ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/83

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਅਣਹੋਣੀ ਤੋਂ ਅਣਹੋਣੀ ਮੁਹਿੰਮ ਸਰ ਕਰ ਲੈਣ ਦਾ ਨਾਂ ਹੈ', ਦੁੱਗਲ ਆਪ ਇਸ ਕਹਾਣੀ ਬਾਰੇ ਕਹਿੰਦਾ ਹੈ (ਮੇਰੀ ਕਹਾਣੀ ਕਲਾ, ਸਫ਼ਾ 31)।

ਖ਼ਿਆਲ ਇਹ ਵੀ ਮਾੜਾ ਨਹੀਂ। ਪਰ ਸਾਨੂੰ ਖ਼ਤਰਾ ਹੈ ਕਿ ਕਹਾਣੀ ਨੇ ਲੇਖਕ ਦਾ ਕਿਹਾ ਨਹੀਂ ਮੰਨਿਆ।

ਜੇ ਅਸੀਂ ਲੇਖਕ ਦੀ ਗੱਲ ਮੰਨ ਲਈਏ ਤਾਂ ਕਹਾਣੀ ਦੀ ਕੇਂਦਰੀ ਜਾਂ ਮੁੱਖ ਘਟਨਾ ਦੂਜੀ ਹੋਣੀ ਚਾਹੀਦੀ ਹੈ। ਪਰ ਕਹਾਣੀ ਵਿਚ ਸਾਰੀ ਦਿਲਚਸਪੀ ਇਸ ਗੱਲ ਦੁਆਰੇ ਕੇਂਦਰਿਤ ਹੋ ਜਾਂਦੀ ਹੈ ਕਿ ਪਹਿਲੀ ਘਟਨਾ ਨੂੰ ਸੱਚ ਮੰਨਿਆ ਜਾਏ ਜਾਂ ਨਾ। ਕਰ-ਸਕਣ-ਦੀ-ਤਾਕਤ ਦਾ ਪ੍ਰਗਟਾਅ ਮੁਅਜ਼ਜ਼ੇ ਨੂੰ ਬਲ ਦੇਦਾ ਹੈ, ਨਾ ਕਿ ਇਸ ਤੋਂ ਉਲਟ। ਦੋਹਾਂ ਘਟਨਾਵਾਂ ਨੂੰ ਅਲੰਕਾਰਕ ਪੱਧਰ ਉਤੇ ਪੇਸ਼ ਕਰਨ ਦੀ ਗੱਲ ਵੀ ਨਹੀਂ ਬਣਦੀ। ਗੁਰੂ ਨਾਨਕ ਵਾਲੀ ਗੱਲ ਇਸ ਕਰਕੇ ਨਹੀਂ, ਕਿ ਸਚਮੁਚ ਹੀ ਇਕ ਪੱਥਰ ਵਿਚ ਲੱਗੇ ਪੰਜੇ ਨੂੰ ਦਿਖਾ ਕੇ ਇਹ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਗੁਰੂ ਨਾਨਕ ਨੇ ਹੰਕਾਰ ਤੇ ਤੰਗ-ਨਜ਼ਰੀ ਦੇ ਅਲੰਕਾਰਕ ਪੱਥਰ ਨੂੰ ਨਹੀਂ, ਸਗੋਂ ਸੱਚਮੁੱਚ ਦੇ ਪੱਥਰ ਨੂੰ ਰੋਕਿਆ ਸੀ। ਜਦ ਕਿ ਦੂਜੀ ਘਟਨਾ ਵਿਚ ਕੁਝ ਜਾਨਾਂ ਦੀ ਕੁਰਬਾਨੀ ਦੇ ਕੇ ਸੱਚਮੁਚ ਦੀ ਗੱਡੀ ਨੂੰ ਰੋਕ ਲਿਆ ਜਾਂਦਾ ਹੈ।

ਤਾਂ ਫਿਰ ਕੀ ਅਸੀਂ ਕਿਸੇ ਰਚਨਾ ਦੇ ਵਿਸ਼ੇ ਸੰਬੰਧੀ ਉਸ ਦੇ ਲੇਖਕ, ਉਸ ਦੇ ਚ ਰਚਨਹਾਰ ਦੀ ਗੱਲ ਵੀ ਰੱਦ ਕਰ ਦੇਈਏ?

