ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/128

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਖ਼ਿਆਲਾਂ ਅਤੇ ਕਿਤਾਬੀ ਫ਼ਿਕਰਿਆਂ ਦਾ ਆਸਰਾ ਲੈਂਦੇ ਹਨ। ਪਿਆਰ ਕਰਨਾ ਉਹਨਾਂ ਲਈ ਭੋਗ ਕਰਨ ਦਾ ਸਮਾਨਾਰਥੀ ਹੈ। ਇਹਨਾਂ ਨੌਜਵਾਨਾਂ ਦਾ ਇਕ ਮੈਨੀਫ਼ੈਸਟੋ ਵੀ ਹੈ। ਕਚਕੜੇ ਵਿਚਲੀ ਕਹਾਣੀ "ਉਹਦੇ ਚਾਰਾਗਰ" ਦੀਆਂ ਕੁਝ ਸਤਰਾਂ ਇਸ ਪ੍ਰਕਾਰ ਹਨ: 'ਉਹਦਾ 'ਕੱਲੇ ਦਾ ਹੀ ਕੀ, ਕਿਸੇ ਦਾ ਵੀ ਕੋਈ ਇਲਾਜ ਨਹੀਂ।ਪ੍ਰੋਫ਼ੈਸ਼ਰ ਨੂੰ ਉਹਦੀ ਪ੍ਰੇਮਕਾ ਦੁਆ ਕੇ ਜੀਵਨ ਸਾਰਥਕ ਨਹੀਂ ਬਣਾਇਆ ਜਾ ਸਕਦਾ। ਰਾਜ ਨੂੰ ਜਗੀਰ ਨਹੀਂ ਲੁਆਈ ਜਾ ਸਕਦੀ ਕਿ ਖਾਵੇ, ਪੀਵੇ, ਰਿਆਜ਼ ਤੇ ਇਸ਼ਕ ਕਰੇ। ਨਿਰਮਲ ਨੂੰ ਕਾਵਿ ਦਾ ਗੁਆਚਾ ਭਵਿਖ ਲਭਾ ਕੇ ਮੌਤ ਤੋਂ ਨਹੀਂ ਬਚਾਇਆ ਜਾ ਸਕਦਾ, ਤੇ ਸੁਆਮੀ ਦੀ ਪ੍ਰਤਿਭਾ ਦਾ ਉਚਿਤ ਸਨਮਾਨ ਕਰਵਾ ਕੇ ਉਹਨੂੰ ਤਾਬੇਦਾਰੀ ਦੀ ਜ਼ਿੱਲਤ ਤੋਂ ਨਹੀਂ ਬਚਾਇਆ ਜਾ ਸਕਦਾ। ਸਾਰਾ ਮੈਨੀਫ਼ੈਸਟੋ ਮਧਕਾਲੀਨ ਮਨੁੱਖੀ ਵਿਹਾਰ ਦੇ ਪੈਟਰਨ ਦਾ ਸੂਚਕ ਹੈ ਅਤੇ ਇਹ ਸਾਰਾ ਕੁਝ ਨਾ ਮਿਲਣ ਦੀ ਸੂਰਤ ਵਿਚ ਪ੍ਰੋਟੈਸਟ ਦਾ ਢੰਗ ਵੀ ਮਧਕਾਲੀ ਹੀ ਹੈ - ਮਲਾਮਤੀ ਭੇਸ ਇਖ਼ਤਿਆਰ ਕਰ ਲਵੋ।

ਇਹੋ ਜਿਹੇ ਨੌਜਵਾਨਾਂ ਦੇ ਸਿਰਾਂ ਦੁਆਲੇ ਅਖਾਉਤੀ ਬੌਧਿਕਤਾ ਦਾ ਜਿੰਨਾ ਮਰਜ਼ੀ ਆਭਾ-ਮੰਡਲ ਸਿਰਜ ਦਿਓ, ਉਹ ਅਸਲ ਵਿਚ ਲੁੰਪਣ ਖ਼ਾਸਾ ਰਖਦੇ ਹਨ। ਮੈਂ ਇਹ ਨਹੀਂ ਕਹਿੰਦਾ ਕਿ ਸਾਡੇ ਸਮਾਜ ਵਿਚ ਇਹ ਲੁੰਪਣ ਖ਼ਸਲਤ ਵਾਲੇ ਨੌਜਵਾਨੇ ਮੌਜੂਦ ਨਹੀਂ, ਜਾਂ ਇਹਨਾਂ ਨੂੰ ਚਿੱਤਰਿਆ ਨਹੀਂ ਜਾਣਾ ਚਾਹੀਦਾ। ਪਰ ਨਾਇਕ ਦੀ ਪਦਵੀ ਦੇ ਕੇ, ਇਹਨਾਂ ਨੂੰ ਏਨਾ ਕੁਝ ਅਰਪਿਤ ਕਰ ਦੇਣਾ ਇਕ ਅਸਾਹਿਤਕ ਉਲਾਰ ਹੈ।

