ਸਮੱਗਰੀ 'ਤੇ ਜਾਓ

ਪੰਨਾ:ਜਿਨ੍ਹਾਂ ਵਣਜ ਦਿਲਾਂ ਦੇ ਕੀਤੇ - ਸੁਖਦੇਵ ਮਾਦਪੁਰੀ.pdf/73

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਜੀਊਣਾ ਅਲਬੇਲੇ ਸੁਭਾਅ ਦਾ ਮਾਲਕ ਸੀ, ਅਲੋਕਾਰ ਗੱਲਾਂ ਕਰਨ ਵਾਲਾ। ਇਕ ਵਾਰ ਉਸ ਨੂੰ ਕੀ ਸੁਝੀ- ਉਹਨੇ ਨਾਭੇ ਦੇ ਰਾਜੇ ਹੀਰਾ ਸਿੰਘ ਦੇ ਅਸਤਬਲ ਵਿਚੋਂ ਜਾ ਕੇ ਘੋੜੀ ਖੋਲ੍ਹ ਲਈ। ਰਫ਼ਲ ਸਿੰਨ੍ਹ ਕੇ ਸੰਤਰੀ ਨੂੰ ਆਖਿਆ, "ਕਹਿ ਦੀਂ ਆਪਣੇ ਰਾਜੇ ਨੂੰ ਜੀਊਣਾ ਮੌੜ ਲੈ ਗਿਆ ਤੇਰੀ ਘੋੜੀ।"
ਲੋਕੀਂ ਵਾਰੇ-ਵਾਰੇ ਜਾ ਰਹੇ ਸਨ ਜੀਊਣੇ ਮੌੜ ਦੇ, ਜਿਸ ਨੇ ਰਾਜੇ ਦੀ ਘੋੜੀ ਖੋਲ੍ਹ ਲਈ ਸੀ। ਰਾਜੇ ਨੇ ਆਪਣੀ ਪੁਲਿਸ ਉਹਦੇ ਮਗਰ ਲਾ ਦਿੱਤੀ। ਆਖ਼ਰ ਸੁਤਾ ਪਿਆ ਜੀਊਣਾ ਮੌੜ ਫੜਿਆ ਗਿਆ, ਕਹਿੰਦਾ, "ਮੈਂ ਤਾਂ ਚਾਲ ਵੇਖਣ ਲਈ ਹੀ ਚੁਰਾਈ ਸੀ।"
ਉਸ ਨੂੰ ਨਾਭਾ ਜੇਲ੍ਹ ਵਿਚ ਡੱਕ ਦਿੱਤਾ ਗਿਆ ਪਰੰਤੂ ਉਹ ਅਗਲੀ ਰਾਤ ਹੀ ਜੇਲ੍ਹ ਭੰਨ ਕੇ ਨਸ ਆਇਆ...
ਜੀਊਣਾ ਮੌੜ ਨੈਣਾਂ ਦੇਵੀ ਦਾ ਸ਼ਰਧਾਲੂ ਸੀ। ਉਸ ਨੂੰ ਵਿਸ਼ਵਾਸ ਸੀ ਕਿ ਉਹ ਉਸ ਦੀ ਹਰ ਪਲ ਰੱਖਿਆ ਕਰਦੀ ਹੈ। ਉਹਨੇ ਨੈਣਾਂ ਦੇਵੀ ਦੇ ਮੰਦਿਰ 'ਤੇ ਜਾ ਕੇ ਸੋਨੇ ਦਾ ਛਤਰ ਚੜ੍ਹਾਉਣ ਦਾ ਐਲਾਨ ਕਰ ਦਿੱਤਾ:

ਉਸ ਨੇ ਖ਼ਬਰਾਂ ਭੇਜੀਆਂ ਸਾਰੇ ਰਾਜਿਆਂ ਨੂੰ,
ਨੈਣਾਂ ਦੇਵੀ ਦੇ ਮੰਦਰ 'ਤੇ ਜਾਊਂਗਾ ਮੈਂ।
ਜੀਹਦੇ ਆਸਰੇ ਫ਼ੌਜਾਂ ਦੇ ਨੱਕ ਮੋੜੇ,
ਛਤਰ ਸੋਨੇ ਦਾ ਚਾੜ੍ਹ ਕੇ ਆਊਂਗਾ ਮੈਂ।
ਜ਼ੋਰ ਲਾ ਕੇ ਆਜਿਓ ਫੜਨ ਮੈਨੂੰ,
ਨਹੀਂ ਮਰਨ ਤੋਂ ਮੁੱਖ ਭਵਾਊਂਗਾ ਮੈਂ।

ਨੈਣਾਂ ਦੇਵੀ ਦੇ ਦਰਸ਼ਨਾਂ ਨੂੰ ਜਾਂਦਿਆਂ ਜੀਊਣੇ ਮੌੜ ਨੇ ਪਟਿਆਲਾ ਸ਼ਹਿਰ ਵਿਚ ਜਾ ਕੇ ਪੁਲਿਸ ਦੇ ਹੌਲ਼ਦਾਰ ਦਾ ਭੇਸ ਧਾਰ ਕੇ ਕਿਲ੍ਹਾ ਮੁਬਾਰਕ ਦੀ ਕੰਧ ਉੱਤੇ ਲਿਖ ਕੇ ਕਾਗਜ਼ ਲਾ ਦਿੱਤਾ, "ਜੀਊਣਾ ਮੌੜ ਅਦਾਲਤ ਬਾਜ਼ਾਰ 'ਚ ਫਿਰਦੈ, ਫੜ ਲਓ, ਆਥਣੇ ਸੱਤ ਵਜੇ ਉਹ ਨੈਣਾਂ ਦੇਵੀ ਨੂੰ ਜਾਣ ਖ਼ਾਤਰ ਗੱਡੀ ਚੜੂਗਾ।"
ਥਾਂ-ਥਾਂ ਪੁਲਿਸ ਟੱਕਰਾਂ ਮਾਰਦੀ ਰਹੀ ਪਰੰਤੂ ਜੀਊਣਾ ਮੌੜ ਸਾਧੂ ਦਾ ਭੇਸ ਧਾਰ ਕੇ ਨੈਣਾਂ ਦੇਵੀ ਲਈ ਗੱਡੀ 'ਚ ਸਵਾਰ ਹੋ ਗਿਆ। ਰੇਲ ਦੇ ਕੱਲੇ-ਕੱਲੇ ਡੱਬੇ 'ਚ ਭਾਲ ਕੀਤੀ ਗਈ ਪਰੰਤੂ ਸਾਧ ਬਣਿਆਂ ਜੀਊਣਾ ਮੌੜ ਕਿਸੇ ਤੋਂ ਪਛਾਣ ਨਾ ਹੋਇਆ।
ਜੀਊਣਾ ਮੌੜ ਸਾਧ ਦੇ ਭੇਸ ਵਿਚ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਨੈਣਾਂ ਦੇਵੀ ਦੇ ਮੰਦਿਰ ਪੁੱਜ ਗਿਆ। ਪੁਲਿਸ ਭੇਸ ਬਦਲ ਕੇ ਮੰਦਿਰ ਦੇ ਅੰਦਰ-ਬਾਹਰ

ਪੰਜਾਬੀ ਲੋਕ ਗਾਥਾਵਾਂ/ 69