ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/127

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਉਹਨਾਂ ਦੀਆਂ ਸਮੁੱਚੀਆਂ ਕਿਰਤਾਂ ਵਿਚੋਂ ਸਾਨੂੰ ਸਮਾਜਕ ਗਤੀ ਦੇ ਰੁਖ਼ ਅਤੇ ਰਫ਼ਤਾਰ ਦਾ ਪਤਾ ਲੱਗ ਜਾਂਦਾ ਹੈ।

ਪ੍ਰੇਮ ਪ੍ਰਕਾਸ਼ ਸਾਡਾ ਹੁਣ ਲਗਭਗ ਸਥਾਪਤ ਕਹਾਣੀਕਾਰ ਹੈ, ਜਿਸ ਦੀ ਰਚਨਾ ਕਿਰਿਆ ਪਿੱਛਲੇ ਲਗਭਗ 30 ਸਾਲਾਂ ਉਤੇ (1954 ਤੋਂ ਸ਼ੁਰੂ ਕਰ ਕੇ) ਫੈਲੀ ਹੋਈ ਹੈ, ਪਰ ਉਸ ਬਾਰੇ ਉਪਰੋਕਤ ਗੱਲ ਕਹਿਣਾ ਅਜੇ ਸੰਭਵ ਨਹੀਂ ਲੱਗਦਾ। ਇਸ ਦਾ ਹੋਰ ਕਾਰਨਾਂ ਦੇ ਨਾਲ ਇਕ ਕਾਰਨ ਇਹ ਵੀ ਲੱਗਦਾ ਹੈ ਕਿ ਉਸ ਨੇ ਆਪਣੇ ਦੁਆਲੇ ਕਈ ਪ੍ਰਕਾਰ ਦੀਆਂ ਵਲਗਣਾਂ ਖੜੀਆਂ ਕਰ ਰੱਖੀਆਂ ਹਨ, ਜਿਨ੍ਹਾਂ ਨੂੰ ਉਹ ਪਾਰ ਨਹੀਂ ਕਰ ਸਕਦਾ, ਭਾਵੇਂ ਉਹ ਕਈ ਵਾਰੀ ਕੋਸ਼ਿਸ਼ ਕਰਦਾ ਲੱਗਦਾ ਹੈ।

ਪ੍ਰੇਮ ਪ੍ਰਕਾਸ਼ ਦੇ ਬਹੁਤੇ ਪਾਤਰ (ਸ਼ਾਇਦ ਅੱਜੀ ਫ਼ੀ ਸਦੀ ਤੋਂ ਵੀ ਵੱਧ) ਨੌਜਵਾਨ ਹਨ। ਬਜ਼ੁਰਗ ਬਹੁਤ ਘੱਟ ਹਨ। ਜਿਥੇ ਹਨ, ਉਹ ਪ੍ਰਾਥਮਿਕ ਮਹੱਤਤਾ ਨਹੀਂ ਰਖਦੇ। ਨੌਜਵਾਨਾਂ ਦੇ ਕਿਰਦਾਰ ਨੂੰ ਉਜਾਗਰ ਕਰਨ ਲਈ ਟਾਕਰੇ ਦਾ ਕੰਮ ਦੇਂਦੇ ਹਨ। ਔਰਤਾਂ ਖ਼ਿਆਲਾਂ ਵਿਚ ਹਾਵੀ ਹਨ, ਸਰੀਰਕ ਤੌਰ ਉਤੇ ਉਹਨਾਂ ਦੀ ਗਿਣਤੀ ਵੀ ਬਜ਼ੁਰਗਾਂ ਨਾਲੋਂ ਬਹੁਤੀ ਨਹੀਂ। ਬੱਚਆਂ ਦਾ ਸਿਰਫ਼ ਪਿਛੋਕੜ ਵਿਚ ਸ਼ੋਰ ਹੀ ਹੈ, ਕਿਤੇ ਕਿਤੇ। ਜਾਂ ਕਲਪਣਾ ਵਿਚ ਮੁਰਦਾ ਬੱਚੇ ਦਾ ਹੱਥ। ਇਹਨਾਂ ਤੱਥਾਂ ਤੋਂ ਵੀ ਸ਼ਾਇਦ ਕੋਈ ਮਨੋਂ ਵਿਗਿਆਨੀ ਕੁਝ ਸਿੱਟੇ ਕੱਢ ਸਕੇ। ਪਰ ਮੈਂ ਇਹ ਜ਼ਿਕਰ ਸਿਰਫ਼ ਵਿਸ਼ੇ-ਵਸਤੂ ਦਾ ਚੌਖਟਾ ਨਿਸ਼ਚਿਤ ਕਰਨ ਲਈ ਕਰ ਰਿਹਾ ਹਾਂ।

