ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/119

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ

"ਜੇ ਤੂੰ ਨੰਗਾ ਬਸਤਰ ਦਾ ਵੇ
ਬਸਤਰ ਚਿੰਨੀਆਂ ਸਮਾਂ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

"ਨਾ ਮੈਂ ਨੰਗਾ ਬਸਤਰ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ

"ਜੇ ਤੂੰ ਭੁੱਖਾ ਰੰਨਾ ਦਾ ਵੇ
ਵਿਆਹ ਦਿੰਨੀਆਂ ਕਰਵਾ
ਵੇ ਫ਼ਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

"ਨਾ ਮੈਂ ਭੁੱਖਾ ਰੰਨਾ ਦਾ ਨੀ
ਲੈਣਾ ਤੇਰਾ ਦੀਦਾਰ
ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ

"ਦਰ ਵਿੱਚੋਂ ਧੂਣਾ ਚੱਕ ਲੈ ਵੇ
ਬਾਹਰੋ ਆਜੂ ਮੇਰਾ ਬਾਪ
ਵੇ ਫਕੀਰਾ
ਭਲਾ ਵੇ ਦਲਾਲਿਆ ਵੇ ਰੋਡਿਆ

"ਦਰ ਵਿਚੋਂ ਧੂਣਾ ਨਾ ਚੁਕੱਣਾ ਨੀ
ਲੈਣਾ ਤੇਰਾ ਦੀਦਾਰ

113