ਹਾਂ, ਸਾਨੂੰ ਪੂਰਾ ਹੱਕ ਹੈ। ਆਮ ਕਰਕੇ ਰਚਨਾ ਦੀ ਤੁਲਨਾ ਸੰਤਾਨ ਨਾਲ ਕੀਤੀ ਜਾਂਦੀ ਹੈ। ਪਰ ਜ਼ਰੂਰੀ ਨਹੀਂ ਕਿ ਮਾਪੇ ਆਪਣੀ ਸੰਤਾਨ ਬਾਰੇ ਕੋਈ ਸੰਤੁਲਤ ਰਾਇ ਰੋਖਦੇ ਹੋਣ। ਸਾਹਿਤਕ ਕਿਰਤ ਤਾਂ ਬਹੁਤ ਮੂੰਹ-ਜ਼ੋਹ ਸੰਤਾਨ ਹੁੰਦੀ ਹੈ। ਅਸੀਂ ਅਕਸਰ ਸਾਹਿਤਕਾਰਾਂ ਨੂੰ ਕਹਿੰਦਿਆਂ ਸੁਣਿਆ ਹੈ ਕਿ ਰਚਨਾ ਦੇ ਅਮਲ ਦੇ ਦੌਰਾਨ ਹੀ ਕੋਈ 'ਕਿਰਤ ਮੂੰਹ-ਜ਼ੋਰ ਹੋ ਜਾਂਦੀ ਹੈ, ਤੇ ਅੰਤਮ ਰੂਪ ਉਹ ਨਹੀਂ ਹੁੰਦਾ ਜਿਸ ਨੂੰ ਧਾਰ ਕੇ ਕੋਈ ਸਾਹਿਤਕਾਰ ਤੁਰਿਆ ਹੁੰਦਾ ਹੈ। ਤੇ ਇਹ ਵੀ ਹੁੰਦਾ ਹੈ ਕਿ ਜਦ ਕਿਸੇ ਸਾਹਿਤਕਾਰ ਨੂੰ ਪੁਛਿਆ ਜਾਂਦਾ ਹੈ ਕਿ ਉਸ ਨੇ ਕਿਸੇ ਰਚਨਾ ਵੇਲੇ ਕਿਸ ਵਿਚਾਰ ਨੂੰ ਮੁੱਖ ਰਖਿਆ ਸੀ, ਉਹ ਹਮੇਸ਼ਾਂ ਹੀ ਇਸ ਦਾ ਜਵਾਬ ਨਹੀਂ ਦੇ ਸਕਦਾ। ਨਾਲੇ, ਸੱਚੇ ਰਚਣੇਈ ਸਾਹਿਤਕਾਰ ਕਦੀ ਕਦੀ ਚੇਤਨਤਾ ਧੋਖਾ ਦੇ ਜਾਂਦੀ ਹੈ, ਅੰਤਰ-ਸੂਝ ਸ਼ਾਇਦ ਨਹੀਂ।

ਸਾਹਿਤਕ ਰਚਨਾ ਬਾਰੇ ਉਸ ਦੇ ਲੇਖਕ ਦੀ ਰਾਇ ਕਈ ਰਾਵਾਂ ਵਿਚੋਂ ਇੱਕ ਹੈ ਜਾਂਦੀ ਹੈ, ਪਰ ਫ਼ੈਸਲਾਕੁਨ ਰਾਇ ਨਹੀਂ।

ਆਪਣੇ ਜਨਮ-ਕਾਲ ਤੋਂ ਹੀ ਸਾਹਿਤਕ ਰਚਨਾ ਇਕ ਆਜ਼ਾਦ ਜੀਵਨ ਜਿਊਣ ਲੱਗ ਪੈਂਦੀ ਹੈ ਤੇ ਆਪਣਾ ਮਾਪ ਆਪ ਹੀ ਹੁੰਦੀ ਹੈ।

ਤਾਂ ਉਪਰਲੀ ਸਾਰੀ ਬਹਿਸ ਤੋਂ ਅਸੀਂ ਇਹ ਸਿੱਟਾ ਕੱਢ ਲਈਏ ਕਿ ਇਸ ਕਹਾਣੀ ਕਈ ਬੁਨਿਆਦੀ ਨੁਕਸ ਹੈ? ਹੋ ਵੀ ਸਕਦਾ ਹੈ, ਨਹੀਂ ਵੀ। ਫ਼ੈਸਲਾ ਕਰਨ ਲਈ

77