ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/120

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

"ਤੂੜੀ ਦੀ ਪੰਡ" ਨਿਰਸੰਦੇਹ ਇਸ ਸੰਗ੍ਰਹਿ ਦੀ ਸਭ ਤੋਂ ਵਧੀਆ ਅਤੇ ਵਿਰਕ ਦੀਆਂ ਕੁਝ ਕੁ ਵਧੀਆ ਕਹਾਣੀਆਂ ਵਿਚੋਂ ਹੈ। ਕੱਖ, ਤੂੜੀ ਦੀ ਪੰਡ, ਵਗਦਾ ਦਰਿਆ, ਦਰਿਆ ਦਾ ਰੋੜ੍ਹ ਆਦਿ ਭਰਪੂਰ ਬਿੰਬ ਹਨ ਜਿਹੜੇ ਵਿਅਕਤੀ, ਸਮਾਜ, ਸਮਾਜ ਦੀ ਇਤਿਹਾਸਕ ਗਤੀ, ਇਸ ਗਤੀ ਦੀ ਅਟੱਲਤਾ ਅਤੇ ਇਸ ਨੂੰ ਠੱਲਣ ਦੇ ਕਿਸੇ ਵੀ ਯਤਨ ਦੀ ਨਿਰਾਰਥਕਤਾ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹਨ। ਤੂੜੀ ਦੀ ਪੰਡ ਤੇ ਵਗਦਾ ਦਰਿਆ ਵਿਅਕਤੀ, ਸਮਾਜ ਅਤੇ ਇਤਿਹਾਸ ਦੇ ਸੰਬਾਦਕ ਰਿਸ਼ਤੇ ਨੂੰ ਸਰਬਪੱਖੀ ਤਰਾਂ ਨਾਲ ਪੇਸ਼ ਕਰਦੇ ਹਨ। ਸਰਦਾਰ ਬਹਾਦਰ ਸਿੰਘ ਇਕ ਦੇਵ-ਕਦੇ ਹੋਸਤੀ ਵਾਂਗ ਸਾਹਮਣੇ ਆਉਂਦਾ ਹੈ ਜਿਹੜਾ ਸਮੇਂ ਦੇ ਵਹਿਣ ਨੂੰ ਠਲ੍ਹਣ ਅਤੇ ਮੌੜਾ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਦੀ ਹਾਰ ਅਟੱਲ ਹੈ ਅਤੇ ਇਸ ਉਤੇ ਸਾਨੂੰ ਕੋਈ ਦੁੱਖ ਨਹੀਂ ਹੁੰਦਾ। ਤਾਂ ਵੀ ਬਹਾਦਰ ਸਿੰਘ ਸਾਡੀ ਹਮਦਰਦੀ ਦਾ ਪਾਤਰ ਬਣਿਆ ਰਹਿੰਦਾ ਹੈ, ਕਿਉਂਕਿ ਉਸ ਦੀ ਸਾਰੀ ਲੜਾਈ ਜ਼ਾਤ ਦੀ ਪੱਧਰ ਉਤੇ ਨਹੀਂ, ਕੀਮਤਾਂ ਦੀ ਪੱਧਰ ਉਤੇ ਹੈ; ਦੂਜਿਆਂ ਦੀ ਖ਼ਾਤਰ ਅਤੇ ਆਪਣੇ ਵਿਸ਼ਵਾਸਾਂ ਲਈ ਆਪਾ ਵਾਰਨ ਦਾ ਉਸ ਦਾ ਬੁਨਿਆਦੀ ਗੁਣ ਮਨੁੱਖੀ ਕਦਰਾਂ-ਕੀਮਤਾਂ ਦੇ ਪੈਮਾਨੇ ਉਤੇ ਫਿਰ ਵੀ ਉਚੇਰੀ ਥਾਂ ਰੱਖਦਾ ਹੈ। ਇਹ ਇਕ ਵੱਖਰੀ ਗੱਲ ਹੈ ਕਿ ਉਸ ਦੇ ਵਿਸ਼ਵਾਸ ਹੋਣੇ ਸਮੇਂ ਨੇ ਸਾਰਥਕ ਨਹੀਂ ਰਹਿਣ ਦਿੱਤੇ, ਅਤੇ ਇਸ ਗੱਲ ਦਾ ਅਹਿਸਾਸ ਉਸ ਨੂੰ ਉਦੇ ਹੁੰਦਾ ਹੈ ਜਦੋਂ ਉਹ ਆਪਣੀਆਂ ਸਾਰੀਆਂ ਤਾਕਤਾਂ ਇਹਨਾਂ ਦੀ ਰਾਖੀ ਲਈ ਦਾਅ ਉਤੇ ਲਾ ਚੁੱਕਦਾ ਅਤੇ ਹਾਰ ਜਾਂਦਾ ਹੈ।

