ਅੰਗ ਬਣ ਕੇ ਫਿਰ ਇਕ ਹੋਰ ਬਾਲ-ਜੋਤ, ਆਪਣੀ ਛੋਟੀ ਭੈਣ ਦੇ ਤਰਕ, ਨੂੰ ਬੁਝਾਉਣ ਵਿਚ ਸ਼ਾਮਲ ਹੋ ਜਾਂਦੀ ਹੈ। ਅਸਲ ਕਰਾਮਾਤ ਇਹ ਹੈ।
ਹਰ ਚੰਗੀ ਗਲਪ ਰਚਨਾ ਵਾਂਗ ਇਸ ਕਹਾਣੀ ਦੀ ਖੂਬਸੂਰਤੀ ਇਹ ਹੈ ਕਿ ਇਹ ਨਾ ਕੁਝ ਸਿੱਧ ਕਰਦੀ ਹੈ, ਨਾ ਕਿਸੇ ਤੋਂ ਕੋਈ ਗੱਲ ਮੰਨਵਾਉਂਦੀ ਹੈ। ਇਹ ਤਾਂ ਹਕੀਕਤ ਨੂੰ ਪੇਸ਼ ਕਰ ਦੇਂਦੀ ਹੈ। ਕਹਾਣੀ ਵਿਚਲੀ ਮਾਂ ਵੀ ਆਪਣੇ ਬੱਚੇ ਨੂੰ ਮੰਨਵਾਉਣ ਲਈ ਜ਼ੋਰ ਨਹੀਂ ਲਾਉਂਦੀ। ਉਹ ਤਾਂ ਸਾਖੀ ਸੁਣਾਈ ਜਾਂਦੀ ਹੈ, ਸ਼ਾਇਦ ਆਦਤਨ ਜਾਂ ਆਪਣੀ ਸ਼ਰਧਾ ਪਾਲਣ ਲਈ, ਜਾਂ ਫਿਰ ਸ਼ਾਇਦ ਹਿਰਾਸੇ ਹੋਏ ਮਨਾਂ ਨੂੰ ਸਫ਼ਰ ਵਿਚ ਕਿਤੇ ਲਾਂਭੇ ਪਾਉਣ ਲਈ। ਉਸ ਨੂੰ ਕੋਈ ਫਰਕ ਨਹੀਂ ਪੈਂਦਾ - ਕੋਈ ਮੰਨੇ ਜਾਂ ਨਾ ਮੰਨੇ! ਪਰ ਉਹ ਅਨ੍ਹੇਰ-ਬਿਰਤੀ ਵਾਲੇ ਮਾਹੌਲ ਦਾ ਅੰਗ ਹੈ ਤੇ ਇਸ ਦੇ ਹੱਥ ਵਿਚ ਅਚੇਤ ਹੀ ਹਥਿਆਰ ਦਾ ਕੰਮ ਕਰ ਜਾਂਦੀ ਹੈ।
ਇਹ ਹੈ ਜਿਥੇ ਇਸ ਕਹਾਣੀ ਦੀਆਂ ਤੰਦਾਂ ਆ ਕੇ ਜੁੜਦੀਆਂ ਹਨ, ਅਤੇ ਇਸ ਕਹਾਣੀ ਵਿਚਲਾ ਬਿੰਬ ਇਕਜੁੱਟ ਇਕਾਈ ਵਜੋਂ ਸਾਹਮਣੇ ਆਉਂਦਾ ਹੈ।
ਹਰ ਕਹਾਣੀ, ਜਾਂ ਆਮ ਕਰਕੇ ਗਲਪ ਰਚਨਾ ਦਾ ਵਿਸ਼ਾ ਅਤੇ ਬਾਕੀ ਬਣਤਰੀ ਅੰਸ਼ ਵੀ ਉਸ ਕਹਾਣੀ ਦੇ ਸੰਦਰਭ ਵਿਚ ਤਾਂ ਵਿਸ਼ੇਸ਼ ਅਰਥ ਰਖਦੇ ਹੀ . ਹਨ, ਪਰ ਚੰਗੀ ਰਚਨਾ ਦੇ ਅਰਥ ਆਪਣੇ ਤੱਕ ਖ਼ਤਮ ਨਹੀਂ ਹੋ ਜਾਂਦੇ। ਹੋਰ ਚੰਗੀ ਰਚਨਾ ਦੇ ਧਰਾਤਲਾਂ ਉਤੇ ਜਿਉਂਦੀ ਹੈ - ਵਿਸ਼ੇਸ਼ ਅਤੇ ਆਮਿਆਏ। ਇਸ ਦੇ ਬਿੰਬ ਵੀ ਉਸ ਰਚਨਾ ਦੇ ਸੰਦਰਭ ਵਿਚ ਵਿਸ਼ੇਸ਼ ਹੋਣ ਦੇ ਨਾਲ ਨਾਲ, ਆਮਿਆਏ ਜਾਣ ਦੀ ਸਮਰੱਥਾ ਵੀ ਰੱਖਦੇ ਹਨ, ਜਿਸ ਕਰਕੇ ਇਹ ਰਚਨਾ ਆਪਣੇ ਨਾਲ ਰਲਦੀਆਂ ਮਿਲਦੀਆਂ ਕਈ ਪ੍ਰਸਥਿਤੀਆਂ ਦਾ ਝਾਵਲਾ ਦੇ ਜਾਂਦੀ ਹੈ, ਕਈ ਪ੍ਰਸਥਿਤੀਆਂ ਦੇ ਪ੍ਰਤਿਨਿਧਤਾ ਕਰਦੀ ਲੱਗਦੀ ਹੈ। ਹਰ ਚੰਗੀ ਰਚਨਾ ਦੇ ਭਾਵ-ਵਿਸਥਾਰ ਦੇ ਪਿੱਛੇ ਆਮਿਆਏ ਧਰਾਤਲ ਉਤੇ ਵੀ ਸਮਝੇ ਜਾਣ ਦਾ ਉਸ ਦਾ ਗੁਣ ਕੰਮ ਕਰ ਰਿਹਾ ਹੁੰਦਾ ਹੈ। ਇਹ ਗੱਲ ਉਸ ਵਿਚਲੇ ਬਿੰਬ ਦੀ ਸਰਬੰਗਤਾ ਦਾ ਸਬੂਤ ਹੁੰਦੀ ਹੈ।
ਉਪ੍ਰੋਕਤ ਕਹਾਣੀ ਦੇ ਸੰਦਰਭ ਵਿਚ ਵੀ, ਨਿੱਕੀ ਜਿਹੀ ਬੁਧੀ ਦੀ ਜਗ ਰਹੀ ਜੋਤ ਨੂੰ ਮਾਹੌਲ ਦੀ ਅਨ੍ਹੇਰ-ਬਰਤੀ ਵਲੋਂ ਹੜੱਪ ਕੀਤੇ ਜਾਣ ਦੀ ਘਟਨਾ ਅਜੇ ਵੀ ਸਾਡੇ ਸਮਾਜ ਵਿਚ ਵਾਪਰ ਰਹੀ ਹੈ। ਸਾਡੇ ਵਿਚੋਂ ਬਹੁਤੇ ਅਜੇ ਵੀ ਇਸ ਦੇ ਕਿਸੇ ਨਾ ਕਿਸ ਰੂਪ ਵਿਚ ਪਾਤਰ ਹਨ।
79