ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/141

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਨਾਲ ਤੁਰਦੇ ਵੀ ਹਨ। ਪਰ ਪ੍ਰਧਾਨ ਰੂਪ ਵਿਚ ਅਜੇ ਵੀ ਵਿਰੋਧੀ ਅਤੇ ਦਬਾ ਰਹੀਆਂ ਤਾਕਤਾਂ ਵਧੇਰੇ ਤਾਕਤਵਰ ਅਤੇ ਚਤੁਰ ਸਾਬਤ ਹੁੰਦੀਆਂ ਹਨ। ਖੱਬੀ ਅਤੇ ਕਮਿਊਨਿਸਟ ਲਹਰੇ ਦੀ ਫੁੱਟ ਦਾ ਅਹਿਸਾਸ ਇਹਨਾਂ ਵਿਚ ਤੀਖਣ ਹੈ। ਸਗੋਂ ਕਿਤੇ ਕਿਤੇ ਸਿੱਧਾ ਕਮਉਨਿਸਟ ਲਹਿਰ ਜਾਂ ਵਿਅਕਤੀਆਂ ਦੀ ਆਲੋਚਨਾ ਵੀ ਮਿਲਦੀ ਹੈ। (ਜਿਵੇਂ ਜੋਗਿੰਦਰ ਸਿੰਘ ਨਿਰਾਲਾ ਦੀ ਪੁਸਤਕ ਸੰਤਾਪ, ਜਾਂ ਉਸ ਦੀਆਂ ਮਗਰੋਂ ਛਪੀਆਂ ਕਹਾਣੀਆਂ "ਰੱਜੇ ਪੁੱਜੇ ਲੋਕ", "ਜ਼ਿੰਦਗੀ, ਜ਼ਿੰਦਗੀ", ਜਾਂ ਫਿਰ ਵਰਿਆਮ ਸੰਧੂ ਦੀ ਕਹਾਣੀ "ਦਲਦਲ" ਆਦਿ)। ਪਰ ਤਾਂ ਵੀ ਇਹਨਾਂ ਲੋਕਾਂ ਦਾ ਖੱਬੇ ਆਦਰਸ਼ ਤੋਂ ਈਮਾਨ ਨਹੀਂ ਡੋਲਿਆ ਅਤੇ ਇਹ ਇਸੇ ਉਤੇ ਆਸ ਲਾਈ ਬੈਠੇ ਹਨ। ਰਾਮ ਸਰੂਪ ਅਣਖੀ ਦੀ ਕਹਾਣੀ ਛਪੜੀ ਵਿਹੜਾ ਗ਼ਰੀਬੀ ਹਟਾਓ ਦੇ ਦਮਗਜਿਆਂ ਨੂੰ ਬੜੇ ਸਹਿਜ ਢੰਗ ਨਾਲ ਬੇਨਕਾਬ ਕਰਦੀ ਹੋਈ, ਇਹ ਦੱਸਦੀ ਹੈ ਕਿ ਕਿਵੇਂ ਅਜੇ ਵੀ ਹੇਠਲਾ ਵਰਗ ਅਪਣੇ ਜੀਵਨ ਨੂੰ ਚੰਗੇਰਿਆਂ ਬਣਾਉਣ ਦੇ ਸਭ ਯਤਨ ਨਿਹਫਲਤਾ ਵਿਚ ਮੁੱਕਦੇ ਦੇਖ ਰਿਹਾ ਹੈ। ਸਾਧਾਰਣ ਅਤੇ ਪੜਾਈ ਪ੍ਰਗਤੀਵਾਦੀ ਸੂਝ ਉਪਰੋਕਤ ਤਰ੍ਹਾਂ ਦੀਆਂ ਕਹਾਣੀਆਂ ਨੂੰ ਪਿਛਾਂਹ-ਖਿੱਚੂ, ਨਿਰਾਸ਼ਾਵਾਦੀ ਜਾਂ ਭਗੌੜੇਪਨ ਦੀਆਂ ਕਹਾਣੀਆਂ ਕਹੇਗੀ। ਪਰ ਇਹਨਾਂ ਲੇਖਕਾਂ ਦੀ ਮਹੱਤਤਾ ਇਸੇ ਵਿਚ ਹੈ ਕਿ ਇਹਨਾਂ ਨੇ ਸਾਹਿਤ ਨੂੰ ਸਾਧਾਰਨ ਅਤੇ ਹੇਠਲੇ ਵਰਗ ਦੀਆਂ ਕਾਮਨਾਵਾਂ ਅਤੇ ਘਾਲਣਾਵਾਂ ਨਾਲ ਜੋੜਿਆ ਹੈ, ਉਹਨਾਂ ਦੀ ਹੀ ਪੱਧਰ ਉਤੇ, ਉਹਨਾਂ ਦੀ ਭਾਸ਼ਾ ਵਿਚ ਯਥਾਰਥ ਦਾ ਵਰਨਣ ਕੀਤਾ ਹੈ, ਜਿਸ ਤੋਂ ਸਾਨੂੰ ਅੱਜ ਦੀ ਬਹੁਗਿਣਤੀ ਦੇ ਜੀਵਨ ਬਾਰੇ ਸੱਚ ਦਾ ਭਰਵਾਂ ਗਿਆਨ ਹੁੰਦਾ ਹੈ।

