ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/29

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਚੁੰਗਲ 'ਚੋਂ ਬਚ ਕੇ ਨਿਕਲ ਸਕੀ ਆਂ...।"
ਸੁਣਦੇ ਸਾਰ ਹੀ ਸਲਵਾਨ ਸਿਰ ਤੋਂ ਪੈਰਾਂ ਤਕ ਗੁੱਸੇ ਨਾਲ ਕੰਬ ਉਠਿਆ, "ਪੂਰਨ ਦੀ ਇਹ ਜੁਰਅੱਤ! ਮੈਂ ਉਹਦੇ ਸੀਰਮੇ ਪਾ ਜਾਵਾਂਗਾ!ਉਹਨੂੰ ਅਜਿਹੀ ਸਜ਼ਾ ਦੇਵਾਂਗਾ ਜਿਸ ਨੂੰ ਸਾਰੀ ਦੁਨੀਆਂ ਯਾਦ ਰੱਖੇਗੀ।"
ਭੋਲ਼ਾ ਸਲਵਾਨ ਕੀ ਜਾਣੇ, ਲੂਣਾਂ ਨੇ ਤਾਂ ਪੂਰਨ ’ਤੇ ਤੋਹਮਤ ਲਾਉਣ ਖ਼ਾਤਰ ਤ੍ਰਿਆ ਚਿਰੱਤਰ ਦੀ ਚਾਲ ਚੱਲੀ ਸੀ।
ਅਗਲੀ ਭਲਕ ਸਲਵਾਨ ਨੇ ਭਰੇ ਦਰਬਾਰ ਵਿਚ ਪੂਰਨ ਨੂੰ ਤਲਬ ਕਰ ਲਿਆ ਤੇ ਉਸ ਉੱਤੇ ਆਪਣੀ ਮਾਂ ਵਰਗੀ ਲੂਣਾਂ ’ਤੇ ਮੈਲ਼ੀਆਂ ਨਜ਼ਰਾਂ ਨਾਲ਼ ਵੇਖਣ ਦਾ ਦੋਸ਼ ਲਾਉਂਦਿਆਂ ਉਹਨੂੰ ਕਤਲ ਕਰਨ ਦਾ ਹੁਕਮ ਸਾਦਰ ਕਰ ਦਿੱਤਾ! ਬੇਗੁਨਾਹ ਪੂਰਨ ਦੀ ਕਿਸੇ ਇਕ ਨਾ ਸੁਣੀ।
ਜੱਲਾਦ ਪੂਰਨ ਨੂੰ ਕਤਲ ਕਰਨ ਲਈ ਲੈ ਤੁਰੇ ... ਰਾਣੀ ਇੱਛਰਾਂ ਦਾ ਰੋਣ ਝੱਲਿਆ ਨਹੀਂ ਸੀ ਜਾਂਦਾ... ਸ਼ਹਿਰ ਦੀ ਜਨਤਾ ਮੁਕ ਖਲੋਤੀ ਜਾਂਦੇ ਪੁਰਨ ਨੂੰ ਵੇਖਦੀ ਰਹੀ... ਰਾਜੇ ਦਾ ਤਪ ਤੇਜ਼ ਹੀ ਐਨਾ ਸੀ ਕਿਸੇ ਹਾਅ ਦਾ ਨਾਅਰਾ ਮਾਰਨ ਦੀ ਜੁਰਅੱਤ ਵੀ ਨਾ ਕੀਤੀ। ਜੱਲਾਦ ਪੂਰਨ ਦੀ ਮਾਸੂਮੀਅਤ ਤੋਂ ਜਾਣੂ ਹੁੰਦੇ ਹੋਏ ਵੀ ਰਾਜੇ ਦਾ ਹੁਕਮ ਕਿਵੇਂ ਮੋੜਦੇ... | ਜੰਗਲ 'ਚ ਜਾ ਕੇ ਉਹ ਉਹਨੂੰ ਵੱਢ-ਟੁਕ ਕੇ ਇਕ ਵਿਰਾਨ ਖੂਹ ’ਚ ਧੱਕਾ ਦੇ ਆਏ ਤੇ ਰਾਜੇ ਨੂੰ ਆਖ ਦਿੱਤਾ ਕਿ ਉਹ ਉਹਨੂੰ ਮਾਰ ਮੁਕਾ ਆਏ ਹਨ।
