ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/119

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਨਵੇਂ' ਦੇ ਅਨੁਕੂਲ ਆਪਣੇ ਆਪ ਨੂੰ ਢਾਲ ਸਕਣ ਦੀ ਅਸਮਰਥਾ ਦੇ ਅਹਿਸਾਸ ਵਿਚੋਂ ਪੈਦਾ ਹੋਈਆਂ ਹੋਈਆਂ ਹਨ। ਪਹਿਲੀ ਕਹਾਣੀ ਨੂੰ ਕਹਾਣੀ ਦਾ ਰੂਪ ਦੇਣ ਲਈ ਅਤੇ ਸਾਰੀਆਂ ਤੰਦਾਂ ਸਮੇਟਣ ਲਈ, ਲੇਖਕ ਨੂੰ ਖ਼ੁਦ ਅਖ਼ੀਰ ਉਤੇ ਟਿੱਪਣੀ ਕਰਨੀ ਪੈਂਦੀ ਹੈ_"ਨਾ ਤਾਰੇ ਨੂੰ ਪਤਾ ਸੀ ਕਿ ਚੀਕਾਂ ਉਸੇ ਨੇ ਕਢਾਈਆਂ ਸਨ।" ਇਹ ਬਾਹਰੋਂ ਟਿੱਪਣੀ ਹਮੇਸ਼ਾਂ ਹੀ ਕਹਾਣੀ ਦੀ ਬਣਤਰ ਵਿਚ ਕਮਜ਼ੋਰ ਕੁੜੀ ਹੁੰਦੀ ਹੈ। ਕਰਨੀ ਅਤੇ ਕਥਨੀ ਵਿਚਲੇ ਪਾੜੇ ਨੂੰ ਪਿਛੋਕੜ ਬਨਾਉਣਾ ਦੂਜੀ ਕਹਾਣੀ ਨੂੰ ਕੁਝ ਵਿਸ਼ਾਲ ਅਰਥ ਦੇ ਦੇਂਦਾ ਹੈ। ਦੋਹਾਂ ਕਹਾਣੀਆਂ ਵਿਚੋਂ ਉਘੜਦਾ ਵਿਅੰਗ ਜ਼ੋਰਦਾਰ ਰੂਪ ਧਾਰਨ ਕਰ ਸਕਦਾ ਹੈ, ਜੇ ਅਸੀਂ ਵਸਤ ਵਿਚਲੇ ਇਕ ਪੱਖ ਨੂੰ ਅੱਖੋਂ ਓਹਲੇ ਕਰ ਦੇਈਏ ਤਾਂ। ਉਹ ਪੱਖ ਇਹ ਹੈ ਕਿ ਦੋਹਾਂ ਕਹਾਣੀਆਂ ਵਿਚਲੀਆਂ ਕੁੜੀਆਂ ਸਮਾਜਕ ਅਤੇ ਆਰਥਿਕ ਪੱਖੋਂ ਵਧੇਰੇ ਸਮਰੱਥ ਹਨ, ਜਦ ਕਿ ਦੋਹਾਂ ਦੇ ਹੀ ਮੁੰਡੇ ਨੀਵੇਂ ਘਰਾਣਿਆਂ ਵਿਚੋਂ ਹਨ। ਇਸ ਲਈ ਲਿੰਗ ਨਿਪੁੰਸਕਤਾ ਦਾ ਕਾਰਨ ਸਰੀਰਕ ਨਹੀਂ, ਸਗੋਂ ਉਹ ਮਨ-ਗੁੰਝਲ ਹੈ ਜਿਹੜੇ ਉਮਰਾਂ ਦੀ ਆਰਥਕ ਅਤੇ ਸਮਾਜਕ ਨਾਬਰਾਬਰੀ ਦੇ ਅਹਿਸਾਸ ਵਿਚੋਂ ਉਪਜਦੀ ਹੈ ਅਤੇ ਜਿਸ ਨੂੰ ਦਮਗਜੇ ਮਾਰਨ ਨਾਲ ਨਹੀਂ ਖੋਲਿਆ ਜਾ ਸਕਦਾ। ਜੇ ਇਸ ਪੱਖੇ ਦੇਖੀਏ ਤਾਂ ਇਹ ਦੋਵੇਂ ਕਹਾਣੀਆਂ ਅਵਸਥਾ ਦੇ ਦੁਖਾਂਤ ਨੂੰ ਪੇਸ਼ ਕਰਦੀਆਂ ਹਨ, ਵਿਅੰਗ ਨੂੰ ਨਹੀਂ। ਵੈਸੇ ਇਹ ਦੋਵੇਂ ਕਹਾਣੀਆਂ, ਆਪਣੇ ਵਸਤੂ ਦੇ ਬਣਤਰੀ ਅੰਸ਼ਾਂ ਕੇ ਰੁਕੇ ਦੁੱਗਲ ਦੀ ਕਹਾਣੀ "ਗੁਲਾਮ" ਦੀਆਂ ਸਾਕ ਹੋ ਨਿਬੜਦੀਆਂ ਹਨ।

