ਸਮੱਗਰੀ 'ਤੇ ਜਾਓ

ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/156

ਵਿਕੀਸਰੋਤ ਤੋਂ
ਇਹ ਵਰਕੇ ਦੀ ਤਸਦੀਕ ਕੀਤਾ ਹੈ

ਕਿੱਥੋਂ ਵੇ ਤੇ ਤੂੰ ਆਇਆ
ਜਾਣਾ ਕਿਹੜੇ ਦੇਸ ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਪੱਛਮ ਤੋਂ ਨੀ ਮੈਂ ਆਇਆ
ਜਾਣਾ ਦੱਖਣ ਦੇਸ ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਜੇ ਤੂੰ ਭੁੱਖਾ ਰੋਟੀ ਦਾ ਵੇ
ਲੱਡੂਆ ਦਿੰਨੀ ਆਂ ਮੰਗਾ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਨਾ ਮੈਂ ਭੁੱਖਾ ਰੋਟੀ ਦਾ ਨੀ
ਲੈਣਾ ਤੇਰਾ ਦੀਦਾਰ ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਜੇ ਤੂੰ ਪਿਆਸਾ ਪਾਣੀ ਦਾ ਵੇ
ਦੁਧੂਆ ਦਿੰਨੀ ਆਂ ਮੰਗਾ ਵੇ ਫਕੀਰਾ
ਭਲਾ ਵੇ ਦਲਾਲਿਆ
ਵੇ ਰੋਡਿਆ

ਨਾ ਮੈਂ ਪਿਆਸਾ ਪਾਣੀ ਦਾ ਨੀ
ਲੈਣਾ ਤੇਰਾ ਦੀਦਾਰ ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਜੇ ਤੂੰ ਨੰਗਾ ਬਸਤਰ ਦਾ ਵੇ
ਬਸਤਰ ਦਿੰਨੀ ਆਂ ਸਮਾਂ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਨਾ ਮੈਂ ਨੰਗਾ ਬਸਤਰ ਦਾ ਨੀ
ਲੈਣਾ ਤੇਰਾ ਦੀਦਾਰ

ਪੰਜਾਬੀ ਲੋਕ ਗਾਥਾਵਾਂ/ 152