ਸਮੱਗਰੀ 'ਤੇ ਜਾਓ

ਪੰਨਾ:ਨਿੱਕੀ ਕਹਾਣੀ ਅਤੇ ਪੰਜਾਬੀ ਨਿੱਕੀ ਕਹਾਣੀ - ਗੁਰਬਖ਼ਸ਼ ਸਿੰਘ ਫ਼ਰੈਂਕ.pdf/87

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕਰਦਾ ਹੋਇਆ ਵੀ, ਇਸ ਯਥਾਰਥ ਨੂੰ ਜ਼ੋਰਦਾਰ ਅਤੇ ਮੰਤਕੀ ਢੰਗ ਨਾਲ ਪੇਸ਼ ਕਰਦਾ ਹੋਇਆ ਵੀ, ਇਸ ਦੇ ਮੰਤਕ ਨੂੰ ਠੀਕ ਤਰਾਂ ਸਮਝ ਰਿਹਾ ਹੋਵੇ।

ਵਿਚਾਰਧਾਰਾ ਅਤੇ ਦ੍ਰਿਸ਼ਟੀਕੋਨ, ਤੁਅੱਸਬ ਅਤੇ ਮਾਨਸਕ ਉਲਾਰ ਨਾਲ ਮਿਲ ਕੇ ਯਥਾਰਥ ਦੇ ਮੰਤਕ ਨੂੰ ਸਮਝਣ ਦੇ ਰਾਹ ਵਿਚ ਰੁਕਾਵਟ ਬਣ ਸਕਦੇ ਹਨ।

ਸਮੁੱਚੀ ਸਾਹਿਤ ਰਚਨਾ ਦਾ ਵਿਸ਼ਾ ਯਥਾਰਥ ਦੇ ਇਸ ਮੰਤਕ ਦਾ ਬੌਧ ਕਰਾਉਣਾ ਹੈ। ਇਹ ਵਿਸ਼ੇ ਦੀ ਇਕ ਪੱਧਰ ਹੈ। ਇਸ ਮੰਤਕ ਦਾ ਬੌਧ ਕਿਉਂ ਕਰਾਉਣਾ ਹੈ ਅਤੇ ਕਿਹੜਾ ਪ੍ਰਤਿਕਰਮ ਪੈਦਾ ਕਰਨ ਲਈ ਕਰਾਉਣਾ ਹੈ - ਇਹ ਵਿਸ਼ੇ ਦੀ ਦੂਜੀ ਪੱਧਰ ਹੈ। ਹਰ ਚੰਗੇ ਸਾਹਿਤਕਾਰ ਦੀ ਸੂਰਤ ਵਿਚ, ਉਸ ਦੀ ਤੀਖਣ ਮਹਿਸੂਸਣ ਸ਼ਕਤੀ ਅਤੇ ਭਾਵਕ ਪ੍ਰਤਿਕਰਮ ਦੇ ਦ੍ਰਿਸ਼ਟੀਕੋਨ ਅਤੇ ਵਿਚਾਰਧਾਰਾ ਦੀਆਂ ਵਲਗਣਾਂ ਨੂੰ ਟੱਪ ਜਾਂਦੇ ਹਨ। ਜਿਸ ਕਰਕੇ ਪਹਿਲੀ ਪੱਧਰ ਉਤੇ ਉਹ ਸ਼ਕਤੀਸ਼ਾਲੀ ਰਚਨਾ ਦੇ ਜਾਂਦਾ ਹੈ। ਦੂਜੀ ਪੱਧਰ ਉਤੇ ਚੇਤੰਨ ਬੌਧਕ ਦਖ਼ਲ ਫਿਰ ਰਚਨਾ ਵਿਚ ਬਹੁਤਾ ਵਿਗਾੜ ਨਹੀਂ ਲਿਆ ਸਕਦਾ। ਨਾ ਹੀ ਸਮੁੱਚਾ ਮੁੱਲ ਪਾਉਣ ਵਿਚ ਇਸ ਨੂੰ ਕੋਈ ਫ਼ੈਸਲਾਕੁਨ ਅਹਿਮੀਅਤ ਦਿੱਤੀ ਜਾ ਸਕਦੀ ਹੈ।

