ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/138

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



ਸੁੱਤੀ ਨੂੰ ਛੋਡਕੇ ਨਾ ਜਾਈਂ ਵੇ
ਉਠ ਨੀ ਮਾਏ ਸੁੱਤੀਏ
ਚੁਲ੍ਹੇ ਅਗ ਨੀ ਪਾ
ਜਾਂਦੇ ਪੁੰਨੂੰ ਨੂੰ ਘੇਰਕੇ
ਕੋਈ ਭੋਜਨ ਦਈਂ ਛਕਾ
ਉਠ ਨੀ ਭਾਬੋ ਸੁੱਤੀਏ
ਦੁਧ ਮਧਾਨੀ ਪਾ
ਜਾਂਦੇ ਪੰਨੂੰ ਨੂੰ ਘੇਰ ਕੇ
ਮੱਖਣ ਦਈਂ ਛਕਾ
ਉਠ ਵੇ ਵੀਰਾ ਸੁੱਤਿਆ
ਕੋਈ ਪੱਕਾ ਮਹਿਲ ਚੁਣਾ
ਵਿਚ ਵਿਚ ਰਖ ਦੇ ਮੋਰੀਆਂ
ਦੇਖਾਂ ਪੁੰਨੂੰ ਦਾ ਰਾਹ
ਬਾਰਾਂ ਪਿੰਡਾਂ ਦੇ ਚੌਧਰੀ
ਕੋਠੇ ਲਈ ਚੜ੍ਹਾ
ਚੰਗੇ ਜਿਹੇ ਨੂੰ ਦੇਖਕੇ
ਤੈਨੂੰ ਦੇਵਾਂ ਵਿਆਹ
ਬਾਰਾਂ ਪਿੰਡਾਂ ਦੇ ਚੌਧਰੀ
ਕੋਠੇ ਲਈਂ ਚੜ੍ਹਾ
ਚੰਗੇ ਜਿਹੇ ਨੂੰ ਦੇਖਕੇ
ਮੈਥੋਂ ਛੋਟੀ ਨੂੰ ਲਈਂ ਵਿਆਹ
ਹਾਏ ਵੇ ਪੁੰਨੂੰ ਜ਼ਾਲਮਾ
ਸੁੱਤੀ ਨੂੰ ਛੋਡ ਕੇ ਨਾ ਜਾਈਂ ਵੇ

132