ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/116

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਕੁਲਵੰਤ ਸਿੰਘ ਵਿਰਕ ਦੀਆਂ ਕਹਾਣੀਆਂ: ਸੁਭਾਅ ਅਤੇ ਲੱਛਣ


( ਪੁਸਤਕ ‘ਤੂੜੀ ਦੀ ਪੰਡ’ ਦੇ ਆਧਾਰ 'ਤੇ)

ਵਿਸ਼ੇ ਅਤੇ ਵਸਤੂ ਦੇ ਪੱਖੋਂ, ਕੁਲਵੰਤ ਸਿੰਘ ਵਿਰਕ ਦੀਆਂ ਕਹਾਣੀਆਂ ਦਾ ਪ੍ਰਧਾਨ ਗਣ ਉਹਨਾਂ ਦੀ ਸਰਲਤਾ, ਇਕ ਤਰ੍ਹਾਂ ਦਾ ਇਕਹਿਰਾਪਣ ਹੈ। ਇਸ ਇਕਹਿਰੇਪਣ ਦਾ ਮੁੱਖ ਕਾਰਨ ਯਥਾਰਥ ਵਲ ਉਸ ਦੀ ਪਹੁੰਚ ਹੈ, ਯਥਾਰਥ ਨੂੰ ਦੇਖਣ ਵਾਲੀ ਉਸ ਦੀ ਦ੍ਰਿਸ਼ਟੀ ਹੈ। ਉਸ ਦੀ ਨਜ਼ਰ ਉਸ ਸਭ ਕੁਝ ਨੂੰ ਝੱਟ ਦੇਖ ਲੈਦੀ ਹੈ, ਜੋ ਜ਼ਿੰਦਗੀ ਵਿਚ ਨਵਾਂ ਵਾਪਰਦਾ ਹੈ। ਨਵੇਂ ਲੋਕਾਂ ਤਕ ਪਹੁੰਚਦਿਆਂ ਉਸ ਨੇ ਆਪਣੀ ਇਸ ਦ੍ਰਿਸ਼ਟੀ ਨੂੰ ਆਪ ਵੀ ਪ੍ਰੀਭਾਸ਼ਿਤ ਕਰ ਲਿਆ ਸੀ। ਤੂੜੀ ਦੀ ਪੰਡ ਵਿਚਲੀਆਂ ਬਹੁਤੀਆਂ ਕਹਾਣੀਆਂ ਵੀ ਕਹਾਣੀ ਦਾ ਰੂਪ ਧਾਰ ਕੇ ਓਦੋਂ ਹੀ ਸਾਡੇ ਸਾਹਮਣੇ ਪ੍ਰਤੱਖ ਹੁੰਦੀਆਂ ਹਨ, ਜਦੋਂ ਅਸੀਂ ਇਸ ਗੱਲ ਨੂੰ ਧਿਆਨ ਵਿਚ ਰੱਖੀਏ ਕਿ ਵਿਰਕ ਦਾ ਮੁੱਖ ਜ਼ੋਰ ਉਸ ਚੀਜ਼ ਨੂੰ ਪਛਾਣਨ ਉੱਤੇ ਹੈ, ਜਿਹੜੀ ਜ਼ਿੰਦਗੀ ਵਿਚ ਨਵੀਂ ਹੈ। ਨਹੀਂ ਤਾਂ ਇਹ ਕਹਾਣੀਆਂ ਕੁਝ ਵਿੱਕੋਲਿਤਰੀਆਂ ਘਟਨਾਵਾਂ ਦਾ ਸੰਗਹ ਬਣ ਕੇ ਰਹਿ ਜਾਣਗੀਆਂ।

ਇਸ ਸਮੁੱਚੇ ਸੰਗ੍ਰਹਿ ਵਿਚ ਸਿਰਫ਼ "ਘੋੜੀ" ਅਤੇ "ਕੁੜੀ ਦਾ ਦਾਜ" ਐਸੀਆਂ ਕਹਾਣੀਆਂ ਹਨ ਜਿਨ੍ਹਾਂ ਵਿਚ ਨਵੇਂ ਦਾ ਅੰਸ਼ ਸਾਨੂੰ ਨਹੀਂ ਦਿਸਦਾ ਜਾਂ ਘੱਟ ਦਿਸਦਾ ਹੈ। ਦੋਹਾਂ ਵਿਚ ਹੀ ਰੂੜ੍ਹੀਆਂ ਨਾਲ ਬੱਝੀ ਮਾਨਸਿਕਤਾ ਸਾਡੇ ਸਾਹਮਣੇ ਪੇਸ਼ ਹੁੰਦੀ ਹੈ। “ਕੁੜੀ ਦਾ ਦਾਜ” ਵਿਚਲੀ ਬੇਬੇ ਦੇ ਸਕਣ ਉਤੇ ਮੁਸਕੜੀ ਆ ਸਕਦੀ ਹੈ, ਤੇ ਬੱਸ। ਰੂੜ੍ਹੀਆਂ

ਨਾਲ ਲਾਈ ਰੱਖਣਾ ਉਸ ਦੀ ਜ਼ਿੰਦਗੀ ਹੈ। ਜ਼ਿੰਦਗੀ ਲਈ ਬਣਿਆਂ ਖ਼ਤਰਾ ਉਹਨਾਂ ਰੂੜ੍ਹੀਆਂ ਸਾਹਮਣੇ ਉਸ ਲਈ ਕੋਈ ਮੁੱਲ ਨਹੀਂ ਰੱਖਦਾ। "ਘੋੜੀ' ਵਿਚ ਪੇਸ਼ ਹੋਈ ਮਾਨਸਿਕਤਾ ਵਧੇਰੇ ਡੂੰਘੀ ਹੈ, ਕਿਉਂਕਿ ਇਹ ਵਿਅਕਤੀਗਤ ਨਾ ਰਹਿੰਦੀ ਹੋਈ ਉਸ ,ਸਮੁੱਚੀ ਮਾਨਸਿਕਤਾ ਦੀ ਪ੍ਰਤਿਨਿਧਤਾ ਕਰਦੀ ਹੈ, ਜਿਹੜੀ ਧੀਆਂ ਪੁੱਤਰਾਂ ਲਈ ਦੁੱਖ ਨੂੰ ਸਹਿਣ ਨੂੰ ਆਪਣੀ ਅਮਰਤਾ ਦਾ ਰਾਜ਼ ਸਮਝਦੀ ਸੀ, ਜਾਂ ਜਿਸ ਲਈ ਵੱਡੇ ਹੋਏ ਧੀਆਂ ਪੁੱਤਰਾਂ ਤੋਂ ਮਿਲਣ ਵਾਲੇ ਕਿਆਸੀ ਸੁਖ ਵਰਤਮਾਨ ਦੇ ਦੁਖ ਨੂੰ ਸਹਿਯੋਗ ਬਣਾ ਦੇਂਦੇ ਸਨ। ਇਹ ਮਾਨਸਿਕਤਾ ਸਾਡੇ ਵਿੱਚ ਅਜੇ ਤਕ ਜਿਉਂਦੀ ਹੈ, ਇਸ ਦੇ ਬਣਤਰੀ ਅੰਸ਼ਾਂ ਵਿਚ ਭਾਵੇਂ ਕੁਝ ਫ਼ਰਕ ਆ ਗਿਆ ਹੈ।

110