ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/69

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈਕਈ ਦਿਲਚਸਪ ਤੇ ਅਲੋਕਾਰ ਘਟਨਾਵਾਂ ਤੇ ਕਹਾਣੀਆਂ ਉਸ ਦੇ ਨਾਂ ਨਾਲ਼ ਜੁੜੀਆਂ ਹੋਈਆਂ ਹਨ।
ਉਹ ਆਪਣੀ ਮਾਰ-ਧਾੜ ਦਾ ਲੁਟਿਆ ਮਾਲ ਕੰਡਿਆਲ ਪਿੰਡ ਦੇ ਕਾਂਸ਼ੀ ਰਾਮ ਬਾਣੀਏਂ ਕੋਲ਼ ਰੱਖਿਆ ਕਰਦਾ ਸੀ। ਇਕ ਦਿਨ ਬਾਣੀਏਂ ਦਾ ਦਿਲ ਬੇਈਮਾਨ ਹੋ ਗਿਆ, ਉਸ ਨੇ ਜੀਊਣੇ ਨੂੰ ਫੜਾ ਕੇ ਉਹਦਾ ਮਾਲ ਹੜੱਪ ਕਰਨ ਬਾਰੇ ਮਨ ਬਣਾ ਲਿਆ ਤੇ ਪੁਲਿਸ ਨੂੰ ਖ਼ਬਰ ਦੇ ਦਿੱਤੀ ਬਈ ਭਲਕੇ ਜੀਊਣੇ ਨੇ ਆਉਣੈ। ਪੁਲਿਸ ਆ ਗਈ! ਜਿਊਣਾ ਅਜੇ ਆਇਆ ਨਹੀਂ ਸੀ। ਇਕ ਬੁੱਢੀ ਨੱਸੀ-ਨੱਸੀ ਗਈ ਤੇ ਪਿੰਡੋਂ ਬਾਹਰ ਹੀ ਜੀਉਣੇ ਨੂੰ ਬਾਣੀਏਂ ਦੀ ਕਰਤੂਤ ਬਾਰੇ ਦੱਸ ਦਿੱਤਾ।ਉਹ ਉਸੇ ਪਲ ਪਿਛਾਂਹ ਮੁੜ ਗਿਆ। ਜਦੋਂ ਪੁਲਿਸ ਚਲੀ ਗਈ, ਜੀਊਣੇ ਨੇ ਆ ਕੇ ਕਾਂਸ਼ੀ ਰਾਮ ਦਾ ਖੂਬ ਬੜਾਂਗਾ ਕੀਤਾ। ਬਾਣੀਏਂ ਨੇ ਮਸੀਂ ਮਿੰਨਤਾਂ, ਤਰਲੇ ਕਰਕੇ ਆਪਣੀ ਜਾਨ ਬਖ਼ਸ਼ਾਈ ਤੇ ਅਗਾਂਹ ਤੋਂ ਬੇਈਮਾਨੀ ਕਰਨ ਤੋਂ ਤੋਬਾ ਕੀਤੀ।
ਸਾਉਣ ਦਾ ਮਹੀਨਾ ਸੀ। ਲੌਂਗੋਵਾਲ ਦੇ ਗੋਰੇ ਤੀਆਂ ਪੈ ਰਹੀਆਂ ਸਨ... ਜੀਊਣੇ ਮੌੜ ਦੀ ਟੋਲੀ ਓਥੇ ਆ ਪੁੱਜੀ। ਜੀਊਣੇ ਨੇ ਜ਼ਮੀਨ ’ਤੇ ਚਾਦਰਾ ਵਛਾ ਕੇ ਆਖਿਆ, "ਕੁੜੀਓ ਆਪਣੀਆਂ ਟੂੰਮਾਂ ਲਾਹ ਦੋ। ਡਰਦੀਆਂ ਮਾਰੀਆਂ ਕੁੜੀਆਂ ਬਹੂਆਂ ਆਪਣੀਆਂ ਟੂੰਮਾਂ ਲਾਹ-ਆਹ ਚਾਦਰੇ ਤੇ ਸੁੱਟੀ ਜਾਣ। ਉਹ ਚਾਦਰਾ ਵਲ੍ਹੇਟਣ ਹੀ ਲੱਗਾ ਸੀ ਕਿ ਇਕ ਕੁੜੀ ਹੌਸਲਾ ਕਰਕੇ ਬੋਲੀ, "ਵੇ ਵੀਰਿਆ ਮੇਰੇ ਤਾਂ ਸਹੁਰੇ ਬੜੇ ਅਵੈੜੇ ਐ ਉਹ ਤਾਂ ਮੇਰੇ ਹੱਡਾਂ 'ਚੋਂ ਟੂੰਮਾਂ ਕੱਢ ਲੈਣਗੇ। ਮੇਰੇ ਪਿਉਕੇ ਬੜੇ ਗ਼ਰੀਬ ਐ। ਉਨ੍ਹਾਂ ਮਸੀਂ ਮੇਰਾ ਵਿਆਹ ਕੀਤੈ ਜ਼ਮੀਨ ਧਰ ਕੇ।ਉਨ੍ਹਾਂ 'ਚ ਦੁਬਾਰਾ ਟੂੰਮਾਂ ਘੜਾਉਣ ਦੀ ਪਰੋਖੋਂ ਨੀ।ਵੇ ਵੀਰਾ ਮੈਂ ਤੇਰੀ ਭੈਣ ਵਰਗੀ ਆਂ!