ਕੁਦਰਤ ਦੀ ਕਰਨੀ ਵੇਖੋ ਕੁਝ ਸਮੇਂ ਮਗਰੋਂ ਜੋਗੀਆਂ ਦਾ ਇਕ ਟੋਲਾ ਉਸੇ ਖੂਹ ’ਤੇ ਆਣ ਉਤਰਿਆ ਜਿਸ ਵਿਚ ਪੂਰਨ ਵੱਢਿਆ-ਟੁੱਕਿਆ ਪਿਆ ਸੀ। ਇਕ ਜੋਗੀ ਨੇ ਪਾਣੀ ਭਰਨ ਲਈ ਜਦੋਂ ਖੂਹ ਵਿਚ ਡੋਲ ਫਰਾਇਆ... ਉਸ ਨੂੰ ਕਿਸੇ ਪੁਰਸ਼ ਦੇ ਕਰਾਹੁਣ ਦੀ ਆਵਾਜ਼ ਸੁਣਾਈ ਦਿੱਤੀ। ਉਹਨੇ ਜੋਗੀਆਂ ਕੋਲ ਆ ਕੇ ਗੱਲ ਕੀਤੀ... ਉਨ੍ਹਾਂ ਪੂਰਨ ਨੂੰ ਖੂਹ ਵਿਚੋਂ ਕੱਢ ਲਿਆ ਅਤੇ ਉਸ ਨੂੰ ਉਸੇ ਵੇਲੇ ਆਪਣੇ ਗੁਰ ਗੋਰਖ ਨਾਥ ਦੇ ਟਿੱਲੇ ਤੇ ਲੈ ਆਏ! ਗੋਰਖ ਦੀ ਤੀਮਾਰਦਾਰੀ, ਸਨੇਹ ਅਤੇ ਮੁਰਵੰਤ ਦੇ ਥਾਪੜੇ ਨੇ ਉਸ ਨੂੰ ਕੁਝ ਦਿਨਾਂ ਵਿਚ ਹੀ ਨੌਂ-ਬਰ-ਨੌਂ ਕਰ ਦਿੱਤਾ। ਗੋਰਖ ਨਾਥ ਦੀ ਤਲਿਸਮੀ ਸ਼ਖ਼ਸੀਅਤ ਨੇ ਪੂਰਨ ਨੂੰ ਅਜਿਹਾ ਕੀਲਿਆ ਕਿ ਉਹਨੇ ਆਪਣੇ ਆਪ ਨੂੰ ਗੋਰਖ ਦੇ ਚਰਨਾਂ 'ਚ ਅਰਪਣ ਕਰ ਦਿੱਤਾ ਤੇ ਜੋਗ ਸਾਧਨਾ ਵਿਚ ਜੁਟ ਗਿਆ... ਤਿਆਗ ਦੀ ਮੂਰਤ ਬਣੇ ਪੁਰਨ ਨੇ ਇਕ ਦਿਨ ਗੋਰਖ ਪਾਸੋਂ ਦੀਖਿਆ ਲਈ ਬੇਨਤੀ ਕੀਤੀ। ਗੋਰਖ ਤਰੁਠਿਆ... ਉਹਨੇ ਪੁਰਨ ਦੇ ਕੰਨਾਂ 'ਚ ਮੁੰਦਰਾਂ ਪੁਆ ਕੇ ਜੋਗੀ ਬਣਾ ਦਿੱਤਾ।


ਜੋਗੀ ਬਣਿਆਂ ਪੂਰਨ ਪਹਿਲੇ ਦਿਨ ਗਲ 'ਚ ਬਗਲੀ ਪਾ ਕੇ ਭਿੱਖਿਆ ਮੰਗਣ ਲਈ ਰਾਣੀ ਸੁੰਦਰਾਂ ਦੇ ਮਹਿਲੀਂ ਗਿਆ। ਗੋਲੀਆਂ ਪਾਸੋਂ ਜੋਗੀ ਦਾ ਰੂਪ

ਪੰਜਾਬੀ ਲੋਕ ਗਾਥਾਵਾਂ/ 25