ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/146

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਸੁਰਤ ਵਿਚ ਆ ਗਿਆ। ਉਸ ਆਪਣੇ ਆਪ ਨੂੰ ਜ਼ੈਨੀ ਦੀ ਗੋਦੀ ਵਿਚ ਵੇਖਿਆ ਤੇ ਬੋਲਿਆ, "ਜੈਨੀਏਂ! ਮੈਂ ਜੰਨਤ ਵਿਚ ਹਾਂ। ਕਿਧਰੇ ਮੈਂ ਸੁਪਨਾ ਤਾਂ ਨਹੀਂ ਵੇਖਦਾ ਪਿਆ!"
"ਸੋਹਣਿਆ ਸ਼ੁਕਰ ਏ ਖ਼ੁਦਾ ਦਾ, ਜਾਨ ਬਚ ਗਈ ਏ। ਵੇਲ਼ਾ ਗੱਲਾਂ ਕਰਨ ਦਾ ਨਹੀਂ। ਚਲ ਹਿੰਮਤ ਤੋਂ ਕੰਮ ਲੈ। ਤੁਰ ਚੱਲ ਕਿਧਰੇ ਵੈਰੀ ਨਾ ਆ ਜਾਣ।"
"ਜ਼ੈਨੀਏ ਜਾ ਪਿੱਛੇ ਮੁੜ ਜਾ, ਉਹ ਤੈਨੂੰ ਨਹੀਂ ਛੱਡਣਗੇ। ਜਾਹ ਰੱਬ ਦੇ ਵਾਸਤੇ ਡੇਰੇ ਨੂੰ ਮੁੜ ਜਾ।" ਸੋਹਣੇ ਨੇ ਆਪਣੇ ਆਪ ਨੂੰ ਸੰਭਾਲਿਆ।
"ਸੋਹਣਿਆ ਬਹੁਤ ਹੋ ਗਈ। ਉਹ ਤੇਰੀ ਰੱਤ ਦੇ ਪਿਆਸੇ ਹਨ, ਤੈਨੂੰ ਜਿਊਂਦੇ ਨੂੰ ਨਹੀਂ ਛੱਡਣਗੇ। ਮੈਂ ਤੇਰੇ ਬਿਨਾਂ ਇਕ ਪਲ ਵੀ ਨਹੀਂ ਜੀ ਸਕਦੀ। ਚਲ ਮੈਨੂੰ ਆਪਣੇ ਦੇਸ ਲੈ ਚੱਲ।"
ਜੋਗੀਆਂ ਦੇ ਡੇਰੇ ਵਿਚੋਂ ਵਜਦੇ ਢੋਲਾਂ ਦੀ ਆਵਾਜ਼ ਆਉਂਦੀ ਪਈ ਸੀ ਤੇ ਉਨ੍ਹਾਂ ਦੇ ਖ਼ੁਸ਼ੀਆਂ ਭਰੇ ਗੀਤਾਂ ਦੇ ਬੋਲ ਹਵਾਵਾਂ ਵਿਚ ਸੁਗੰਧੀ ਬਖੇਰਦੇ ਪਏ ਸਨ। ਏਧਰ ਸੋਹਣਾ ਤੇ ਜ਼ੈਨੀ ਆਪਣੀਆਂ ਬਾਹਵਾਂ ਵਿਚ ਬਾਹਵਾਂ ਪਾਈ ਜ਼ਿੰਦਗੀ ਦੇ ਸਫ਼ਰ 'ਤੇ ਤੁਰੇ ਜਾ ਰਹੇ ਸਨ। ਊਸ਼ਾ ਉਨ੍ਹਾਂ ਦੇ ਸੁਆਗਤ ਵਿਚ ਸੁਨਹਿਰੀ ਕਿਰਨਾਂ ਦਾ ਮੀਂਹ ਵਰਸਾ ਰਹੀ ਸੀ।

.

ਪੰਜਾਬੀ ਲੋਕ ਗਾਥਾਵਾਂ/ 142