ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/102

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਨਾਲ ਮੜਕ ਦੇ ਤੁਰਦੀ ਬੇਗੋ
ਤੁਰਦੀ ਜਿਉਂ ਮੁਰਗਾਬੀ
ਰੇਬ ਪਜਾਮਾ ਪੱਟੀ ਸੋਹੰਦਾ
ਪੈਰਾਂ ਵਿਚ ਰਕਾਬੀ
ਨਾਲ ਹੁਸਨ ਦੇ ਕਰੇ ਉਜਾਲਾ
ਮੱਚਦੀ ਜਿਵੇਂ ਮੁਤਾਬੀ
ਇਸ਼ਕ ਬਲੀ ਦੀਆਂ ਚੜ੍ਹੀਆਂ ਲੋਰਾਂ
ਝੂਲੇ ਵਾਂਗ ਸ਼ਰਾਬੀ
ਮੁਖੜਾ ਬੇਗੋ ਦਾ
ਖਿੜਿਆ ਫੁਲ ਗੁਲਾਬੀ