ਸਮੱਗਰੀ 'ਤੇ ਜਾਓ

ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/130

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸਾਹਿਬ ਬੈਠੇ ਸੋਚਦੇ ਸੋਚਦੇ ਬੋਲੇ, "ਪਤਾ ਨਹੀਂ ਹੋਰ ਕਿੰਨਾ ਚਿਰ ਇਹ_ਨਰਕ -?" ਜਿਸ ਦੇ ਜਵਾਬ ਵਿਚ ਸ਼੍ਰੀਮਤੀ ਆਨੰਦ ਦੇ ਅਨਕਹੇ ਸ਼ਬਦ ਹਨ: “ਦਿਲ ਵਿਚ ਆਇਆ ਕਿ ਕਹਿ ਦਿਆਂ ਪਈ ਜੋ ਕੁਝ ਤੁਸੀਂ ਭੋਗ ਰਹੇ ਹੋ, ਜੇ ਉਹ ਨਰਕ ਹੈ ਤਾਂ ਉਹ ਕੀ ਹੈ ਜੋ ਮੈਂ ਭੋਗ ਰਹੀ ਹਾਂ?" ਲੇਖਕ ਨਾਇਕਾ ਤਿ ਸਾਡੀ ਹਮਦਰਦੀ ਜਗਾਉਣਾ ਚਾਹੁੰਦਾ ਹੈ, ਬਿਨਾਂ ਇਸ ਗੱਲ ਨੂੰ ਧਿਆਨ ਵਿਚ ਰਖਿਆਂ ਕਿ ਉਸੇ ਦੀ ਦੱਸੀ ਕਹਾਣੀ ਅਨੁਸਾਰ ਇਸ ਨਰਕ ਨੂੰ ਉਸਾਰਨ ਵਿਚ ਆਰੰਭਲੇ ਪੜਾਅ ਉਤੇ ਕੈਂਸਰ ਦੇ ਸ਼ਿਕਾਰ ਸੱਤੀ ਦਾ ਸ਼ਾਇਦ ਏਨਾ ਰੋਲ ਨਹੀਂ ਜਿੰਨਾ ਨਾਇਕਾ ਦਾ ਆਪਣਾ ਹੈ।

