ਪੰਨਾ:ਨਵਾਂ ਜਹਾਨ.pdf/25

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਪੰਜਾਬੀ ਦਾ ਸੁਪਨਾ

ਕਿਸੇ ਟਾਪੂ ਵਿਚ ਬੈਠੇ ਪੰਜਾਬੀ ਦਾ ਆਪਣੇ ਵਤਨੀ ਭਰਾ ਨਾਲ ਮੇਲ



1-

ਪੰਜਾਬੋ ਔਂਦਿਆ ਵੀਰਨਿਆਂ !
ਕੋਈ ਗੱਲ ਕਰ ਆਪਣੇ ਥਾਵਾਂ ਦੀ।
ਮੇਰੇ ਪਿੰਡ ਦੀ, ਮੇਰੇ ਟੱਬਰ ਦੀ,
ਹਮਸਾਇਆਂ ਭੈਣ ਭਰਾਵਾਂ ਦੀ।
ਫਸਲਾਂ ਚੰਗੀਆਂ ਹੋ ਜਾਂਦੀਆਂ ਨੇ ?
ਮੀਂਹ ਵੇਲੇ ਸਿਰ ਪੈ ਜਾਂਦਾ ਹੈ ?
ਘਿਉ ਸਸਤਾ, ਅੰਨ ਸਵੱਲਾ ਏ,
ਸਭ ਰੱਜ ਕੇ ਰੋਟੀ ਖਾਂਦੇ ਨੇ ?
ਪਰਭਾਤ ਰਿੜਕਣੇ ਪੈਂਦੇ ਸਨ ?
ਛਾਹ ਵੇਲੇ ਭੱਤੇ ਢੁਕਦੇ ਸਨ ?
ਭਠੀਆਂ ਤੇ ਝੁਰਮਟ ਪੈਂਦੇ ਸਨ ?
ਤ੍ਰਿਞਣਾਂ ਵਿਚ ਚਰਖੇ ਘੁਕਦੇ ਸਨ ?
ਪਰਦੇਸਾਂ ਅੰਦਰ ਬੈਠਿਆਂ ਨੂੰ,
ਕੋਈ ਯਾਦ ਤੇ ਕਰਦਾ ਹੋਵੇਗਾ,
ਮਾਂ, ਭੈਣ ਤੇ ਨਾਰ ਕਿਸੇ ਦੀ ਦਾ,
ਦਿਲ ਹੌਕੇ ਭਰਦਾ ਹੋਵੇਗਾ।

-੩-