ਕੁੜੀ ਦਾ ਤਰਲਾ ਹੀ ਅਜਿਹਾ ਸੀ ਕਿ ਜੀਊਣੇ ਦਾ ਦਿਲ ਪਸੀਜ ਗਿਆ- ਉਹਨੇ ਝਟ ਚਾਦਰੇ ਦੀ ਗੰਢ ਖੋਲ੍ਹ ਦਿੱਤੀ ਤੇ ਆਖਿਆ, "ਕੁੜੀਓ ਲੈ ਜੋ ਆਪੋ ਆਪਣੀਆਂ ਟੂੰਮਾਂ।
ਤੇ ਚਾਦਰਾ ਝਾੜ ਕੇ ਅਗਾਂਹ ਤੁਰ ਗਿਆ।ਇਸ ਘਟਨਾ ਤੋਂ ਮਗਰੋਂ ਉਹਨੇ ਆਪਣੇ ਸਾਥੀਆਂ ਨੂੰ ਤੀਆਂ ਲੁੱਟਣ ਤੋਂ ਸਦਾ ਲਈ ਵਰਜ ਦਿੱਤਾ।
ਇਕ ਦਿਨ ਰਾਹ ਜਾਂਦਿਆਂ ਜੀਊਣੇ ਨੂੰ ਭੁੱਖ ਲੱਗ ਗਈ। ਉਸ ਵੇਖਿਆ ਇਕ ਕੁੜੀ ਖੇਤ ਨੂੰ ਭੱਤਾ ਲਈ ਜਾਂਦੀ ਹੈ। ਉਹਨੇ ਕੁੜੀ ਨੂੰ ਰੋਕ ਕੇ ਆਖਿਆ, "ਭੈਣੇ ਰੋਟੀ ਖੁਆਏਂਗੀ?"
"ਆਹੋ ਵੀਰ ਆਖ ਕੁੜੀ ਨੇ ਸਿਰ ਤੋਂ ਛਿੱਕੂ ਲਾਹ ਕੇ, ਲੱਸੀ ਦੀ ਝੱਕਰੀ ਧਰਤੀ 'ਤੇ ਰੱਖੀ ਤੇ ਪੋਣੇ 'ਚੋਂ ਦੋ ਮਿੱਸੀਆਂ ਰੋਟੀਆਂ ਕੱਢ ਕੇ, ਉੱਤੇ ਅੰਬ ਦੇ ਆਚਾਰ ਦੀ ਫਾੜੀ ਤੇ ਗੰਢਾ ਧਰ ਕੇ ਉਹਦੇ ਹੱਥ ਫੜਾ ਦਿੱਤੀਆਂ।
ਜੀਊਣੇ ਨੇ ਰੋਟੀ ਖਾ ਕੇ ਕੁੜੀ ਦੇ ਹੱਥ 25 ਰੁਪਏ ਰੱਖ ਕੇ ਉਹਦਾ ਸਿਰ

ਪੰਜਾਬੀ ਲੋਕ ਗਾਥਾਵਾਂ/ 65