ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/113

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਰੋਡਾ ਜਲਾਲੀ ਹੁਸ਼ਿਆਰਪੁਰ ਦੇ ਇਲਾਕੇ ਦੀ ਪ੍ਰੀਤ ਕਹਾਣੀ ਹੈ। ਸਤਾਰ੍ਹਵੀਂ-ਸਦੀ ਦੇ ਅੰਤ ਵਿਚ ਇਹ ਕਹਾਣੀ ਹੁਸ਼ਿਆਰਪੁਰ ਜ਼ਿਲੇ ਦੇ ਇਕ ਪਿੰਡ "ਲਾਲ ਸਿੰਙੀ ਵਿਚ ਵਾਪਰੀ ਕਿਸ਼ੋਰ ਚੰਦ ਅਤੇ ਬੂਟਾ ਗੁਜਰਾਤੀ ਨੇ ਇਸ ਬਾਰੇ ਦੇ ਕਿੱਸੇ ਜੋੜੇ ਸਨ। ਇਨ੍ਹਾਂ ਕਿੱਸਿਆਂ ਤੋਂ ਬਿਨਾਂ ਰੋਡਾ-ਜਲਾਲੀ ਬਾਰੇ ਪੰਜਾਬ ਦੀਆਂ ਤੀਵੀਆਂ ਕਈ ਇਕ ਲੋਕ ਗੀਤ ਵੀ ਗਾਉਂਦੀਆਂ ਹਨ।

ਬਲਖ ਬੁਖਾਰੇ ਦਾ ਜੰਮਪਲ ਆਧਣੀ ਮਾਂ ਦੀ ਮੌਤ ਦੇ ਵੈਰਾਗ ਵਿਚ ਫ਼ਕੀਰ ਹੋਇਆ ਰੋਡਾ ਪਾਕਪਟਣੋਂ ਹੁੰਦਾ ਹੋਇਆ ਹੁਸ਼ਿਆਰਪੁਰ ਜ਼ਿਲੇ ਦੇ ਇਕ ਪਿੰਡ 'ਲਾਲ ਸਿੰਙੀ' ਆ ਪੁੱਜਾ। ਪਿੰਡ ਤੋਂ ਅੱਧ ਕੁ ਮੀਲ ਦੀ ਦੂਰੀ ਤੇ ਪੂਰਬ ਵੱਲ ਦੇ ਪਾਸੇ ਹਾਂ ਨਦੀ ਦੇ ਕੰਢੇ ਇਕ ਸ਼ਾਨਦਾਰ ਬਾਗ ਸੀ, ਉਸ ਬਾਗ ਵਿਚ ਇਸ ਫ਼ਕੀਰ ਨੇ ਜਾ ਡੇਰੇ ਲਾਏ।

ਫ਼ਕੀਰ ਇਕੀ ਬਾਈ ਵਰ੍ਹੇ ਦਾ ਸੁਨੱਖਾ ਜੁਆਨ ਸੀ। ਗੇਰੂਏ ਕਪੜੇ ਉਹਦੇ ਸਿਓ ਜਹੇ ਦਗ ਦਗ ਕਰਦੇ ਸਰੀਰ ਤੇ ਬਣ ਬਣ ਪੈਂਦੇ ਸਨ। ਰੂਪ ਉਹਦਾ ਝਲਿਆ ਨਾ ਸੀ ਜਾਂਦਾ। ਇਕ ਅਣੋਖਾ ਜਲਾਲ ਉਹਦੇ ਮਸਤਕ ਤੇ ਟਪਕ ਰਿਹਾ ਸੀ,

107