ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/157

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਜੇ ਤੂੰ ਭੁੱਖਾ ਰੰਨਾਂ ਦੇ ਵੇ
ਵਿਆਹ ਦਿੰਨੀ ਆਂ ਕਰਵਾ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਨਾ ਮੈਂ ਭੁੱਖਾ ਰੰਨਾਂ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਦਰ ਵਿਚੋਂ ਧੂਣਾ ਚੁੱਕ ਲੈ ਵੇ
ਬਾਹਰੋਂ ਆਜੂ ਮੇਰਾ ਬਾਪ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

ਦਰ ਵਿਚੋਂ ਧੂਣਾ ਨਾ ਚੁੱਕਣਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲ਼ੀਏ ਨੀ ਗੋਰੀਏ

ਪਰੰਤੂ ਰੋਡੇ ਨੇ ਜਲਾਲੀ ਦੇ ਦਰਾਂ ਅੱਗੋਂ ਧੂਣਾ ਨਾ ਚੁੱਕਿਆ। ਗੁੱਸੇ ਵਿਚ ਆਏ ਜਲਾਲੀ ਦੇ ਭਰਾਵਾਂ ਨੇ ਉਹਨੂੰ ਮਾਰ-ਮਾਰ ਕੇ ਅਧਮੋਇਆ ਕਰ ਸੁੱਟਿਆ ਅਤੇ ਰਾਤ ਸਮੇਂ ਸੁਹਾਂ ਨਦੀ ਵਿਚ ਹੜ੍ਹਾ ਆਏ। ਕੁਦਰਤ ਦਾ ਕੋਈ ਪਾਰਾਵਾਰ ਨਹੀਂ ਰੋਡਾ ਨਦੀ ਵਿਚੋਂ ਬਚ ਨਿਕਲਿਆ ਤੇ ਅਗਲੀ ਭਲਕ ਆ ਕੇ ਉਹਨੇ ਜਲਾਲੀ ਦੇ ਦਰਾਂ ਅੱਗੇ ਮੁੜ ਧੂਣਾ ਤਪਾ ਦਿੱਤਾ।
ਜਲਾਲੀ ਅੰਦਰ ਨਰੜੀ ਪਈ ਤੜਪਦੀ ਰਹੀ। ਕਹਿੰਦੇ ਨੇ ਜਲਾਲੀ ਦੇ ਭਰਾਵਾਂ ਨੂੰ ਰੋਡੇ ਦੇ ਦੁਬਾਰਾ ਮੁੜ ਆਣ 'ਤੇ ਐਨਾ ਗੁੱਸਾ ਚੜ੍ਹਿਆ ਕਿ ਉਨ੍ਹਾਂ ਨੇ ਉਹਦੇ ਟੁਕੜੇ-ਟੁਕੜੇ ਕਰਕੇ ਖੂਹ ਵਿਚ ਸੁੱਟ ਦਿੱਤਾ ਅਤੇ ਮਗਰੋਂ ਜਲਾਲੀ ਨੂੰ ਵੀ ਮਾਰ ਮੁਕਾਇਆ।
ਇਸ ਪ੍ਰੀਤ ਕਥਾ ਦਾ ਅੰਤ ਇਸ ਪ੍ਰਕਾਰ ਵੀ ਦੱਸਿਆ ਜਾਂਦਾ ਹੈ ਕਿ

ਪੰਜਾਬੀ ਲੋਕ ਗਾਥਾਵਾਂ/ 153