ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/132

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


'ਚ ਗਰੀਬੀ ਦੇ ਦੁਖ ਦੇ ਨਾਲ ਔਰਤ ਹੋਣ ਦਾ ਆਪਣਾ ਵੱਖਰਾ ਦੁੱਖ ਵੀ ਹੈ। ਇਸਤਰੀ ਦੋਹਰੀ ਚੱਕੀ 'ਚ ਪਿਸਦੀ ਹੈ, 'ਕਾਮਰੇਡਾਂ ਦੇ ਘਰਾਂ 'ਚ ਵੀ!" ਪਰ, ਕਾਸ਼ ਕਿ ਕਹਾਣੀ ਇਹਨਾਂ ਸ਼ਬਦਾਂ ਦੀ ਹਿਮਾਇਤ ਕਰਦੀ ਹੁੰਦੀ ਅਤੇ ਇਹ ਸ਼ਬਦ ਕਹਾਣੀ ਦਾ ਮੰਤਕੀ ਸਿਖਰ ਹੁੰਦੇ। ਅਸਲ ਵਿਚ ਇਹ ਗਿਆਨ ਉਸ ਨੂੰ ਜੇਲ੍ਹ ਵਿਚ ਹੋਇਆ ਹੈ ਅਤੇ ਜੇਲ੍ਹ ਵਿਚਲਾ ਜੀਵਨ ਕਹਾਣੀ ਵਿਚੋਂ ਗੁੰਮ ਹੈ।

ਕਲਾ ਦੇ ਪੱਖੋਂ ਮੈਂ ਤੁਹਾਡੇ ਵਿਚੋਂ ਹਾਂ ਕਹਾਣੀ ਵਿਅੰਗ ਨਹੀਂ, ਮਜ਼ਾਕ ਹੈ। ਲਛਮੀ ਕਹਾਣੀ ਵਿਚ ਆਮ ਗਿਆਨ ਵਿਚਲੇ ਅਤੇ ਚਿਰਾਂ ਤੋਂ ਚਰਚਿਤ ਵਿਸ਼ੇ ਨੂੰ ਦੁਹਰਾਅ ਦਿੱਤਾ ਗਿਆ ਹੈ। ਇਹੋ ਜਿਹੀਆਂ ਕਹਾਣੀਆਂ ਨਾ ਤਾਂ ਪਾਠਕ ਨੂੰ ਯਥਾਰਥ ਬਾਰੇ ਕੋਈ ਨਵੀਂ ਅੰਤਰ-ਦ੍ਰਿਸ਼ਟੀ ਦੇਂਦੀਆਂ ਹਨ, ਨਾ ਹੀ ਉਸ ਦੀ ਸੰਵੇਦਨਸ਼ੀਲਤਾ ਵਿਚ ਵਾਧਾ ਕਰਦੀਆਂ ਹਨ।

ਗੋਈ ਸਾਈਕਲ ਦੀਆਂ ਕਹਾਣੀਆਂ ("ਗੋਈ, “ਬੰਗਲਾ", "ਘਰ") ਵਿਚ ਪ੍ਰੇਮ ਪ੍ਰਕਾਸ਼ ਨਵੀਂ ਦਿਸ਼ਾ ਫੜਦਾ ਹੈ, ਜੋ ਸੱਚਮੁੱਚ ਹੀ ਸਾਡੇ ਅਜੋਕੇ ਜੀਵਨ ਦੀ ਭਖਵੀਂ ਸਮੱਸਿਆ ਨੂੰ ਛੁਹਦੀ ਹੈ। ਬਾਵਜੂਦ ਦੁਹਰਾਅ ਦੇ, ਇਹ ਕਹਾਣੀਆਂ ਸਾਡੇ ਜੀਵਨ ਵਿਚਲੇ ਵੱਖ ਵੱਖ ਤਣਾਵਾਂ ਨੂੰ ਪੇਸ਼ ਕਰਦੀਆਂ ਹਨ, ਜਿਨ੍ਹਾਂ ਦੀ ਬੁਨਿਆਦ ਅੰਤਰ-ਜਾਤੀ, ਅੰਤਰ-ਧਰਮ ਅਤੇ ਉਪ-ਸਭਿਆਚਾਰਕ ਤਣਾਵਾਂ ਵਿਚ ਹੈ। ਇਹਨਾਂ ਵਿਚ ਵਾਰਦਾ ਦੁਖਾਂਤ ਸਮਾਂ ਵਿਹਾ ਚੁੱਕੀਆਂ ਕੀਮਤਾਂ ਨੂੰ ਚੰਬੜੇ ਰਹਿਣ ਕਰਕੇ ਹੈ, ਜਾਂ ਨਵੀਆਂ ਪ੍ਰਸਥਿਤੀਆਂ ਨੂੰ ਨਾ ਸਮਝਣ ਕਰਕੇ। ਕਈ ਸਾਲਾਂ ਦੀ ਵਿੱਥ ਵੀ "ਘਰ" ਦੀ ਨਾਇਕਾ ਨੂੰ ਏਨੀ ਸੂਝ ਨਹੀਂ ਬਖ਼ਸ਼ ਦੀ ਕਿ ਉਸ ਨੇ ਜ਼ਿੰਦਗੀ ਵਿਚ ਕੀ ਕੀਤਾ ਹੈ ਅਤੇ ਉਸ ਦੀ ਕੀ ਮਹੱਤਾ ਹੈ।

