ਸਮੱਗਰੀ 'ਤੇ ਜਾਓ

ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/123

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਵਿਚ ਚੁੱਭੀ ਮਾਰਦਾ ਹੈ ਤੇ ਜੋ ਕੁਝ ਉਹਦੇ ਹੱਥਾਂ ਪੈਰਾਂ ਨੂੰ ਰੜਕੇ ਤੇ ਜਿਸ ਦੇ ਕੁਝ ਕੰਮ ਦਾ ਹੋਣ ਦਾ ਖ਼ਿਆਲ ਹੋਵੇ, ਉਹ ਉਨ੍ਹਾਂ ਨੂੰ ਚੁੱਕ ਲਿਆਉਂਦਾ ਹੈ। ਉਨ੍ਹਾਂ ਦੇ ਮੁੱਲ ਦਾ ਅਜੇ ਉਸ ਨੂੰ ਕੋਈ ਬਹੁਤਾ ਗਿਆਨ ਨਹੀਂ। ਇਹ ਉਸ ਦੀ ਮੂਰਖਤਾ ਹੋਵੇਗੀ ਕਿ ਜੋ ਚੀਜ਼ ਉਸ ਦੇ ਮਾਲਕ ਨੂੰ ਵਧੀਆ ਲੱਗੇ ਉਸ ਬਾਰੇ ਉਹ ਕਹੇ ਕਿ ਇਹ ਉਸ ਨੇ ਸਮਝ ਸੋਚ ਕੇ ਖ਼ਾਸ ਮਿਹਨਤ ਨਾਲ ਕੱਢ ਕੇ ਲਿਆਂਦੀ ਹੈ। ਤੇ ਇਹ ਉਸ ਤੋਂ ਵੀ ਵੱਡੀ ਮੂਰਖਤਾ ਹੋਵੇਗੀ ਕਿ ਉਹ ਹੋਰ ਚੁੱਭੀਮਾਰਾਂ ਵਿਚ ਤੇ ਆਮ ਲੋਕਾਂ ਵਿਚ ਇਹ ਪਰਚਾਰ ਕਰਨਾ ਆਰੰਭ ਦੇਵੇ ਕਿ ਵਧੀਆ ਚੀਜ਼ਾਂ ਕੱਢਣ ਦਾ ਫ਼ਲਾਣਾ ਤਰੀਕਾ ਹੈ। ਇਸ ਸਾਰੇ ਕੁਝ ਵਿਚੋਂ ਲੇਖਕ ਦੀ ਨਿਮਰਤਾ ਦਾ ਹੀ ਝਲਕਾਰਾ ਮਿਲਦਾ ਹੈ, ਰਚਨਾ-ਪ੍ਰਕਿਰਿਆ ਦੇ ਆਪ-ਮੁਹਾਰੀ ਜਾਂ ਅਚੇਤ ਹੋਣ ਦਾ ਨਹੀਂ। ਇਸ ਤਰਾਂ ਕਰ ਕੇ ਵਿਰਕ ਨੇ ਪਰਖਣ ਦੀ ਗੇਂਦ ਆਲੋਚਕ ਵੇਲ ਸੁੱਟ ਦਿੱਤੀ ਹੈ । | ਪਰ ਲੇਖਕੇ ਸਿਰਫ਼ ਚੁੱਭੀਮਾਰ ਹੀ ਨਹੀਂ ਹੁੰਦਾ, ਸਗੋਂ ਉਹ ਆਪਣੇ ਲੱਭੇ ਮੋਤੀਆਂ ਤੇ ਕੀਮਤੀ ਪੱਥਰਾਂ ਨੂੰ ਲਿਸ਼ਕਾ ਕੇ, ਬਣਾ ਸੰਵਾਰ ਕੇ ਪੇਸ਼ ਕਰਨ ਵਾਲਾ ਜੌਹਰੀ ਹੁੰਦਾ ਹੈ। ਸਹਿਜ-ਸੁਭਾਵਕਤਾ ਅਸਲ ਵਿਚ ਕਲਾਹੀਣਤਾ ਦਾ ਨਾਂ ਨਹੀਂ, ਸਗੋਂ ਅਭਿਆਸ ਅਤੇ ਪ੍ਰੌਢਤਾ ਵਿਚੋਂ ਨਿਕਲਿਆ ਗੁਣ ਹੁੰਦਾ ਹੈ। ਲੇਖਕ ਵਲੋਂ ਸਾਧਾਰਣ ਵਿਅਕਤੀ ਨਾਲ ਸਾਂਝ ਪਾਉਣ ਦੇ ਚੇਤਨ ਯਤਨ ਦਾ ਸਿੱਟਾ ਹੁੰਦਾ ਹੈ। ਇਸ ਚੇਤਨ ਯਤਨ ਦਾ ਪਤਾ ਉਥੇ ਲੱਗਦਾ ਹੈ, ਜਿਥੇ ਇਹ ਕਲਾਤਮਕਤਾ ਦੀਆਂ ਸੀਮਾਂ ਤੋੜ ਦੇਂਦਾ ਹੈ। ਵਿਰਕ ਵੀ ਇਸ ਚੇਤਨ ਯਤਨ ਤੋਂ ਖ਼ਾਲੀ ਨਹੀਂ, ਉਹ ਵੀ ਫ਼ਿਕਰਮੰਦ ਹੁੰਦਾ ਹੈ ਕਿ ਉਸ ਦੀ ਕਹਾਣੀ ਦੇ ਵਿਸ਼ੇ-ਵਸਤੂ ਨੂੰ ਠੀਕ ਚਾਨਣ ਵਿਚ ਲਿਆ ਜਾਏ। ਪਰ ਇਸ ਯਤਨ ਦਾ ਪਤਾ ਉਥੇ ਹੀ ਲੱਗਦਾ ਹੈ, ਜਿਥੇ ਉਹ ਕਹਾਣੀ ਦੇ ਬਾਹਰੋਂ ਹੋ ਕੇ ਬੋਲਣ ਲੱਗ ਪੈਂਦਾ ਹੈ। "ਮਿੱਨੀ ਦੀ ਸਲੇਟ" ਵਰਗੀ ਵਧੀਆ ਕਹਾਣੀ ਲੇਖਕ ਵਲੋਂ ਟਿੱਪਣੀ ਕਰਨ ਦੀ ਉਤਸੁਕਤਾ ਨੇ ਵਧੀਆ ਨਹੀਂ ਰਹਿਣ ਦਿੱਤੀ । ਕਹਾਣੀ ਦਾ ਆਖ਼ਰੀ ਫ਼ਿਕਰਾ - ਹੋ ਸਕਦਾ ਹੈ ਕਿ ਮਿੰਨੀ ਦਾ ਵੀ ਚੁਪ-ਚੁਪੀਤੇ ਉਨ੍ਹਾਂ ਦੀ ਪਰਧਾਨਗੀ ਬਾਰੇ ਇਹੀ ਖ਼ਿਆਲ ਹੋਵੇ'-ਪ੍ਰਤੱਖ ਤੌਰ ਉਤੇ ਲੇਖਕ ਵਲੋਂ ਕਿਹਾ ਗਿਆ ਹੈ, ਜਿਹੜਾ ਮਿੰਨੀ ਦੇ ਪਾਤਰ ਦੀ ਮਾਸੂਮੀਅਤ ਨੂੰ ਭੰਗ ਕਰਦਾ ਹੈ। ਇਸ ਤੋਂ ਪਹਿਲਾ ਫ਼ਿਕਰਾ - ਬੱਚੀ ਦੀ ਇਹ ਗੱਲ ਸੁਣ ਕੇ ਗਿੱਲ ਸਾਹਿਬ ਹੱਸ ਪਏ। ਉਨ੍ਹਾਂ ਦਾ ਖ਼ਿਆਲ ਸੀ ਕਿ ਇੱਕ ਪੁਰਾਣੀ ਸਲੇਟ ਮਿਲਣ 'ਤੇ ਕਿਸੇ ਦਾ ਖ਼ੁਸ਼ ਹੋਣਾ ਇਕ ਬੜੀ ਹਾਸੇ ਵਾਲੀ ਗਲ ਸੀ' - ਵੀ ਲੇਖਕ ਵਲੋਂ ਕੀਤੀ ਗਈ ਟਿੱਪਣੀ ਹੈ ਪਰ ਇਹ ‘ਗਿੱਲ ਸਾਹਿਬ' ਦੇ ਖ਼ਿਆਲ ਨੂੰ ਪੇਸ਼ ਕਰਦੀ ਹੈ, ਉਨਾਂ ਦੇ ਸੁਭਾਅ ਦੇ ਅਨੁਕੂਲ ਹੈ, ਇਸ ਲਈ ਇਹ ਕਹਾਣੀ ਦੇ ਅੰਦਰ ਹੋ ਕੇ ਕੀਤੀ ਗਈ ਟਿੱਪਣੀ ਹੈ ਜਿਹੜੀ ਲੇਖਕ ਵਲੋਂ ਲਿਖੇ ਗਏ ਆਖ਼ਰੀ ਵਾਕ ਦੇ ਅਰਥਾਂ ਨੂੰ ਵੀ ਸਮਾਈ ਬੈਠੀ ਹੈ। ਕਹਾਣੀ ਅਸਲ ਵਿਚ ਇਥੇ ਹੀ 117