਾ ਨਾਲ਼ ਗੱਲ ਤੋਰੀ।
"ਸਾਹਿਬਾਂ! ਇਹ ਲੋਕੀਂ ਕੀ ਜਾਨਣ। ਸਾਡੀ ਬਚਪਨ ਦੀ ਮੁਹੱਬਤ 'ਚ ਕੋਈ ਫ਼ਰਕ ਨਹੀਂ ਪਿਆ ਅਸੀਂ ਬਚਪਨ 'ਚ ਮੁਹੱਬਤ ਕਰਦੇ ਰਹੇ ... ਉਦੋਂ ਕਿਸੇ ਸਾਡੀ ਕੋਈ ਗੱਲ ਨਹੀਂ ਸੀ ਜੋੜੀ ਤੇ ਅੱਜ.... ਸਮਾਜ ਪ੍ਰਤੀ ਮਿਰਜ਼ੇ ਨੇ ਆਪਣਾ ਪ੍ਰਤੀਕਰਮ ਜ਼ਾਹਰ ਕੀਤਾ।
ਮਿਰਜ਼ਿਆ! ਉਦੋਂ ਅਸੀਂ ਬੱਚੇ ਸਾਂ। ਇਹ ਸਮਾਜ ਜਵਾਨ ਮੁਹੱਬਤਾਂ ਨੂੰ ਵੇਖ ਕੇ ਸੜਦੈ। ਮੁਟਿਆਰ ਪ੍ਰੀਤਾਂ ਦੇ ਰਾਹਾਂ ਵਿਚ ਕੰਡਿਆਲੀਆਂ ਰਸਮਾਂ ਦੇ ਕੋਟ

ਪੰਜਾਬੀ ਲੋਕ ਗਾਥਾਵਾਂ/ 114