ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/122

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਵਿਸ਼ੇ-ਵਸਤੂ ਦੇ ਉਪਰੋਕਤ ਸਾਰੇ ਵਿਸ਼ਲੇਸ਼ਣ ਤੋਂ ਇਹ ਤਾਂ ਪ੍ਰਤੱਖ ਹੋ ਜਾਂਦਾ ਹੈ ਕਿ ਵਿਰਕ ਨਿਗੁਣੇ ਤੱਥ ਤੋਂ ਲੈ ਕੇ ਵਿਸ਼ਾਲ ਇਤਿਹਾਸਕ ਵਰਤਾਰਿਆਂ ਨੂੰ ਆਪਣੀ ਕਹਾਣੀ ਵਿਚ ਸਮਾਉਣ ਦੀ ਸਮਰੱਥਾ ਰੱਖਦਾ ਹੈ। ਤਾਂ ਵੀ ਅਸੀਂ ਆਪਣੀ ਪਹਿਲਾਂ ਕਹੀ ਗੱਲ ਉਤੇ ਮੁੜ ਜ਼ੋਰ ਦੇਣਾ ਚਾਹਾਂਗੇ ਕਿ ਵਿਸ਼ੇ-ਵਸਤੂ ਦੇ ਪੱਖ ਵਿਰਕ ਵਿਚ ਇਕ ਇਕਹਿਰਾਪਣ ਹੈ, ਇਸ ਵਿਚ ਨਾ ਬਹੁਤੀਆਂ ਪਰਤਾਂ ਹਨ, ਨਾਂ ਬਹੁਤੀਆਂ ਦਿਸ਼ਾਵਾਂ। ਇਸੇ ਕਰਕੇ ਵਿਰਕ ਦੀ ਕਹਾਣੀ ਦਾ ਇਕ ਪਾਠ ਹੀ ਸਾਡੇ ਸਾਹਮਣੇ ਆਪਣਾ ਸਾਰਾ ਸੱਚ ਉਜਾਗਰ ਕਰ ਦੇਂਦਾ ਹੈ। ਮੁੜ ਮੁੜ ਕੇ ਪੜ੍ਹਨਾ ਸ਼ਾਇਦ ਸਵਾਦ ਤਾਂ ਦੇਵੇਗਾ, ਪਰ ਕਿਸੇ ਨਵੀਂ ਪਰਤ ਨੂੰ ਨਹੀਂ ਖੋਲ੍ਹੇਗਾ, ਕੋਈ ਨਵੀਂ ਦਿਸ਼ਾ ਸਾਹਮਣੇ ਨਹੀਂ ਲਿਆਇਗਾ।

ਇਹੀ ਗੱਲ ਵਿਰਕ ਦੀ ਕਹਾਣੀ ਦੇ ਬਣਤਰੀ-ਗੁਣਾਂ ਤੋਂ ਵੀ ਸਿੱਧ ਹੁੰਦੀ ਹੈ, ਜਿਹੜੇ ਨਿੱਕੀ ਕਹਾਣੀ ਦੇ ਟਕਸਾਲੀ ਗੁਣਾਂ ਨਾਲੋਂ ਵੱਖਰੇ ਹਨ। ਵਿਰਕ ਦੀ ਕੋਈ ਵੀ ਕਹਾਣੀ ਸ਼ਾਇਦ ਐਸੀ ਨਹੀਂ ਜਿਸ ਨੂੰ ਆਦਿ-ਮੱਧ-ਅੰਤ ਦੇ ਪੜਾਵਾਂ ਵਿਚ ਵੰਡਿਆ ਜਾ ਸਕੇ। ਜਿਸ ਵਿਚ ਕੋਈ ਗੁੰਝਲ ਪਵੇ, ਕੋਈ ਸਮੱਸਿਆ ਖੜੀ ਹੋਵੇ, ਜਿਸ ਨਾਲ ਉਤਸੁਕਤਾ ਪੈਦਾ ਹੋਵੇ ਅਤੇ ਤੀਖਣ ਹੁੰਦੀ ਜਾਏ ਅਤੇ ਜਿਸ ਦੇ ਅਖੀਰ ਉਤੇ ਗੁੰਝਲ ਖੁੱਲੇ, ਸਮੱਸਿਆ ਦਾ ਸਮਾਧਾਨ ਹੋ ਜਾਏ, ਉਤਸੁਕਤਾ ਸਿਖਰ ਨੂੰ ਛੂਹ ਕੇ ਸੰਤੁਸ਼ਟਤਾ ਦੀ ਮੰਜ਼ਿਲ ਉਤੇ ਪੁੱਜੇ। ਵਿਰਕ ਦੀਆਂ ਕਹਾਣੀਆਂ ਵਿਚ ਇਹਨਾਂ ਸਾਰੀਆਂ ਗੱਲਾਂ ਵਿਚੋਂ ਕੋਈ ਵੀ ਨਹੀਂ ਮਿਲੇਗੀ।