ਕਹਾਣੀ ਵਿਚ, ਜਿਸ ਵੇਲੇ ਸੱਤੀ ਅਜੇ ਤੰਤਵੀ-ਖੰਡਰ ਨਹੀਂ ਬਣਿਆ, ਆਪਣੀ ਸਥਿਤੀ ਨੂੰ ਸਮਝਣ ਅਤੇ ਉਸ ਦਾ ਜਾਇਜ਼ਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਭਾਬੀ ਵਲੋਂ 'ਮੇਰਾ ਸਭ ਕੁਝ ਤੈਨੂੰ ਅਰਪਨ ਹੈ। ਮੇਰੇ ਪਿਆਰੇ! " ਦੀ ਪੇਸ਼ਕਸ਼ ਸਾਨੂੰ ਚੌਕਾ ਦੇਂਦੀ ਹੈ। ਇਸ ਤੋਂ ਪਹਿਲਾਂ ਉਹ ਸੱਤੀ ਦੀਆਂ ਬੱਚਗਾਨਾ ਅਠਖੇਲੀਆਂ ਤੋਂ ਕਾਮੁਕ ਤਰੰਗਾਂ ਮਹਿਸੂਸ ਕਰਦੀ ਹੈ। ਫ਼ਿਲਮੀ ਅੰਦਾਜ਼ ਵਿਚ ਉਸ ਦੇ ਹੱਥ ਨੂੰ ਚੁੰਮਦੀ ਹੈ (ਯੂਰਪ ਤੋਂ ਪੰਜਾਬ ਤਕ ਪਹੁੰਚਦਿਆਂ ਐਟੀਕੇਟ ਦੇ ਰੋਲ ਇੰਜ ਉਲਟ ਜਾਂਦੇ ਹਨ!) ਅਤੇ ਚੋਰੀ ਚੋਰੀ ਇਸ ਦੇ ਪ੍ਰਭਾਵ ਨੂੰ ਵੇਖਦੀ ਹੈ। ਡਾਕਟਰ ਪੁਰੀ ਦੇ ਆਦੇਸ਼ - “ਜੋ ਕੁਝ ਮੰਗਦਾ ਹੈ, ਦਿਉ। ਉਹਦੀ ਆਤਮਾ ਤ੍ਰਿਪਤ ਰੱਖੋ"...' ਵਿਚ ਉਹ ਕੁਝ ਸ਼ਾਮਲ ਨਹੀਂ, ਜੇ ਕੁਝ ਭਾਬੀ ਸਮਝ ਲੈਂਦੀ ਹੈ। ਇਸ ਤੋਂ ਮਗਰੋਂ ਫ਼ਰਾਇਡੀਅਨੇ ਮਨੋ-ਗ੍ਰੰਥੀ ਖੁੱਲਣ ਲੱਗ ਪੈਂਦੀ ਹੈ - ਸੱਤੀ ਵਿਚ ਉਸ ਨੂੰ ਉਹ ਚਿਹਰਾ ਚੱਲਣਾ ਸ਼ੂਰੁ ਹੋ ਜਾਂਦਾ ਹੈ, ਜਿਸ ਨੂੰ ਉਹ ਮੁਟਿਆਰ-ਵਰੇਸ ਵਿਚ ਚੋਰੀ ਚੋਰੀ ਤਰਸੇਵੇਂ ਨਾਲ ਦੇਖਦੀ ਰਹੀ ਹੈ। ਸੱਤੀ ਉਸ ਨੂੰ ਬਦੋਬਦੀ ਪਿਆਉਣ ਲਈ ਸ਼ਰਾਬ ਉਲੱਦਦਾ ਹੈ ਤਾਂ ਇਹ ਵੀ ਉਸ ਦੀ ਲੁਕਵੀਂ ਇੱਛਾ ਹੀ ਪੂਰੀ ਹੋ ਰਹੀ ਹੈ। (ਪਤਾ ਨਹੀਂ ਉਹਨੂੰ ਮੇਰੇ ਦਿਲ ਦੀ ਗੱਲ ਦਾ ਪਤਾ ਕਿਵੇਂ ਲੱਗ ਗਿਆ!") ਫਿਰ, ਦਿਓਰ ਨਾਲ ਭੋਗ ਦਾ ਵਰਨਣ ਹਵਨ ਦੀ ਸ਼ਬਦਾਵਲੀ ਵਿਚ ਕਰਨਾ ਅਤੇ ਇਸ ਨੂੰ ਸ਼ਾਂਤੀ ਪਾਠ ਨਾਲ ਕਲਨਾ ਦੇਣਾ (ਸਾਰੀ ਕਹਾਣੀ ਭਾਬੀ ਖ਼ੁਦ ਹੀ ਸੁਣਾ ਰਹੀ ਹੈ, ਇਹ ਸਵਾਲ ਖੁੱਲਾ ਛੱਡ ਦੇਂਦਾ ਹੈ ਕਿ ਭਾਬੀ ਹਾਲਾਤ ਦਾ ਸ਼ਿਕਾਰ ਹੋ ਰਹੀ ਹੈ ਜਾਂ ਉਹਨਾਂ ਤੋਂ ਲਾਭ ਉਠਾ ਰਹੀ ਹੈ! ਕਹਾਣੀ ਵਿਚ ਮੁੜ ਮੁੜ ਕੇ ਕੀਤਾ ਜਾ ਰਿਹਾ ਸਵਾਲ - "ਮੈਂ ਉਹਦੀ ਭਾਬੀ ਸੀ, ਭੈਣ ਸੀ, ਮਾਂ ਸੀ ਜਾਂ ਪਤਨੀ?" ਕਹਾਣੀ ਦਾ ਅਸਲੀ ਸਵਾਲ ਨਹੀਂ। ਕਹਾਣੀ ਦਾ ਅਸਲੀ ਸਵਾਲ ਇਹ ਹੈ ਕਿ ਘੋਰ ਸੰਕਟ ਦੀ ਸਥਿਤੀ ਵਿਚ ਮਨੁੱਖੀ ਵਿਹਾਰ ਕਿਵੇਂ ਉਜਾਗਰ ਹੁੰਦਾ ਹੈ? ਅਤੇ ਇਸ ਪੱਖੋਂ ਕਹਾਣੀ ਵਿਚ ਉਹੋ ਪਾਤਰ ਮਾਰ ਖਾ ਜਾਂਦਾ ਹੈ, ਜਿਸ ਪ੍ਰਤੀ ਪ੍ਰੇਮ ਪ੍ਰਕਾਸ਼ ਸਾਡੀ ਹਮਦਰਦੀ ਜਗਾਉਣਾ ਚਾਹੁੰਦਾ ਹੈ। ਮੌਤ ਦੀ ਸੰਕਟ ਸਥਿਤੀ ਵਿਚ ਪਾ ਕੇ ਮਨੁੱਖੀ ਆਚਰਣ ਨੂੰ ਉਜਾਗਰ

124