ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/25

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ




ਪੂਰਨ ਭਗਤ

ਪੰਜਾਬੀ ਲੋਕ-ਕਾਵਿ ਵਿਚ ਪੂਰਨ ਭਗਤ ਦੀ ਜੀਵਨ ਗਾਥਾ ਨੂੰ ਬਿਆਨ ਕਰਨ ਵਾਲੇ ਅਨੇਕਾਂ ਲੋਕ ਗੀਤ ਪ੍ਰਾਪਤ ਹਨ। ਮੇਰੀ ਬੇਬੇ ਅਤੇ ਤਾਈ ਚਰਖਾ ਕੱਤਦੀਆਂ ਹੋਈਆਂ ਰਲ਼ ਕੇ ਵੈਰਾਗਮਈ ਸੁਰ ਵਿਚ ਇਹ ਲੋਕ ਗੀਤ ਅਕਸਰ ਗਾਇਆ ਕਰਦੀਆਂ ਸਨ:

ਵੇ ਮੈਂ ਬਾਗ਼ ਲਵਾਵਾਂ ਪੂਰਨਾ
ਤੂੰ ਕਲੀਆਂ ਦੇ ਪੰਜ ਆ
ਕਲੀਆਂ ਦੇ ਪੰਜ ਨਾ ਆਵਾਂ
ਨੀ ਤੂੰ ਲਗਦੀ ਧਰਮ ਦੀ ਮਾਂ
ਨੀ ਅਕਲੋਂ ਸਮਝ ਸਿਆਣੀਏਂ

ਨਾ ਤੂੰ ਮੇਰੇ ਜਰਮਿਆਂ
ਵੇ ਨਾ ਮੈਂ ਗੋਦ ਖਲਾਇਆ
ਵੇ ਮੈਂ ਕਿਸ ਵਿਧ ਲਗਦੀ ਮਾਂ
ਵੇ ਸੋਹਣਿਆ ਪੂਰਨਾ ਵੇ

ਬਾਪ ਮੇਰੇ ਦੀ ਇਸਤਰੀ ਨੀ ਤੂੰ
ਇਸ ਵਿਧ ਲਗਦੀ ਮਾਂ ਮੇਰੀ
ਨੀਂ ਅਕਲੋਂ ਸਮਝ ਸਿਆਣੀਏਂ

ਵੇ ਮੈਂ ਖੂਹ ਲਵਾਵਾਂ ਪੂਰਨਾ
ਵੇ ਤੂੰ ਨ੍ਹਾਵਣ ਦੇ ਪੱਜ ਆ
ਨ੍ਹਾਵਣ ਦੇ ਪੱਜ ਨਾ ਆਵਾਂ
ਨੀਂ ਤੂੰ ਲਗਦੀ ਧਰਮ ਦੀ ਮਾਂ
ਨੀ ਅਕਲੋਂ ਸਮਝ ਸਿਆਣੀਏਂ

ਪੰਜਾਬੀ ਲੋਕ ਗਾਥਾਵਾਂ/ 21