ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/116

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

"ਰੋਡਿਆ ਤੂੰ ਮੇਰੇ ਤੇ ਕੀ ਜਾਦੁ ਧੂੜ ਦਿੱਤਾ ਹੈ, ਮੈਂ ਸਾਰੀ ਰਾਤ ਪਲ ਲਈ ਵੀ ਸੌਂ ਨਹੀਂ ਸਕੀ। ਤੇਰੇ ਖਿਆਲਾਂ 'ਚ ਮਗਨ ਰਹੀ ਆਂ।" ਹੁਸਨ ਮਚਲਿਆ।

ਜਲਾਲੀਏ ਧੰਨੇ ਨੇ ਪੱਥਰ ਚੋਂ ਪਾ ਲਿਆ ਏ, ਮੇਰੀ ਭਗਤੀ ਪੂਰੀ ਹੋ ਗਈ ਏ। ਤੇਰੇ 'ਚ ਮੈਨੂੰ ਰੱਬ ਨਜ਼ਰੀਂ ਪਿਆ ਆਉਂਦਾ ਏ। ਜਦੋਂ ਦੀ ਤੂੰ ਮੇਰੇ ਪਾਸੋਂ ਗਈ ਏਂ ਮੈਨੂੰ ਚੈਨ ਨਹੀਂ ਆਇਆ। ਹੁਣ ਤੂੰ ਆ ਗਈ ਏਂ ਜਾਣੀ ਸਤੇ ਬਹਿਸ਼ਤਾਂ ਮੇਰੀ ਝੋਲੀ ਵਿਚ ਨੇ।" ਰੋਡਾ ਹੁਸੀਨ ਤੋਂ ਹੁਸੀਨ ਹੋ ਰਿਹਾ ਸੀ।

"ਰੋਡਿਆ ਅਜ ਅਸੀਂ ਦਿਲਾਂ ਦੇ ਸੌਦੇ ਕਰ ਲਏ ਨੇ, ਤੂੰ ਪੂਰਾ ਉਤਰੀਂ ਕਿਧਰੇ ਮੇਰਾ ਕੱਚ ਜਿਹਾ ਦਿਲ ਤੋੜ ਕੇ ਅਗਾਂਹ ਨਾ ਟੁਰ ਜਾਵੀਂ।"

"ਜਲਾਲੀਏ ਇਹ ਕੀ ਆਂਹਦੀ ਏਂ ਤੂੰ। ਮੈਂ ਏਥੋਂ ਟੁਰ ਜਾਵਾਂਗਾ? ਇਕੋ ਇਕ ਦਿਲ ਸੀ ਮੇਰਾ ਉਹ ਤੂੰ ਖੱਸ ਲਿਆ ਏ। ਹੋਰ ਕੀ ਏ ਇਸ ਦੁਨੀਆਂ 'ਚ ਮੇਰੇ ਲਈ? ਬਸ ਤੂੰ ਹੀ ਏਂ! ਭਲਾ ਮੈਂ ਤੈਨੂੰ ਕਿਵੇਂ ਛੱਡ ਸਕਦਾ ਹਾਂ। ਤੂੰ ਮੇਰੀ ਜ਼ਿੰਦਗੀ ਏਂ, ਮੇਰਾ ਇਸ਼ਟ ਏਂ! ਡਰ ਹੈ ਜਲਾਲੀਏ ਕਿਧਰੇ ਤੂੰ ਲੋਕਾਂ ਦੀ ਬਦਨਾਮੀ ਤੋਂ ਡਰਦੀ ਆਪਣਾ ਪਿਆਰਾ ਮੁਖ ਮੈਥੋਂ ਨਾ ਮੋੜ ਲਵੀ।"

"ਮੈਨੂੰ ਆਪਣੀ ਜਵਾਨੀ ਦੀ ਸਹੁੰ ਰੋਡਿਆ! ਮੈਂ ਲੱਗੀਆਂ ਤੋੜ ਨਿਭਾਵਾਂਗੀ ਮਰ ਜਾਵਾਂਗੀ ਪਰ ਪਿੱਛਾ ਨਹੀਂ ਪਰਤਾਂਗੀ। ਤੂੰ ਮੇਰਾ ਹਰ ਰੋਜ਼ ਤੜਕਸਾਰ ਸੂਹਾਂ ਦੇ ਕੰਢੇ ਇੰਤਜ਼ਾਰ ਕਰਿਆ ਕਰੀਂ। ਓਹ ਕੋਈ ਆਂਦਾ ਪਿਆ ਏ, ਆਹ ਸਾਂਭ ਲੈ ਮੇਰੀ ਪਿਆਰ ਨਿਸ਼ਾਨੀ .....।"

ਹੁਣ ਜਲਾਲੀ ਦਾ ਛੱਲਾ ਰੋਡੇ ਦੀ ਉਂਗਲ ਤੇ ਸੀ।

ਜਲਾਲੀ ਹਰ ਤੜਕੇ ਸੁਹਾਂ ਦੇ ਕੰਢੇ ਜਾ ਪੁਜਦੀ। ਸਾਰੀ ਦਿਹਾੜੀ ਪਿਆਰੇ ਦੀ ਯਾਦ ਵਿਚ ਤੜਪਦੀ, ਪਿਆਰੇ ਰੋਡੇ ਦਾ ਜਾ ਦੀਦਾਰ ਖਰਦੀ:

ਉੱਤੇ ਨਦੀ ਦੇ ਜਾਇਕੇ ਰੋਜ਼ ਸਿਲਦੀ,
ਬਿਨਾਂ ਮਿਲੇ ਦੇ ਨਹੀਂ ਅਧਾਰ ਹੈ ਜੀ
ਹੋਏ ਘੜੀ ਵਿਛੋੜੇ ਦੇ ਵਾਂਗ ਸੂਲੀ,

110