ਪੰਨਾ:ਨਵਾਂ ਜਹਾਨ.pdf/26

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


2-ਪੰਜਾਬੀਆਂ ਵਿਚ ਕੋਈ ਚਾ ਭੀ ਹੈ ?
ਪੰਜਾਬ ਦੀ ਸ਼ਾਨ ਬਣਾਉਣ ਦਾ ?
ਪਾਟੇ ਹੋਏ ਸੀਨੇ ਸੀਉਣ ਦਾ ?
ਨਿਖੜੇ ਹੋਏ ਵੀਰ ਮਿਲਾਉਣ ਦਾ ?
ਹਿੰਦੂ, ਮੋਮਨ, ਸਿਖ, ਈਸਾਈ,
ਘਿਉ ਖਿਚੜੀ ਹੋ ਗਏ ਹੋਵਣਗੇ।
ਕਿਰਸਾਣ, ਬਪਾਰੀ ਤੇ ਕਿਰਤੀ,
ਇਕ ਥਾਏਂ ਖਲੋ ਗਏ ਹੋਵਣਗੇ।

3-ਅਸੀਂ ਜਦ ਦੇ ਏਥੇ ਆਏ ਹਾਂ,
ਸਾਡੇ ਤੇ ਹੁਲੀਏ ਹੀ ਵਟ ਗਏ ਨੇਂ।
ਸਾਡੇ ਤੇ ਕੀਨੇ ਨਿਕਲ ਗਏ,
ਵਲ ਵਿੰਗ ਪੁਰਾਣੇ ਹਟ ਗਏ ਨੇਂ।
ਜੀ ਚਾਹੁੰਦਾ ਹੈ ਪੰਜਾਬ ਨੂੰ ਭੀ,
ਐਥੋਂ ਵਰਗਾ ਰੰਗ ਲਾ ਲਈਏ।
ਪਿੰਡ ਪਿੰਡ ਵਿਚ ਸਾਂਝਾਂ ਪਾ ਲਈਏ,
ਪਕੀਆਂ ਸੜਕਾਂ ਬਣਵਾ ਲਈਏ।
ਹੱਥਾਂ ਵਿਚ ਬਰਕਤ ਪੈ ਜਾਵੇ,
ਧਰਤੀ ਸੋਨੇ ਦੀ ਹੋ ਜਾਵੇ।
ਆ ਕੇ ਕੋਈ ਰੋੜ੍ਹ ਮਜੂਰੀ ਦਾ,
ਭੁਖ ਨੰਗ ਦੇ ਧੋਣੇ ਧੋ ਜਾਵੇ।

-੪-