ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/118

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਰੋਡਾ ਨਾ ਮੰਨਿਆ:———

"ਕਿੱਥੋਂ ਤੇ ਵੇ ਤੂੰ ਆਇਆ
ਜਾਣਾ ਕਿਹੜੇ ਦੇਸ਼
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ।"

"ਪੱਛਮ ਤੋਂ ਨੀ ਮੈਂ ਆਇਆ
ਜਾਣਾ ਦੱਖਣ ਦੇਸ਼
ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ।"

"ਜੇ ਤੂੰ ਭਖਾ ਰੋਟੀ ਦਾ ਵੇ
ਲੱਡੂਆ ਦਿੰਨੀਆਂ ਮੰਗਾ
ਵੇ ਫਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ।"

"ਨਾ ਮੈਂ ਭੁੱਖਾ ਰੋਟੀ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ।"

"ਜੇ ਤੂੰ ਪਿਆਸਾ ਪਾਣੀ ਦਾ ਵੇ
ਦੁਧੂਆ ਦਿੰਨੀਆਂ ਮੰਗਾ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ।"

"ਨਾਂ ਮੈਂ ਪਿਆਸਾ ਪਾਣੀ ਦਾ ਨੀ
ਲੈਣਾ ਤੇਰਾ ਦੀਦਾਰ

112