ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/137

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸੱਜਰੇ ਉਤਸ਼ਾਹੀ ਕਹਾਣੀਕਾਰ ਦੂਜੇ ਪਾਸੇ ਹਨ। ਦੁੱਗਲ ਨੇ ਆਪਣੇ ਨਵੇਂ ਕਹਾਣੀ ਸੰਗ੍ਰਹਿ “ਤਰਕਾਲਾਂ ਵੇਲੇ” ਵਿਚਲੀ "ਵੋਮੈਨਜ਼ ਲਿਬ" ਕਹਾਣੀ ਵਿਚ ਇਸੇ ਵਿਚਾਰ ਦੇ ਥੱਲੇਪਣ ਨੂੰ ਪੇਸ਼ ਕੀਤਾ ਹੈ। ਪਿਛੇ ਜਿਹੇ ਹੀ (ਆਰਸੀ, ਅਗਸਤ 83) ਵਿਚ ਕੁਲਵੰਤ ਸਿੰਘ ਵਿਰਕ ਦੀ ਇਕ ਕਹਾਣੀ ਛਪੀ ਹੈ, ਗਊ। ਇਸ ਵਿਚ ਵਿਰਕ ਆਪਣੇ ਵਿਲੱਖਣ ਸਹਿਜ-ਅੰਦਾਜ਼ ਵਿਚ ਇਹ ਦੱਸਦਾ ਹੈ ਕਿ ਉਪਰੋਕਤ ਕਿਸਮ ਦੀ ਜਿਨਸੀ ਖੁੱਲ ਔਰਤ ਨੂੰ ਇਨਸਾਨ ਬਣਾਉਣ ਵਲ ਨਹੀਂ ਲਿਜਾਂਦੀ, ਸਗੋਂ ਉਹ ਗਊ ਦੀ ਗਊ ਹੀ ਰਹਿੰਦੀ ਹੈ, ਸਿਰਫ਼ ਸੋਟੇ ਉਸ ਨੂੰ ਝੂੰਗੇ ਵਿਚ ਖਾਣੇ ਪੈਂਦੇ ਹਨ। ਜੇ ਔਰਤ ਦੀ ਆਜ਼ਾਦੀ ਉਸ ਨੂੰ ਪ੍ਰਫੁਲਿਤ ਸਮਾਜਕ ਹਸਤੀ ਬਣਾਉਣ ਵਲ ਨਹੀਂ ਲਿਜਾਂਦੀ, ਸਗੋਂ ਉਸ ਨੂੰ ਜਿਨਸੀ ਹੱਦ ਤਕ ਸਮੇਟ ਕੇ ਰੱਖ ਦੇਂਦੀ ਹੈ, ਤਾਂ ਇਹ ਆਜ਼ਾਦੀ ਨਹੀਂ ਝਾਵਲਾ ਹੈ। ਗੁਰਦਿਆਲ ਸਿੰਘ ਵੀ ਆਪਣੀ ਕਹਾਣੀ "ਮਾੜੀ ਹਵਾ" (ਆਰਸੀ, ਮਾਰਚ 83) ਵਿਚ ਦੱਸਦਾ ਹੈ ਕਿ ਸਾਡੇ ਪਿੰਡਾਂ ਵਿਚ ਵੀ ਪ੍ਰਵਾਰਕ ਸੰਬੰਧਾਂ ਨੂੰ ਕਿਵੇਂ ਜਿਨਸੀ ਘਣ ਲਗਦਾ ਜਾ ਰਿਹਾ ਹੈ। ਇਹ 'ਮਾੜੀ ਹਵਾ' ਹੈ, ਜਿਸ ਅੱਗੇ ਕਿਸੇ ਦੀ ਕੋਈ ਪੀਰੀ ਨਹੀਂ ਚੱਲ ਰਹੀ।

