ਸਮੱਗਰੀ 'ਤੇ ਜਾਓ

ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/59

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਪੀ ਕੇ ਅਮਰ ਹੋ ਗਿਆ। ਦੁੱਲੇ ਦੇ ਅੰਤ ਬਾਰੇ ਇਹ ਵੀ ਕਿਹਾ ਜਾਂਦਾ ਹੈ ਕਿ ਲੜਾਈ ਵਿਚ ਦੁੱਲੇ ਨੇ ਮਿਰਜ਼ਾ ਨਿਜ਼ਾਮਉੱਦੀਨ ਦੇ ਛੱਕੇ ਛੁਡਾ ਕੇ ਉਹਨੂੰ ਬੰਦੀ ਬਣਾ ਲਿਆ, ਪਰੰਤੁ ਮਿਰਜ਼ੇ ਨੇ ਲੱਧੀ ਦੇ ਤਰਲੇ ਮਿੰਨਤਾਂ ਕਰ ਕੇ ਆਪਣੀ ਜਾਨ ਬਖ਼ਸ਼ਾ ਲਈ ਤੇ ਦੁੱਲੇ ਨੂੰ ਸ਼ੇਖੂ ਨਾਲ਼ ਮੁਲਾਕਾਤ ਕਰਾਉਣ ਦੇ ਬਹਾਨੇ ਆਪਣੇ ਨਾਲ਼ ਲੈ ਗਿਆ ਅਤੇ ਧੋਖੇ ਨਾਲ ਸ਼ਰਾਬ ਪਿਆ ਕੇ ਉਸ ਨੂੰ ਕੈਦ ਕਰ ਲਿਆ। ਹੋਸ਼ ਆਉਣ 'ਤੇ ਦੁੱਲੇ ਨੇ ਕੈਦਖ਼ਾਨੇ ਵਿਚ ਟੱਕਰਾਂ ਮਾਰ-ਮਾਰ ਆਪਣੀ ਜਾਨ ਦੇ ਦਿੱਤੀ ਤੇ ਮੁਗ਼ਲਾਂ ਅੱਗੇ ਸਿਰ ਨਾ ਝੁਕਾਇਆ।
ਭਾਵੇਂ ਪੰਜਾਬ ਦਾ ਅਣਖੀਲਾ ਸੂਰਬੀਰ ਦੁੱਲਾ ਜੰਗ ਦੇ ਮੈਦਾਨ ਵਿਚ ਮਾਤ ਖਾ ਗਿਆ ਪਰੰਤੂ ਉਹ ਅੱਜ ਵੀ ਪੰਜਾਬੀਆਂ ਦੇ ਦਿਲਾਂ 'ਤੇ ਰਾਜ ਕਰਦਾ ਹੈ...। ਉਸ ਦੀ ਬਹਾਦਰੀ ਦੇ ਕਿੱਸੇ ਪੰਜਾਬੀ ਬੜੀਆਂ ਲਟਕਾਂ ਨਾਲ਼ ਪੜ੍ਹਦੇ ਤੇ ਗਾਉਂਦੇ ਹਨ। ਦੁੱਲੇ ਦੀ ਜੀਵਨ ਗਾਥਾ ਨੂੰ ਪੰਜਾਬ ਦੇ ਕਿੱਸਾਕਾਰਾਂ ਨੇ ਬੜੇ ਅਨੂਠੇ ਅੰਦਾਜ਼ ਵਿਚ ਗਾਂਵਿਆ ਹੈ। ਕਿਸ਼ਨ ਸਿੰਘ ਆਰਿਫ਼ ਰਚਿਤ 'ਕਿੱਸਾ ਦੁੱਲਾ ਭੱਟੀ' ਅਤੇ ਪਾਲੀ ਸਿੰਘ ਕਵੀਸ਼ਰ ਰਚਿਤ 'ਆਵਾਜ਼ਾਂ ਦੁੱਲਾ ਭੱਟੀ' ਪੰਜਾਬੀਆਂ ਦੇ ਹਰਮਨ ਪਿਆਰੇ ਕਿੱਸੇ ਹਨ, ਜਿਨ੍ਹਾਂ ਨੂੰ ਪੜ੍ਹ ਕੇ ਉਹ ਦੁੱਲਾ ਭੱਟੀ ਨੂੰ ਬਾਰਮਬਾਰ ਸਿਜਦਾ ਕਰਦੇ ਹਨ।

.

ਪੰਜਾਬੀ ਲੋਕ ਗਾਥਾਵਾਂ 55