ਕੇਵਲ ਇੱਕ ਰੁਝਾਣੇ ਕੁਝ ਤੌਖਲਾ ਪੈਦਾ ਕਰਨ ਵਾਲਾ ਹੈ। ਅੱਜ ਕਾਫ਼ੀ ਕਹਾਣੀਆਂ ਵਿੱਚ ਮੌਤ, ਕਤਲ, ਜਾਂ ਕੋਈ ਹੋਰ ਧਮਾਕਾਖੇਜ਼ ਘਟਨਾਵਾਂ ਲਿਆਉਣ ਦਾ ਯਤਨ ਹੁੰਦਾ ਹੈ। ਬਲਦੇਵ ਸਿੰਘ ਦੀ ਹੀ ਪਿੱਛੇ ਜਿਹੇ ਇਕ ਕਹਾਣੀ ਛਪੀ ਹੈ - ਭਵਿਖ ਦੇ ਵਾਰਸ, ਜਿਸ ਦੀ ਥੀਮ ਤਾਂ ਨਵਤੇਜ ਸਿੰਘ ਦੀ ਕਹਾਣੀ "ਮਨੁੱਖ ਦੇ ਪਿਓ" ਵਾਲੀ ਹੀ ਹੈ, ਪਰ ਇਸ ਵਿਚ ਹੁਣ 'ਸ਼ਾਕ ਟਰੀਟਮੈਂਟ' ਦੇਣ ਦਾ ਯਤਨ ਹੈ - ਬੱਚਿਆਂ ਨੂੰ ਮਾਣਸਖੋਰੇ ਣੇ ਦੀ ਹੱਦ ਤਕ ਨਿਘਰਦੇ ਦੱਸਿਆ ਗਿਆ ਹੈ। ਜੇ ਇਹ ਘਟਨਾ ਕਿਤੇ ਵਾਪਰੀ ਵੀ ਵ ਤਾਂ ਇਸ ਦਾ ਸਾਹਿਤ ਦਾ ਅੰਗ ਬਣਨ ਲਈ ਕੋਈ ਉਚੇਚਾ ਵਿਸਥਾਰ ਪੂਰਵਕ ਪਿਛੋਕੜ ਅਤੇ ਕਾਰਨ ਹੋਣਾ ਚਾਹੀਦਾ ਹੈ। ਬਾਕੀ ਕਹਾਣੀਆਂ ਵੀ, ਜਿਨ੍ਹਾਂ ਵਿਚ ਮੌਤ, ਤਲ, ਆਤਮਘਾਤ, ਦਹਿਸ਼ਤ, ਨੰਗੀ ਔਰਤ ਦੀ ਪ੍ਰਦਰਸ਼ਨੀ ਨੂੰ ਲਿਆਂਦਾ ਜਾਂਦਾ ਹੈ, ਕੋਈ 'ਥਰਿੱਲਰ' ਨਹੀਂ, ਸਗੋਂ ਮੈਨੂੰ ਲੱਗਦਾ ਹੈ ਕਿ ਇਹ 'ਸ਼ਾਕ ਟਰੀਟਮੈਂਟ' ਦੇਣ ਦਾ ਹੀ ਯਤਨ ਹੈ, ਜੋ ਕਿ ਆਪਣੇ ਆਪ ਵਿਚ ਅਟੱਲ ਨਿਰਾਸ਼ਾ ਵਲ ਵਧਣ ਦਾ ਸੂਚਕ ਅਤੇ ਖ਼ਬਰਦਾਰ ਹੋਣ ਦਾ ਸੰਕੇਤ ਹੈ।

ਅੱਜ ਦੀ ਨਿੱਕੀ ਕਹਾਣੀ ਲਈ ਪੁਰਾਣਾ ਰੂਪ ਵੀ ਕੁਝ ਜਕੜ ਬਣਦਾ ਜਾ ਰਿਹਾ

135