ਜਿਨਸੀ ਸੰਬੰਧਾਂ ਵਿਚਲੀ ਖੁੱਲ੍ਹ ਨੂੰ ਪਿਆਰ ਕਰਨ ਦੀ ਖੁੱਲ੍ਹ ਨਾਲ ਜੋੜਨਾ ਵੀ ਇਸੇ ਤਰ੍ਹਾਂ ਦਾ ਭੁਲੇਖਾ ਹੈ, ਜਿਹੜਾ ਪੱਛਮ ਵਿਚ ਪਿਛਲੀਆਂ ਦੇ ਤਿੰਨ ਸਦੀਆਂ ਤੋਂ ਪਰਚਾਰਿਆ ਜਾ ਰਿਹਾ ਹੈ, ਪਰ ਸਾਨੂੰ ਅਜੇ ਵੀ ਇਹ ਨਵਾਂ ਅਤੇ ਇਨਕਲਾਬੀ ਲੱਗਦਾ ਹੈ। ਪਿਛੇ ਜਿਹੇ ਹੀ ਇਕ ਸੈਮੀਨਾਰ ਵਿਚ ਜਦੋਂ ਇਕ ਨਵੇਂ ਨਵੇਂ ਸਥਾਪਤ ਹੋ ਰਹੇ ਕਹਾਣੀਕਾਰ ਦੀ ਆਲੋਚਨਾ ਕੀਤੀ ਗਈ ਕਿ ਉਸ ਦੀਆਂ ਕਹਾਣੀਆਂ ਜਿਨਸੀ ਸੰਬੰਧਾਂ ਨੂੰ ਹੀ ਪੇਸ਼ ਕਰਦੀਆਂ ਹਨ, ਤਾਂ ਉਸ ਨੇ ਜਵਾਬ ਦਿਤਾ ਕਿ "ਮੈਂ ਤਾਂ 'ਲਵ' ਸਟੋਰੀਜ਼ ਲਿਖਦਾ ਹਾਂ!" ਸਾਡੀ ਭਾਵਕ ਕੰਗਾਲੀ ਦਾ ਇਸ ਤੋਂ ਵੱਡਾ ਸਬੂਤ ਹੋਰ ਕੋਈ ਨਹੀਂ ਹੋ ਸਕਦਾ ਕਿ ਅਸੀਂ ਪਿਆਰ ਨੂੰ ਕੇਵਲ ਜਿਨਸੀ ਸੰਬੰਧਾਂ ਤਕ ਸੀਮਤ ਕਰ ਕੇ ਰੱਖ ਦਿਤਾ ਹੈ। ਜਿਨਸੀ ਸੰਬੰਧਾਂ ਉਤੇ ਜ਼ੋਰ ਦੇਂਦਾ ਸਾਹਿਤ ਨਾ ਸਿਰਫ਼ ਜਜ਼ਬਿਆਂ ਦੀ ਕੰਗਾਲੀ ਦਾ ਸ਼ਿਕਾਰ ਹੀ ਹੁੰਦਾ ਹੈ, ਸਗੋਂ ਇਸ ਕੰਗਾਲੀ ਨੂੰ ਪੈਦਾ ਵੀ ਕਰਦਾ ਅਤੇ ਅੱਗੇ ਤੋਰਦਾ ਹੈ।

ਇਸ ਲਈ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਕਿ ਪਿਛਲੇ ਕੁਝ ਅਰਸੇ ਵਿਚ ਕੇਵਲ ਇਕ ਕਹਾਣੀ - ਬਲਵੰਤ ਚੌਹਾਨ ਦੀ "ਉਸ ਦਾ ਰਬ" (ਅਕਸ, ਜਨਵਰੀ 83) - ਮੇਰੀ ਨਜ਼ਰੇ ਐਸੀ ਪਈ ਹੈ ਜਿਸ ਵਿਚ ਸਾਂਝੇ ਘੋਲ ਵਿਚ ਜੁੱਟੇ ਦੰਪਤੀ ਜੀਵਨ ਦੀ ਕਵਿਤਾ ਅਤੇ ਮਾਨਵਤਾ ਨੂੰ ਪੇਸ਼ ਕੀਤਾ ਗਿਆ ਹੈ। ਇੱਕਾ-ਦੁੱਕਾ ਕਹਾਣੀਆਂ ਹੋਰ ਵੀ ਹੋ ਸਕਦੀਆਂ ਹਨ, ਪਰ ਮੇਰਾ ਮਕਸਦ ਐਸੀਆਂ ਰਚਨਾਵਾਂ ਦੀ ਅਲਪ-ਸੰਖਿਆ ਵਲ ਧਿਆਨ ਦੁਆਉਣਾ

ਜਿਹੜੀਆਂ ਬਹੁ-ਪਸਾਰੀ ਮਨੁੱਖੀ ਰਿਸ਼ਤਿਆਂ ਨੂੰ ਮਾਨਵੀ ਅਤੇ ਹਾਂ-ਪੱਖੀ ਢੰਗ ਨਾਲ ਪੇਸ਼ ਕਰਦੀਆਂ ਹੋਣ। ਸਾਡੀਆਂ ਰਚਨਾਵਾਂ ਵਿਚ ਤਾਂ ਉਸ ਮਾਨਸਿਕ ਦਵੰਦ, ਤਣਾਅ ਅਤੇ ਸੰਤਾਪ ਵੀ ਅਣਹੋਂਦ ਹੁੰਦੀ ਜਾ ਰਹੀ ਹੈ, ਜਿਹੜਾ ਜਿਨਸੀ ਪੱਧਰ ਉਤੇ ਆਪਣੇ

131