"ਪੌਣਾ ਆਦਮੀ" ਇਕ ਹੋਰ ਐਸੀ ਕਹਾਣੀ ਹੈ ਜਿਹੜੇ ਵਿਅਕਤੀ, ਸਮਾਜ ਅਤੇ ਸਮੇਂ ਨੂੰ ਆਪਣੀ ਲਪੇਟ ਵਿਚ ਲੈਣ ਕਰਕੇ "ਤੁੜੀ ਦੀ ਪੰਡ" ਜਿੰਨੀ ਹੀ ਬਲਵਾਨ ਹੈ। ਵਿਰਕ ਇੱਕ ਸਚਾਈ ਨੂੰ ਬੜੇ ਸਰਲ ਅਤੇ ਸੁਭਾਵਕ ਜਿਹੇ ਤਰੀਕੇ ਨਾਲ ਪੇਸ਼ ਕਰ ਗਿਆ ਹੈ, ਜਿਸ ਨੂੰ ਸਮਝਾਉਣ ਲਈ ਬੁਧੀਮਾਨ ਸਿਆਸਤਦਾਨ ਦਲੀਲਾਂ ਦੇ ਢੇਰ ਲਾ ਛੱਡਦੇ ਹਨ। ਆਜ਼ਾਦੀ ਮਿਲਣ ਤੋਂ ਪਹਿਲਾਂ ਦੇਸ਼ ਦੇ ਅਮੀਰ ਵੀ ਅਤੇ ਗ਼ਰੀਬ ਵੀ ਪੂਰੇ ਆਦਮੀ ਨਹੀਂ ਸਨ, ਕਿਉਂਕਿ ਸਾਰੇ ਪਰਾਧੀਨ ਸਨ, ਉਹਨਾਂ ਕੋਲ ਆਪਣਾ ਕੁਝ ਵੀ ਨਹੀਂ ਸੀ, ਸਭ ਕੁਝ ਹਾਕਮਾਂ ਦੇ ਰਹਿਮ ਉਤੇ ਸੀ। ਆਜ਼ਾਦੀ ਮਿਲਣ ਪਿਛੋਂ ਜਿਨ੍ਹਾਂ ਕੋਲ ਆਪਣਾ ਕੁਝ ਸੀ, ਉਹ ਤਾਂ ਉਸ ਦੇ ਪੂਰੇ ਮਾਲਕ ਹੋ ਗਏ ਅਤੇ ਪੂਰੇ ਮਨੁੱਖ ਬਣ ਗਏ। ਪਰ ਜਿਨ੍ਹਾਂ ਕੋਲ ਆਪਣਾ ਕੁਝ ਵੀ ਨਹੀਂ ਸੀ, ਉਹ ਫਿਰ ਵੀ ਪਰਾਧੀਨ, ਪੂਰੇ ਬਣੇ ਮਨੁੱਖਾਂ ਦੇ ਰਹਿਮ ਉਤੇ, ਪੌਣੇ ਦੇ ਪੌਣੇ ਆਦਮੀ ਬਣੇ ਰਹੇ। ਅਸਿੱਧਾ ਸੁਝਾਅ ਇਹ ਹੈ ਕਿ ਕੀ ਉਹਨਾਂ ਨੂੰ ਵੀ ਪੂਰੇ ਆਦਮੀ ਬਣਾਉਣਾ ਹੈ ਜਾਂ ਕਿ ਪੌਣੇ ਆਦਮੀਆਂ ਦੀ ਕੌਮ ਨਾਲ ਹੀ ਗੁਜ਼ਾਰਾ ਚਲਾਈ ਜਾਣਾ ਹੈ? ਕਹਾਣੀ ਵਿਚ ਹੀ ਇਹ ਸੁਝਾਅ ਲੁਕਿਆ ਪਿਆ ਹੈ ਕਿ ਇਹ ਗੁਜ਼ਾਰਾ ਚਲਣਾ ਮੁਸ਼ਕਲ ਹੈ, ਕਿਉਂਕਿ ਪੰਣਾ ਆਦਮੀ ਆਪਣੇ ਅਧੂਰੇਪਣ ਤੋਂ ਚੇਤਨ ਹੋ ਚੁੱਕਾ ਹੈ ਅਤੇ ਇਸ ਕਸਰ ਨੂੰ ਪੂਰਿਆਂ ਕਰਨ ਲਈ ਯਤਨਸ਼ੀਲ

114