ਇਸੇ ਤਰ੍ਹਾਂ ਇਸ ਸੰਗ੍ਰਹਿ ਵਿਚ ਕੁਝ ਹੋਰ ਕਹਾਣੀਆਂ ਹਨ, ਜਿਹੜੀਆਂ ਲਿੰਗਸੰਬੰਧਾਂ ਨੂੰ ਆਪਣਾ ਵਿਸ਼ਾ ਨਹੀਂ ਬਣਾਉਂਦੀਆਂ, ਪਰ ਪੁਰਾਣੇ ਵਲੋਂ ਨਵੇਂ ਦੇ ਅਨੁਕੂਲ ਆਪਣੇ ਆਪ ਨੂੰ ਢਾਲ ਸਕਣ ਦੀ ਅਸਮਰਥਾ ਨੂੰ ਪੇਸ਼ ਕਰਦੀਆਂ ਹਨ। ਇਹ ਕਹਾਣੀਆਂ ਉਪਰੋਕਤ ਕਹਾਣੀਆਂ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਹਨ। ਇਹਨਾਂ ਵਿਚ ਅਸੀਂ "ਬੈਰਿਸਟਰ ਸਾਹਿਬ", “ਦੋ ਆਨੇ ਦਾ ਘਾਹ" ਅਤੇ ਇਸ ਸੰਗ੍ਰਹਿ ਦੀ ਟਾਈਟਲ ਕਹਾਣੀ "ਤੂੜੀ ਦੀ ਪੰਡ" ਨੂੰ ਰੱਖ ਸਕਦੇ ਹਾਂ। "ਬੈਰਿਸਟਰ ਸਾਹਿਬ" ਵਿਚ ਇੱਛਤ ਰੁਤਬੇ ਦੀ ਪ੍ਰਾਪਤੀ ਨੇ ਪੰਡ" ਨਾਲ ਹੀ ਰਿਸ਼ਤੇਦਾਰੀਆਂ ਵਿਚ ਐਸੀ ਦੁਜੇਗੀ ਪੈਦਾ ਕਰ ਦਿੱਤੀ ਹੈ ਕਿ ਸਭ ਪਾਸਿਆਂ ਤੋਂ ਸੁਹਿਰਦ ਯਤਨਾਂ ਦੇ ਬਾਵਜੂਦ ਮੁੜ ਪਹਿਲਾਂ ਵਾਲੀ ਪ੍ਰੇਮ-ਭਾਵਨਾ ਅਤੇ ਨੇੜਤਾ ਸਥਾਪਤ ਨਹੀਂ ਹੋ ਸਕਦੀ। ਮਾਂ-ਪੁੱਤ ਦਾ ਰਿਸ਼ਤਾ ਵੀ ਇਸ ਬੇਗਾਨਗੀ ਦੀ ਲਪੇਟ ਵਿਚ ਆਉਣ ਤੋਂ ਨਹੀਂ ਬੱਚ ਸਕਿਆ। ਸਮੁੱਚੀ ਅਵਸਥਾ ਕਾਫ਼ੀ ਤਰਸਯੋਗ ਹੈ। ਇਸ ਦੇ ਮੁਕਾਬਲੇ ਉਤੇ "ਦੋ ਆਨੇ ਦਾ ਘਾਹ" ਇਕ ਕਰੜਾ ਵਿਅੰਗ ਹੈ। ਮੱਝਾਂ ਚਾਰਨ ਵਾਲੇ ਬੂਟਾ ਸਿੰਘ ਤੋਂ ਵੱਡੇ ਵੱਡੇ ਅਫ਼ਸਰਾਂ ਅਤੇ ਨੀਤੀਵਾਨਾਂ ਨੂੰ ਚਾਰ ਆਉਣ ਦਾ ਸਫ਼ਰ ਤੈਅ ਕਰ ਚੁੱਕਾ ਸਰਦਾਰ ਬੂਟਾ ਸਿੰਘ ਆਪਣੀਆਂ ਮੂਲ-ਬਿਰਤੀਆਂ ਵਿਚ ਫਿਰ ਵੀ ਪਸ਼ੂ ਦਾ ਪਸ਼ੂ ਰਹਿੰਦਾ ਹੈ, ਜਿਸ ਦੇ ਪ੍ਰਤਿਕਰਮ ਬੱਝੇ ਹੋਏ ਹਨ। ਉਚੇਰੇ ਮਰਾਤਬੇ ਦੀ ਪ੍ਰਾਪਤੀ ਉਸ ਨੂੰ ਵਿਹਾਰ ਦੀ ਉਚੇਰੀ ਪੱਧਰ ਉਤੇ ਨਹੀਂ ਲਿਜਾਂਦੀ।

113