ਪੰਨਾ:ਨਵੀਆਂ ਸੋਚਾਂ - ਪ੍ਰੋਫ਼ੈਸਰ ਤੇਜਾ ਸਿੰਘ.pdf/108

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਸੱਭਿਆਚਾਰਾਂ ਦਾ ਮੇਲ

ਅਸਲੀ ਵਸਨੀਕਾਂ ਤੇ ਨਵੇਂ ਆਇਆਂ ਦੀ ਮਿਲੌਣੀ ਬਝ ਸਕਦੀ।

ਸ਼ੁਰੂ ਸ਼ੁਰੂ ਵਿਚ ਜਤਨ ਹੋਇਆ ਕਿ ਲੋਕਾਂ ਦੇ ਧਾਰਮਕ ਜੀਵਣ ਨੂੰ ਇੱਕ ਕਰ ਦਈਏ। ਗੁਰੂਆਂ ਤੇ ਭਗਤਾਂ ਨੇ ਹਿੰਦੂਆਂ ਦੇ ਦਿਲਾਂ ਵਿਚੋਂ ਮੁਸਲਮਾਣਾਂ ਦੇ ਵਿਰੁੱਧ ਜੋ ਪਖਪਾਤ ਦੇ ਤੌਖਲੇ ਬਣੇ ਹੋਏ ਸਨ ਕਢਣ ਦਾ ਜਤਨ ਕੀਤਾ ਅਤੇ ਐਸੀ ਸਾਂਝੀ ਸਿਖਿਆ ਦਿੱਤੀ ਜੋ ਹਿੰਦੂਆਂ ਤੇ ਮੁਸਲਮਾਣਾਂ ਦੋਹਾਂ ਨੂੰ ਰੁਚਦੀ ਸੀ। ਬੰਗਾਲ ਵਿਚ ਗੌੜ ਦੇ ਸੁਲਤਾਨ ਹੁਸੈਨ ਸ਼ਾਹ ਨੇ ਦੋਹਾਂ ਧਿਰਾਂ ਲਈ ਇਕ ਸਾਂਝੇ ਰੱਬ ਦੀ ਪੂਜਾ ਸ਼ੁਰੂ ਕਰਾਈ, ਜਿਸ ਦਾ ਨਾਂ 'ਸਤਿਆ ਪੀਰ' ਰਖਿਆ। ਸਾਧੂ ਪ੍ਰਾਨ ਨਾਥ ਨੇ ਵੇਦ ਤੇ ਕੁਰਾਨ ਵਿਚੋਂ ਸਾਂਝੀਆਂ ਤੁਕਾਂ ਕਢ ਕੇ ਇਕ ਨਵੀਂ ਪੁਸਤਕ ਤਿਆਰ ਕੀਤੀ ਅਤੇ ਹਿੰਦੂਆਂ ਤੇ ਮੁਸਲਮਾਣਾਂ ਲਈ ਇਕ ਸਾਂਝਾ ਮਤ ਬਣਾਇਆ, ਜਿਸ ਦੇ ਅਨੁਸਾਰੀ ਖਾਣ ਪੀਣ ਵਿਚ ਸਾਂਝ ਵਰਤਦੇ ਸਨ। ਪੰਜਾਬ ਦੇ ਦੁਖਣ-ਪੱਛਮ ਵਿਚ ਸਖੀ ਸਰਵਰ ਨੇ ਇਹੋ ਜਹੀ ਸਾਂਝੀ ਲਹਿਰ ਚਲਾਈ। ਸਰਹਦੀ ਇਲਾਕੇ ਵਿਚ ਬਿਆਜ਼ੀਦ ਨੇ 'ਰੋਸ਼ਨੀਆ' ਨਾਂ ਦਾ ਇਕ ਮਲੰਗੀ ਫਿਰਕਾ ਚਲਾਇਆ। ਅਕਬਰ ਬਾਦਸ਼ਾਹ ਨੇ ਆਪ ਇਕ ਸਾਂਝੇ ਧਰਮ ਦੀ ਨੀਂਹ ਰਖੀ, ਜਿਸ ਦਾ ਨਾਂ 'ਦੀਨਿ-ਇਲਾਹੀਂ' ਸੀ। ਇਸ ਵਿਚ ਸਾਰੇ ਧਰਮਾਂ ਵਿਚੋਂ ਚੰਗੀਆਂ ਗੱਲਾਂ ਚੁਣ ਕੇ ਸ਼ਾਮਲ ਕੀਤੀਆਂ। ਪਰ ਇਹ ਸਾਰੇ ਜਤਨ ਬਿਰਥੇ ਗਏ, ਕਿਉਂਕਿ ਧਰਮ ਕੋਈ ਹੁਨਰ ਜਾਂ ਫ਼ਿਲਸਫ਼ਾ ਨਹੀਂ ਜੋ ਚੰਗੀਆਂ ੨ ਗੱਲਾਂ ਦੇ ਇਕੱਠੀਆਂ ਕਰਨ ਤੋਂ ਬਣ ਜਾਵੇ। ਇਹ ਤਾਂ ਇਕ ਜਿੰਦਗੀ ਹੈ ਜਿਸ ਦੀ ਰੌ ਚਲਾਣ ਵਾਲੀ ਕੋਈ ਅਪਾਰ ਸ਼ਖ਼ਸੀਅਤ ਹੋ ਸਕਦੀ ਹੈ। ਇਹ ਸ਼ਖ਼ਸੀਅਤ ਅਕਬਰ ਦੇ ਅੰਦਰ ਨਹੀਂ ਸੀ। ਇਸ ਲਈ ਉਹ ਹਿੰਦੂਆਂ ਤੇ ਮੁਸਲਮਣਾਂ ਦੇ ਧਾਰਮਕ ਜੀਵਣ-ਪ੍ਰਵਾਹ ਨੂੰ ਇਕ ਵਾਹੇ ਵਿਚ ਨਾ ਚਲਾ ਸਕਿਆ। ਪਰ ਕੌਮੀ ਏਕਤਾ ਲਈ ਜਿਹੜੇ ਹੋਰ ਉਪਰਾਲੇ ਉਸ ਨੇ ਕੀਤੇ ਓਹ ਠੀਕ ਸਨ, ਅਤੇ ਉਹ ਜ਼ਰੂਰ ਕਾਮਯਾਬ ਹੋ ਜਾਂਦੇ ਜੇਕਰ ਉਸ ਦੇ ਪਿਛੋਂ

ー੧੦੫ー