ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/137

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਕਰੀ ਅਰਜੋਈ ਨਾ ਦਰਦ ਮੰਨਿਆਂ
ਪਾਪ ਉੱਤੇ ਲੱਕ ਪਾਪੀਆਂ ਨੇ ਬੰਨ੍ਹਿਆਂ
ਕਰਦੇ ਹਲਾਲ ਜਿਉਂ ਕਸਾਈ ਬੱਕਰੇ
ਗੁੱਜਰ ਦਲੇਲ ਨੇ ਬਣਾਏ ਡੱਕਰੇ(ਗੋਕਲ ਚੰਦ)

ਦਲੇਲ ਹੋਰਾਂ ਨੇ ਪਰਤਾਪੀ ਦੀ ਲਾਸ਼ ਟੁਕੜੇ-ਟੁਕੜੇ ਕਰਕੇ ਹਾਥੀ ਵਾਲ਼ੇ ਟਿੱਬੇ ਵਿਚ ਡੂੰਘੀ ਦੱਬ ਦਿੱਤੀ। ਇਕ ਟਟੀਹਰੀ ਦੀ ਦਿਲ-ਚੀਰਵੀਂ ਆਵਾਜ਼ ਹੌਲ਼ੇ-ਹੌਲ਼ੇ ਮੱਧਮ ਪੈ ਗਈ।
ਪਰਤਾਪੀ ਦੇ ਅਚਾਨਕ ਗਾਇਬ ਹੋਣ 'ਤੇ ਪਿੰਡ ਵਿਚ ਰੌਲ਼ਾ ਪੈ ਗਿਆ। ਕੋਈ ਆਖੇ, "ਪਰਤਾਪੀ ਕਾਕੇ ਪਾਸ ਨਾਭੇ ਨਸ ਗਈ ਹੈ।" ਕਿਸੇ ਕਿਹਾ, "ਪਰਤਾਪੀ ਨੂੰ ਕਾਹਨ ਸਿੰਘ ਹੋਰਾਂ ਮਰਵਾ ਦਿੱਤਾ ਹੈ।" ਆਖ਼ਰ ਸ਼ੋਹਰੋ ਸ਼ੋਹਰੀ ਹੁੰਦੀ ਗਈ। ਕਿਸੇ ਥਾਣੇ ਜਾ ਮੁਖ਼ਬਰੀ ਕੀਤੀ। ਪਰਤਾਪੀ ਦਾ ਕਤਲ ਹੋਇਆਂ ਛੇ ਮਹੀਨੇ ਲੰਘ ਚੁੱਕੇ ਸਨ।
ਪੁਲਿਸ ਆਈ। ਸਾਰੇ ਪਿੰਡ ਦੀ ਮਾਰ-ਕੁਟਾਈ ਕੀਤੀ ਗਈ ਪਰ ਪਰਤਾਪੀ ਦਾ ਕਿਧਰੇ ਥਹੁ-ਪਤਾ ਨਾ ਲੱਗਾ।
ਅੰਗਰੇਜ਼ ਬਾਰਬਟਨ ਜਿਹੜਾ ਉਸ ਸਮੇਂ ਲੁਧਿਆਣੇ ਦਾ ਪੁਲਿਸ ਸੁਪਰਡੈਂਟ ਸੀ, ਇਸ ਕੇਸ ਦੀ ਪੜਤਾਲ ਲਈ ਰੁਪਾਲੋਂ ਆਇਆ। ਉਸ ਦੇ ਨਾਲ਼ ਦੋ ਸੌ ਸਿਪਾਹੀ ਸਨ। ਪਿੰਡ ਇਕ ਛਾਉਣੀ ਵਿਚ ਬਦਲ ਗਿਆ- ਤੰਬੂ ਤਾਣੇ ਗਏ। ਉਸ ਨੇ ਆਲ਼ੇ-ਦੁਆਲ਼ੇ ਦੇ ਸਾਰੇ ਪਿੰਡ ਸਦ ਲਏ। ਫੇਰ ਵੀ ਕੁਝ ਪਤਾ ਨਾ ਲੱਗਾ। ਬਾਰਬਟਨ ਹੁਸ਼ਿਆਰ ਬਹੁਤ ਸੀ। ਉਹ ਆਥਣ ਸਮੇਂ ਬਾਹਰ ਬੈਠੀਆਂ ਔਰਤਾਂ ਪਾਸ ਚੋਰੀ ਬੈਠ ਕੇ ਉਨ੍ਹਾਂ ਦੀਆਂ ਗੱਲਾਂ ਸੁਣਦਾ ਰਹਿੰਦਾ। ਇਕ ਦਿਨ ਉਸ ਨੂੰ ਪਰਤਾਪੀ ਦੇ ਭੋਲੀ ਨਾਲ਼ ਸਹੇਲਪੁਣੇ ਦਾ ਪਤਾ ਲੱਗ ਗਿਆ। ਉਹਨੇ ਭੋਲੀ ਜਾ ਫੜੀ। ਭੋਲੀ ਨੇ ਪਰਤਾਪੀ ਦੇ ਦਲੇਲ ਨਾਲ਼ ਨਾਭੇ ਜਾਣ ਦੀ ਗੱਲ ਦੱਸ ਦਿੱਤੀ। ਅੱਗੋਂ ਦਲੇਲ ਗੁੱਜਰ ਨੇ ਵਾਅਦਾ ਮੁਆਫ਼ ਗਵਾਹ ਬਣ ਕੇ ਸਾਰੀ ਹੋਈ ਬੀਤੀ ਸੁਣਾ ਦਿੱਤੀ।
ਕਾਕਾ ਕਿਰਪਾਲ ਸਿੰਘ ਦੀ ਮਾਂ ਅਤਰੀ ਅਤੇ ਸੱਯਦ ਮੁਹੰਮਦ ਸ਼ਾਹ ਹੋਰੀਂ ਫੜ ਲਏ ਗਏ।
ਹੁਣ ਸੁਆਲ ਪਰਤਾਪੀ ਦੀ ਲਾਸ਼ ਲੱਭਣ ਦਾ ਸੀ। ਦਲੇਲ ਦੇ ਦੱਸੇ ਪਤੇ 'ਤੇ ਹਾਥੀ ਵਾਲ਼ੇ ਟਿੱਬੇ ਦੀ ਪੁਟਾਈ ਸ਼ੁਰੂ ਹੋਈ। ਆਲ਼ੇ-ਦੁਆਲ਼ੇ ਦੇ ਪਿੰਡਾਂ ਦੇ ਲੋਕਾਂ ਨੇ ਜਿਸ ਵਿਚ ਮੇਰੇ ਪਿੰਡ ਮਾਦਪੁਰ ਦੇ ਲੋਕ ਵੀ ਸ਼ਾਮਲ ਸਨ, ਟਿੱਬੇ ਦੀ ਖ਼ੁਦਾਈ ਵਿਚ ਮਦਦ ਕੀਤੀ।
ਆਖ਼ਰ ਪਰਤਾਪੀ ਦੇ ਹੱਡ ਲੱਭ ਪਏ। ਇਸ ਹੱਡ ਲੱਭਣ ਦੀ ਵਾਰਤਾ ਨੂੰ

ਪੰਜਾਬੀ ਲੋਕ ਗਾਥਾਵਾਂ/ 133