ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/130

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

੧੫.

ਛਣਕ ਛਣਕ ਦੋ ਛੱਲੇ ਕਰਾਲੇ
ਛੱਲੇ ਭਨਾਕੇ ਵੰਗਾਂ
ਬਾਹਰ ਰਈ ਨੂੰ ਬਾਬਲ ਝਿੜਕਦਾ
ਘਰ ਆਈ ਨੂੰ ਅੰਮਾਂ
ਵਿਚ ਕਚਹਰੀ ਹੀਰ ਝਗੜਦੀ
ਮੁਨਸਫ ਕਰਦੇ ਗੱਲਾਂ
ਵਿਚ ਤ੍ਰਿੰਜਣਾਂ ਕੁੜੀਆਂ ਝਿੜਕਣ
ਵਿਚ ਗਲੀਆਂ ਦੇ ਰੰਨਾਂ
ਏਹਨੀ ਓਹਨੀ ਦੋਹੀਂ ਜਹਾਨੀਂ
ਮੈਂ ਤਾਂ ਖੈਰ ਰਾਂਝੇ ਦੀ ਮੰਗਾਂ
ਜੇ ਜਾਣਾਂ ਦੁਖ ਰਾਂਝੇ ਨੂੰ ਪੈਣੇ
ਮੈਂ ਨਿਜ ਨੂੰ ਸਿਆਲੀਂ ਜੰਮਾਂ

੧੬


ਅਜ ਹੋਗੀ ਹੀਰ ਪਰਾਈ
ਕੁੜੀਆਂ ਨੂੰ ਲੈਜੋ ਮੋੜਕੇ
੧੭
ਰਾਂਝਾ ਮੱਝਾਂ ਦੇ ਸਿੰਗਾਂ ਨੂੰ ਫੜ ਰੋਵੇ
ਖੇੜੇ ਲੈਗੇ ਹੀਰ ਚੁਕਕੇ
੧੮
ਹੀਰੇ ਨੀ ਲਿਸ਼ਕੇ ਬਿਜਲੀ ਚਮਕਣ ਤਾਰੇ
ਨਾਗੀ ਡੰਗ ਸੰਵਾਰੇ ਨੀ
ਲਾਡਲੀਏ ਅਲਬੇਲੀਏ ਹੀਰੇ
ਤੈਂ ਪੰਛੀ ਰੱਖੇ ਕੰਵਾਰੇ ਨੀ

124