ਪਰ ਜੇ ਅਸੀਂ ਪ੍ਰੇਮ ਪ੍ਰਕਾਸ਼ ਦੀਆਂ ਕਹਾਣੀਆਂ ਦੀ ਵੱਲੋਂ ਦੇ ਅੱਸੀ ਫ਼ੀ ਸਦੀ ਦੇ ਚਿਹਰੇ-ਮੁਹਰੇ ਨਿਖੇੜਣੇ ਚਾਹੀਏ ਤਾਂ ਉਸ ਵਿਚ ਬਹੁਤੀ ਸਫਲਤਾ ਨਹੀਂ ਮਿਲਦੀ - ਸਭ ਧੁੰਦਲੇ ਹਨ ਅਤੇ ਇਕ ਦੂਜੇ ਵਿਚ ਘੁਲ ਮਿਲ ਜਾਂਦੇ ਹਨ। ਉਹੀ ਪਿੰਡ ਤੋਂ ਉਠਿਆ ਪ੍ਰਾਇਮਰੀ ਦਾ ਮਾਸਟਰ, ਇਕੇ ਤੇ ਬਹੁਤੀ ਥਾਂ। ਉਹ ਉਸ ਦੀ ਚਾਰਯਾਰੀ — ਇਕ ਫ਼ਿਲਾਫ਼ਸਰ, ਇਕ ਕਵੀ, ਇਕ ਪ੍ਰੋਫ਼ੈਸਰ। ਇਹ ਨਾਂ ਬਦਲ ਵੀ ਸਕਦੇ ਹਨ, ਪਰ ਉਸ ਦਾ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ਸਭ ਗੱਲਾਂ ਇਕੋ ਜਿਹੀਆਂ ਹੀ ਕਰਦੇ ਹਨ। ਇਕੋ ਗੱਲ ਕਿਸੇ ਦੇ ਮੂੰਹ ਵਿਚ ਪਾ ਦਿਓ, ਫਿੱਟ ਬੈਠ ਜਾਇਗੀ। ਖ਼ਾਸ ਕਰ ਕੇ ਕਹਾਣੀ-ਸੰਗ੍ਰਹਿ ਕਚਕੜੇ ਵਿਚ ਦੁਹਰਾਅ ਅਸਹਿ ਹੱਦ ਤਕ ਹੈ। ਸਭ ਦੀ ਬੋਧਿਕ ਬਣਤਰ ਇਕ ਹੈ। ਤਿੰਨ ਕਹਾਣੀਆਂ ਸ਼ਰਾਬ ਦੀ ਮਹਿਫ਼ਲ ਵਿਚ ਅਫ਼ਲਾਤੂਨੀ ਗੱਲਬਾਤ ਦਾ ਰੀਕਾਰਡ ਹਨ। ਸ਼ਰਾਬ ਇਹਨਾਂ ਨੌਜਵਾਨਾਂ ਦੀਆਂ ਅੱਖਾਂ ਵਿਚ ਲਿਸ਼ਕ ਪੈਦਾ ਕਰਨ ਲਈ ਹੈ। ਔਰਤ ਇਹਨਾਂ ਲਈ ਇੱਕੋ ਇੱਕ ਰਹੱਸ ਹੈ, ਇੱਕੋ ਇੱਕ ਪਾਪਤ ਕਰਨ ਯੋਗ ਟੀਚਾ ਹੈ। ਔਰਤ ਤੋਂ ਬਿਨਾਂ ਜ਼ਿੰਦਗੀ ਸਖਣੀ ਹੈ। ਔਰਤ ਮਿਲ ਜਾਏ ਤਾਂ ਉਸ ਨਾਲ ਉਹੋ ਕੁਝ ਕਰਦੇ ਹਨ, ਜੋ ਕੁਝ ਉਨਾਂ ਅਨੁਸਾਰ ਔਰਤ ਨਾਲ ਕੀਤਾ ਜਾਣਾ ਚਾਹੀਦਾ ਹੈ। ਅਤੇ ਜਿਸ ਵੇਲੇ ਉਹ ਕੁਝ ਕਰ ਲੈਂਦੇ ਹਨ ਤਾਂ ਤਲਿਸਮ ਟੁੱਟ ਜਾਂਦਾ ਹੈ। ਕਈਆਂ ਦੀ ਕਿਸਮਤੇ ਵਿਚ ਇਹ ਵੀ ਨਹੀਂ, ਤਾਂ ਵੀ ਉਹ ਇਸ ਤਰ੍ਹਾਂ ਦੀਆਂ ਗੱਲਾਂ ਬਾਰੇ ਕੂੜ ਕਲਪਣਾ, ਚੁਰਾਏ

121