ਲਿੰਗ ਇਕ ਹੋਰ ਧੁਰਾ ਹੈ, ਜਿਸ ਦੁਆਲੇ ਉਸ ਦੀਆਂ ਲਗਭਗ ਸਾਰੀਆਂ ਕਹਾਣੀਆਂ ਘੁੰਮਦੀਆਂ ਹਨ। ਇਹ ਗੱਲ ਸ਼ਾਇਦ ਉਹ ਆਧੁਨਿਕ ਅਤੇ ਖੁੱਲ੍ਹ-ਖ਼ਿਆਲੀਆ ਹੋਣ ਦਾ ਪ੍ਰਭਾਵ ਦੇਣ ਲਈ ਕਰਦਾ ਹੈ। ਲਿੰਗ-ਸੰਬੰਧਾਂ ਬਾਰੇ ਉਸ ਦੇ ਖ਼ਿਆਲ, ਮਧਕਾਲ ਜਿੰਨੇ ਤਾਂ ਨਹੀਂ ਪਰ 50 ਕੁ ਸਾਲ ਜ਼ਰੂਰ ਪੁਰਾਣੇ ਹਨ। ਬਲਬੀਰ ਸਿੰਘ ਪੂਨੀ ਦੇ ਇਸ ਸਵਾਲ ਦੇ ਜਵਾਬ ਵਿਚ ਕਿ ਤੁਹਾਡੀਆਂ ਕਹਾਣੀਆਂ ਵਿਚ ਸੈਕਸ ਦਾ ਖੁੱਲਾ ਵਰਨਣ ਹੈ। ਕਿਉਂ? ਉਹ ਜਵਾਬ ਦੇਦਾ ਹੈ - "ਸਾਡੇ ਸਮਾਜ ਵਿਚ ਸੈਕਸ ਬਾਰੇ ਕੁਝ ਬੰਧਨ ਹਨ ਜਿਹੜੇ ਕੁਝ ਟੁੱਟ ਰਹੇ ਹਨ। ਮੈਂ ਵੀ ਤੋੜ ਰਿਹਾ ਹਾਂ।" ਇਹ ਬੰਧਨ-ਮੁਕਤ ਸੈਕਸ ਦਾ ਨਾਅਰਾ, ਪੱਛਮ ਵਿਚ ਪਿਛਲੀਆਂ ਸਿਰਫ਼ ਦੋ ਕੁ ਸਦੀਆਂ ਤੋਂ ਸਮੇਂ ਸਮੇਂ ਦਿੱਤਾ ਜਾਂਦਾ ਰਿਹਾ ਹੈ, ਅਤੇ ਇਸ ਦੇ ਅਰਥਾਂ ਤੋਂ ਅਸੀਂ ਪੂਰੀ ਤਰ੍ਹਾਂ ਵਾਕਫ਼ ਹਾਂ। ਜੇ ਪ੍ਰੇਮ ਪ੍ਰਕਾਸ਼ ਦਾ ਸੱਚਮੁੱਚ ਮਤਲਬ ਬੰਧਨ-ਮਕਤ ਸੈਕਸ ਤੋਂ ਹੈ, ਤਾਂ ਉਸ ਨੂੰ ਦੋ ਸਦੀਆਂ ਪਿੱਛੇ ਜਾਣਾ ਮੁਬਾਰਕ! ਪਰ ਸਾਡਾ ਖ਼ਿਆਲ ਹੈ ਕਿ ਉਸ ਦਾ ਮਤਲਬ ਸੈਕਸ ਦੁਆਲੇ ਜੜੇ ਹੋਏ ਤਅੱਸਬ ਅਤੇ ਕੁੜ-ਅਡੰਬਰ ਤੋੜਨ ਤੋਂ ਹੈ, ਅਤੇ ਬਿਲਕੁਲ ਇਹਨਾਂ ਹੀ ਅਰਥਾਂ ਵਿਚ ਮੈਂ ਉਸ ਨੂੰ ਅੱਧੀ ਸਦੀ ਪਿਛੇ ਕਿਹਾ ਹੈ। ਕਿਉਂਕਿ ਇਸ ਸਦੀ ਦੇ ਚੌਥੇ ਦਹਾਕੇ ਵਿਚ ਜਦੋਂ ਪਹਿਲਾਂ ਗੁਰਬਖ਼ਸ਼ ਸਿੰਘ ਨੇ ਅਤੇ ਮਗਰੋਂ ਦੁੱਗਲ ਅਤੇ ਸਿੱਖਾਂ ਨੇ ਬਿਲਕੁਲ ਇਹੀ ਦਾਅਵਾ

122