ਚੰਗੇ ਸਾਹਿਤ ਤੋਂ ਇਹ ਆਸ ਨਹੀਂ ਰੱਖੀ ਜਾਂਦੀ ਕਿ ਇਹ ਕਿਸੇ ਐਸੇ ਵਿਸ਼ੇ ਨੂੰ ਲਵੇਗਾ ਜਿਹੜਾ ਪਰੀ-ਕਹਾਣੀਆਂ ਤੋਂ ਮਿਲਦੀ ਸਿਖਿਆ ਵਾਂਗ ਸਾਹਿਤਕ ਕਿਰਤ ਦੇ ਅਖ਼ੀਰ ਉਤੇ ਟਾਂਕਿਆ ਜਾ ਸਕੇ। ਨਾ ਹੀ ਸਾਹਿਤ ਕੁਝ ਸਿੱਧ ਕਰਦਾ ਹੈ। ਜੇ ਸਾਹਿਤ ਸਿੱਧ ਕਰਨ ਲੱਗ ਪਵੇ ਤਾਂ ਇਹ ਕਲਾ ਦੇ ਖ਼ਾਨੇ ਵਿਚੋਂ ਨਿਕਲ ਕੇ ਕਿਸੇ ਹੋਰ ਖ਼ਾਨੇ ਵਿਚ ਜਾ ਪਵੇਗਾ। ਸਿੱਖਿਆ ਦੇਣ ਜਾਂ ਵਿਚਾਰਧਾਰਾ ਪ੍ਰਚਾਰਨ ਦਾ ਉਤਸ਼ਾਹ ਵਿਸ਼ੇ ਨੂੰ ਇਕਹਿਰਾਪਣ ਦੇ ਦੇਦਾ ਹੈ, ਜਿਸ ਨਾਲ ਇਹ ਸਮੇਂ ਦੀ ਸੀਮਾ ਵਿਚ ਬੱਝ ਜਾਂਦਾ ਹੈ। ਸਮਾਂ ਦਾ ਹਵਾਲਾ ਦਿੱਤੇ ਬਿਨਾਂ ਇਸ ਦੇ ਵਿਸ਼ੇ ਨੂੰ ਸਮਝ ਸਕਣਾ ਅਤੇ ਵਸਤ ਦਾ ਮੁੱਲ ਪਾ ਸਕਣਾ ਮੁਸ਼ਕਲ ਹੋ ਜਾਂਦਾ ਹੈ। ਜਦ ਕਿ ਚੰਗਾ ਸਾਹਿਤ ਸਮੇਂ ਨਾਲ ਸੰਬੰਧਿਤ ਹੁੰਦਾ ਹੋਇਆ ਵੀ ਸਮੇਂ ਤੋਂ ਉਤਾਂਹ ਉਠ ਜਾਂਦਾ ਹੈ। ਸਿਖਿਆ ਦੇਣ ਜਾਂ ਵਿਚਾਰਧਾਰਾ ਪ੍ਰਚਾਰਨਾ - ਦੋਵੇਂ ਹੀ ਸਾਹਿਤ ਲਈ ਵਰਜਤ ਨਹੀਂ, ਬਸ਼ਰਤੇ ਕਿ ਸਾਹਿਤ ਕਲਾਤਮਕ ਰਚਨਾ ਹੋਣ ਦੇ ਘੇਰੇ ਤੋਂ ਬਾਹਰ ਨਾ · ਚਲਾ ਜਾਏ। ਨਾ ਹੀ ਅਲੋਚਕ ਵਲੋਂ ਸਾਹਿਤ ਦਾ-ਮੁੱਲ ਪਾਉਣ ਲੱਗਿਆਂ ਇਹਨਾਂ ਦੋਹਾਂ ਚੀਜ਼ਾਂ ਨੂੰ ਕੋਈ ਫ਼ੈਸਲਾਕੁਨ ਅਹਿਮੀਅਤ ਦਿੱਤੀ ਜਾਣੀ ਚਾਹੀਦੀ ਹੈ।

ਜਿਵੇਂ ਕਿ ਅਸੀਂ ਪਹਿਲਾਂ ਕਿਹਾ ਹੈ, ਵਿਸ਼ੇ ਅਤੇ ਵਸਤੂ ਦੀ ਪਛਾਣ ਅਤੇ ਵਿਆਖਿਆ ਵਿਚ ਰਚਣ-ਪੱਧਰ ਉਤੇ ਵੀ ਅਤੇ ਮਾਨਣ/ਵਿਆਖਿਆਉਣ ਦੀ ਪੱਧਰ ਉਤੇ ਵੀ ਸਭਿਆਚਾਰਕ ਪੱਧਰ/ਪਿਛੋਕੜ ਦਾ ਅਤੇ ਜੀਵਨ ਅਨੁਭਵ ਦਾ ਹੱਥ ਹੁੰਦਾ ਹੈ, ਇਸ ਲਈ ਇਸੇ

ਵਿਸ਼ੇ-ਵਸਤੂ ਦੀ ਪਛਾਣ ਅਤੇ ਵਿਆਖਿਆ, ਸਭਿਆਚਾਰਕ ਪੱਧਰ/ਪਿਛੋਕੜ ਅਤੇ ਜੀਵਨ ਅਨੁਭਵ ਦੀ ਵਿਅਕਤੀਗਤ ਸਥਿਤੀ ਉਤੇ ਨਿਰਭਰ ਕਰਦਿਆਂ, ਕਈ ਵੱਖ ਵੱਖ ਪੱਧਰਾਂ

81