ਵਿਰਕ ਦੀ ਕਹਾਣੀ ਸਮੱਸਿਆ ਨਹੀਂ, ਤੱਥ ਪੇਸ਼ ਕਰਦੀ ਹੈ। ਇਸ ਵਿਚ ਉਤਸਕਤਾ ਪੈਦਾ ਕਰ ਕੇ ਆਪਣੇ ਆਪ ਨੂੰ ਖੋਲ੍ਹਣ ਦਾ ਸੁਭਾਅ ਨਹੀਂ, ਸਗੋਂ ਪੇਸ਼ ਕੀਤੇ ਕੰਬ ਦੇ ਵੱਖੋ ਵੱਖਰੇ ਪ੍ਰਗਟਾਵਿਆਂ ਨੂੰ ਪੇਸ਼ ਕਰ ਕੇ ਇਹ ਤੱਥ ਸਾਡੇ ਮਨਾਂ ਵਿਚ ਬਿਠਾਉਣ ਦਾ ਸੁਭਾਅ ਹੈ। ਅਕਸਰ ਜਿਸ ਤੱਥ ਵਲ ਵਿਰਕ ਸਾਡਾ ਧਿਆਨ ਦੁਆਉਣਾ ਚਾਹੁੰਦਾ ਹੈ, ਉਹ ਤੱਥ ਸ਼ੁਰੂ ਵਿਚ ਹੀ ਜਾਂ ਬਹੁਤੀਆਂ ਸੂਰਤਾਂ ਵਿਚ ਕਹਾਣੀ ਦੇ ਅੱਧ ਤੋਂ ਪਹਿਲਾਂ ਪਹਿਲਾਂ ਪੇਸ਼ ਕਰ ਦੇਂਦਾ ਹੈ। ਬਾਕੀ ਕਹਾਣੀ ਉਸ ਤੱਥ ਦੀ ਵਿਆਖਿਆ, ਵਿਸਥਾਰ ਜਾਂ ਉਸ ਦੇ ਵੱਖੋ ਵੱਖਰੇ ਪ੍ਰਗਟਾਵਾਂ ਦਾ ਵਰਨਣ ਹੁੰਦੀ ਹੈ। ਕਿਉਂਕਿ ਕੋਈ ਸਮੱਸਿਆ ਨਹੀਂ ਖੜੀ ਕੀਤੀ ਜਾਂਦੀ, ਇਸ ਲਈ ਉਸ ਨੂੰ ਹਲ ਕਰਨ ਲਈ ਕਿਸੇ ਚਾਨਣ ਦੇ ਝਲਕਾਰੇ ਦੀ ਲੋੜ ਵੀ ਮਹਿਸੂਸ ਨਹੀਂ ਕੀਤੀ ਜਾਂਦੀ। ਜ਼ਿੰਦਗੀ ਦੇ ਕਿਸੇ ਤੱਥ ਨੂੰ ਅਤੇ ਆਮ ਤੌਰ ਉਤੇ ਇਸ ਵਿਚ ਆਏ ਨਵੇਂ ਤੱਥ ਨੂੰ ਸਰਲਤਾ ਨਾਲ ਅਤੇ ਸਹਿਜ-ਸੁਭਾਅ ਪੇਸ਼ ਕਰ ਜਾਣਾ ਵਿਰਕ ਦੀ ਕਹਾਣੀ-ਕਲਾ ਦੀ ਪੂਰਤੀ ਹੈ।

ਪਰ ਇਸ ਸਹਿਜ ਸੁਭਾਅ ਪੇਸ਼ਕਾਰੀ ਦਾ ਖ਼ਾਸਾ ਇੰਨਾ ਅਚੇਤ, ਜਾਂ ਆਪੇ ਵਾਪਰਿਆ ਨਹੀਂ ਜਿੰਨਾ ਵਿਰਕੇ ਆਪਣੀ ਰਚਨਾ ਪ੍ਰਕਿਰਿਆ ਬਾਰੇ ਗੱਲ ਕਰਦਿਆਂ ਇਸ ਕਹਾਣੀ ਸੰਗਹਿ ਦੇ ਮੁੱਖਬੰਧ ਵਿਚ ਲਿਖਦਾ ਹੈ : 'ਇਕ ਚੁੱਭੀਮਾਰ ਆਪਣੇ ਮਾਲਕ ਲਈ ਸਮੁੰਦਰ

116