ਸਮੱਗਰੀ 'ਤੇ ਜਾਓ

ਪੰਨਾ:ਨਵੀਆਂ ਸੋਚਾਂ - ਪ੍ਰੋਫ਼ੈਸਰ ਤੇਜਾ ਸਿੰਘ.pdf/107

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਨਵੀਆਂ ਸੋਚਾਂ

ਇਹ ਗਲ ਸਾਫ਼ ਹੈ ਕਿ ਯੂਰਪ ਦੇ ਇਤਿਹਾਸ ਵਿਚੋਂ ਇਕ ਮਿਸਾਲ ਵੀ ਨਹੀਂ ਮਿਲਦੀ ਜਿਥੇ ਭਿੰਨ ਭਿੰਨ ਸਭਿਆਚਾਰਾਂ ਵਾਲੇ ਫ਼ਿਰਕਿਆਂ ਜਾਂ ਕੌਮਾਂ ਨੂੰ ਜੋੜ ਕੇ ਇਕਮਈ ਕੀਤਾ ਗਿਆ ਹੋਵੇ। ਅਮਰੀਕਾ ਤੇ ਅਫ਼ਰੀਕਾ ਵਿਚ ਵੀ ਪਛਮੀ ਸੱਭਿਤਾ ਵਾਲੇ ਲੋਕ ਅਡਰੀ ਸੱਭਿਤਾ ਵਾਲੇ ਏਸ਼ਿਆਈਆਂ ਨਾਲ ਇਕ-ਮਿਕ ਨਹੀਂ ਹੋ ਸਕਦੇ। ਉਥੇ ਭੀ ਇਹੋ ਜਹੀ ਔਕੜ ਨੂੰ ਹਲ ਕਰਨ ਵਾਸਤੇ ਊਹੋ ਪੁਰਾਣਾ ਹਥਿਆਰ ਵਰਤਿਆ ਜਾਂਦਾ ਹੈ ਕਿ ਓਪਰੇ ਨੂੰ ਨਾਲ ਮੇਲਣ ਦੀ ਥਾਂ ਘਰੋਂ ਹੀ ਕਢ ਦਿਓ।

ਹੱਛਾ, ਤਾਂ ਫਿਰ ਇਸ ਔਕੜ ਦਾ ਕੋਈ ਹੱਲ ਨਹੀਂ? ਜੇ ਹੋਰਨਾਂ ਲੋਕਾਂ ਦਾ ਇਤਿਹਾਸ ਇਸ ਗਲ ਵਿਚ ਸਾਡੀ ਬਾਹੁੜੀ ਨਹੀਂ ਕਰਦਾ, ਤਾਂ ਕੀ ਸਾਡਾ ਆਪਣਾ ਇਤਿਹਾਸ ਭੀ ਕੋਈ ਰਾਹ ਨਹੀਂ ਦਸਦਾ? ਮੇਰਾ ਆਪਣਾ ਖ਼ਿਆਲ ਹੈ ਕਿ ਸਾਡੇ ਇਤਿਹਾਸ ਵਿਚ ਇਕ ਅਜੇਹਾ ਸਮਾਂ ਆਇਆ ਸੀ ਜਦੋਂ ਇਸ ਮੁਸ਼ਕਲ ਦਾ ਸਹੀ ਹੱਲ ਲਭਣ ਦਾ ਜਤਨ ਕੀਤਾ ਗਿਆ ਮੀ, ਭਾਵੇਂ ਇਹ ਜਤਨ ਭੀ ਰੁਕ ਸਕਣ ਵਾਲੇ ਕਾਰਨਾਂ ਕਰਕੇ ਨਿਸਫਲ ਹੀ ਰਿਹਾ। ਮੇਰਾ ਇਸ਼ਾਰਾ ਸ਼ਹਿਨਸ਼ਾਹ ਅਕਬਰ ਦੀ ਉਸ ਪਾਲਿਸੀ ਵਲ ਹੈ, ਜੋ ਉਸ ਨੇ ਹਿੰਦੂ ਮੁਸਲਮਾਣਾਂ ਨੂੰ ਸਭਿਆਚਾਰੀ ਤੌਰ ਤੇ ਇੱਕ ਕਰ ਦੇਣ ਲਈ ਵਰਤੀ। ਇਸ ਆਸ਼ੇ ਵਿਚ ਉਹ ਇਕੱਲਾ ਨਹੀਂ ਸੀ। ਸਮੇਂ ਦੀ ਸਾਰੀ ਰੁਚੀ ਉਸ ਦੇ ਨਾਲ ਕੰਮ ਕਰ ਰਹੀ ਸੀ। ਜਦ ਮੁਸਲਮਾਣਾਂ ਨੂੰ ਹਿੰਦੁਸਤਾਨ ਵਿਚ ਰਹਿੰਦਿਆਂ ਚੋਖਾ ਚਿਰ ਹੋ ਗਿਆ ਅਤੇ ਬਹੁਤ ਸਾਰੇ ਹਿੰਦੂ ਇਸਲਾਮ ਦੇ ਦਾਇਰੇ ਵਿਚ ਆ ਗਏ, ਤਾਂ ਉਨ੍ਹਾਂ ਲਈ ਇਹ ਦੇਸ ਬਿਗਾਨਾ ਨਾ ਰਿਹਾ। ਉਸ ਵੇਲੇ ਕੁਦਰਤੀ ਸੀ ਕਿ ਕੋਈ ਐਸੇ ਵਿਚਾਰਵਾਨ ਸਜਣ ਨਿਕਲਦੇ ਜੋ ਉਨ੍ਹਾਂ ਦਾ ਇਸ ਨਵੀਂ ਸਹੇੜੀ ਧਰਤੀ ਨਾਲ ਪਿਆਰ ਪਾਉਂਦੇ ਅਤੇ ਕੋਈ ਅਜੇਹਾ ਪੈਂਤੜਾ ਲਭਦੇ ਜਿਸ ਉਤੇ

ー੧੦੪ー