ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/120

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਨੀ ਲੁਹਾਰੀਏ
ਭਲਾ ਸਾਲੂ ਵਾਲੀਏ ਨੀ ਗੋਰੀਏ।"

ਪਰੰਤੂ ਰੋਡੇ ਨੇ ਜਲਾਲੀ ਦੇ ਦਰਾਂ ਅੱਗੋਂ ਧੂਣਾ ਨਾ ਚੁੱਕਿਆ।ਜਲਾਲੀ ਦੇ ਭਰਾਵਾਂ ਨੇ ਉਹਨੂੰ ਮਾਰ ਮਾਰ ਕੇ ਅਧਮੋਇਆ ਕਰ ਸੁਟਿਆ ਅਤੇ ਰਾਤ ਸਮੇ ਸੁਹਾਂ ਨਦੀ ਵਿਚ ਹੜ੍ਹਾ ਆਏ। ਪਰ ਦੂਜੀ ਭਲਕ ਰੋਡੇ ਨੇ ਆ ਕੇ ਜਲਾਲੀ ਦੇ ਦਰਾਂ ਅੱਗੇ ਧੂਣਾ ਤਾਪ ਦਿੱਤਾ।

ਜਲਾਲੀ ਅੰਦਰ ਨਰੜੀ ਪਈ ਤੜਪਦੀ ਰਹੀ। ਕਹਿੰਦੇ ਨੇ ਜਲਾਲੀ ਦੇ ਭਰਾਵਾਂ ਨੂੰ ਰੋਡੇ ਦੇ ਦੋਬਾਰਾ ਮੁੜ ਆਣ ਤੇ ਐਨਾ ਗੁੱਸਾ ਚੜ੍ਹਿਆ ਕਿ ਉਨ੍ਹਾਂ ਨੇ ਟੁਕੜੇ ਟੁਕੜੇ ਕਰਕੇ ਖੂਹ ਵਿਚ ਸੁੱਟ ਦਿੱਤੇ ਅਤੇ ਮਗਰੋਂ ਜਲਾਲੀ ਨੂੰ ਵੀ ਮਾਰ ਮੁਕਾਇਆ।

ਇਸ ਪ੍ਰੀਤ ਕਥਾ ਦਾ ਅੰਤ ਇਸ ਪ੍ਰਕਾਰ ਵੀ ਦੱਸਿਆ ਜਾਂਦਾ ਹੈ ਕਿ ਜਲਾਲੀ ਦੀ ਮਾਂ ਨੇ ਰੋਡੇ ਨੂੰ ਗਲੋਂ ਲਾਹੁਣ ਲਈ ਧੂਣਾ ਤਾਪਦੇ ਰੋਡੇ ਕੋਲ ਆ ਕੇ ਆਖਿਆ "ਰੋਡਿਆ ਤੇਰੀ ਜਲਾਲੀ ਕਈ ਦਿਨਾਂ ਦੀ ਅੰਦਰ ਬੀਮਾਰ ਪਈ ਹੈ, ਉਹ ਤਦ ਹੀ ਬਚ ਸਕਦੀ ਹੈ ਜੇ ਉਹਦੇ ਲਈ ਕਿਧਰੋਂ ਸ਼ੇਰਨੀ ਦਾ ਦੁਧ ਮਿਲ ਜਾਵੇ। ਜੇ ਤੂੰ ਸ਼ੇਰਨੀ ਦਾ ਦੁਧ ਲਿਆ ਦੇਵੇਂ ਤਾਂ ਅਸੀਂ ਜਲਾਲੀ ਦਾ ਤੇਰੇ ਨਾਲ ਵਿਆਹ ਕਰ ਦੇਵਾਂਗੇ।"

ਇਹ ਸੁਣਦੇ ਸਾਰ ਹੀ ਰੋਡਾ ਸ਼ੇਰਨੀ ਦੇ ਦੁਧ ਦੀ ਭਾਲ ਵਿਚ ਜੰਗਲਾਂ ਵੱਲ ਨੂੰ ਨਸ ਟੁਰਿਆ।

ਜਦੋਂ ਜਲਾਲੀ ਨੇ ਆਪਣੀ ਮਾਂ ਦੀ ਰੋਡੇ ਨੂੰ ਸ਼ੇਰਾਂ ਕੋਲੋਂ ਮਰਵਾਉਣ ਦੀ ਇਹ ਵਿਊਂਤ ਸੁਣੀ ਤਾਂ ਉਹ ਵੀ ਰੋਡਾ ਰੋਡਾ ਕੂਕਦੀ ਰੋਡੇ ਦੇ ਮਗਰੇ ਜੰਗਲ ਵਿਚ ਜਾਂ ਪੁੱਜੀ।

ਜੰਗਲ ਵਿਚੋਂ ਦੋਵੇਂ ਮਿਲ ਪਏ ਜਾਂ ਦੋਵਾਂ ਨੂੰ ਜੰਗਲੀ ਜਾਨਵਰਾਂ ਨੇ ਮਾਰ ਮੁਕਾਇਆ ਇਸ ਬਾਰੇ ਕੋਈ ਨਿਰਣਾ ਨਹੀਂ ਕੀਤਾ ਜਾ ਸਕਦਾ।

114