"ਤੈ ਲਿਖਿਆ ਹੈ ਕਿ ਤੂੰ ਦੁਖੀ ਐਂ। ਤੂੰ ਜੋ ਕੁਝ ਚਾਹੁੰਦੀ ਸੀ ਉਹ ਮਿਲ ਨਹੀਂ ਸਕਿਆ। ਪਰ ਮੈਂ ਇਸ ਲਈ ਦੁਖੀ ਹਾਂ ਕਿ ਮੈਂ ਜੇ ਚਾਹਿਆ ਸੀ, ਉਹ ਮਿਲ ਗਿਆ। ਹੁਣ ਪਛਤਾਂਦੀ ਹਾਂ ਕਿ ਮੈਂ ਉਹ ਕਿਉਂ ਚਾਹਿਆ। ਇਸ ਤਰ੍ਹਾਂ ਦੇ ਫ਼ਿਲਮੀ ਵਾਰਤਾਲਾਪ ਨਾਇਕਾ ਦੀ ਮਾਨਸਿਕਤਾ ਨੂੰ ਪੇਸ਼ ਕਰਦੇ ਹਨ। ਇਹਨਾਂ ਤੋਂ ਹੀ ਲੱਗਦਾ ਹੈ ਕਿ ਅੰਤਰਬੜੀ ਅੰਤਰ-ਧਰਮ ਵਿਆਹ ਕਿਸੇ ਆਦਰਸ਼ ਦਾ ਜਾਂ ਸੋਚੇ-ਸਮਝੇ ਚੇਤੰਨ ਫ਼ੈਸਲੇ ਦਾ ਸਿੱਟਾ ਨਹੀਂ ਸੀ, ਸਗੋਂ ਜ਼ਿੰਦਗੀ ਵਿਚ ਫ਼ਿਲਮੀ ਤਰ੍ਹਾਂ ਦੀ ਉਤਸੁਕਤਾ ਜਗਾਈ ਰੱਖਣ ਦਾ ਸਿੱਟਾ ਸੀ। ਉਸ ਨੂੰ ਇਹ ਵੀ ਇਤਰਾਜ਼ ਹੈ ਕਿ "ਮੇਰਾ ਵਰਤਮਾਨ ਬੜਾ ਸੌਖਾ ਹੈ।"

ਪਰ ਇਸ ਫਿਲਮੀ ਸੌਚ ਦੀ ਵੀ ਸਮਾਜਕ ਸਾਪੇਖਤਾ ਹੈ, ਭਾਵੇਂ ਲੇਖਕ ਦਾ ਮੰਤਵ ਰੀਟਾ ਦੇ ਪਾਤਰ ਨੂੰ ਇਸ ਤਰ੍ਹਾਂ ਪੇਸ਼ ਕਰਨਾ ਨਹੀਂ। "ਗੋਈ" ਅਤੇ "ਬੰਗਲਾ" ਕਹਾਣੀਆਂ ਦੇ ਬਣਤਰੀ

ਅੰਸ਼ ਭਾਵੇਂ "ਘਰ" ਵਾਲੇ ਹੀ ਹਨ, ਪਰ ਫ਼ਿਲਮੀ ਵਿਰੋਧਾਭਾਸਾਂ ਉਤੇ ਜ਼ੋਰ ਨਾ ਹੋਣ ਕਰਕੇ "ਘਰ" ਨਾਲੋਂ ਵਧੇਰੇ ਪ੍ਰਭਾਵਸ਼ਾਲੀ ਹਨ। ਇਹਨਾਂ ਵਿਚ ਮੁੱਖ ਵਿਰੋਧ ਅੰਤਰ- ਜਾਤੀ ਉਪ-ਸਭਿਆਚਾਰਕ ਵਿਰੋਧ ਹਨ, ਅਤੇ ਇਹਨਾਂ ਨੂੰ ਵਧੇਰੇ ਯਥਾਰਥਕ ਢੰਗ ਨਾਲ
126