ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/143

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



ਇਸ਼ਕ ਨਾ ਚਲਣ ਦਏ ਚਲਾਕੀ
ਏਸ ਫਸਾਇਆ ਨੂਰੀ ਖਾਕੀ
ਵਿਚ ਜੋ ਇਸਦੇ ਵੜਿਆ

੧੨



ਪੰਨੂੰ ਵਰਗੇ ਬਲੋਚ ਬਥੇਰੇ
ਨਾ ਰੋ ਧੀਏ ਸੱਸੀਏ।

੧੩



ਮੈਂ ਵਟ ਲਿਆਵਾਂ ਪੂਣੀਆਂ
ਧੀਏ ਚਰਖੇ ਨੂੰ ਚਿਤ ਲਾ
ਜਾਂਦੇ ਪੁੰਨੂੰ ਨੂੰ ਜਾਣਦੇ
ਧੀਏ ਕੌਲੇ ਦੀ ਗਈ ਨੀ ਬਲਾ

ਅੱਗ ਲਾਵਾਂ ਤੇਰੀਆਂ ਪੂਣੀਆਂ
ਚਰਖੇ ਨੂੰ ਨਦੀ ਨੀ ਹੜ੍ਹਾ
ਜਾਨ ਤਾਂ ਮੇਰੀ ਲੈ ਗਿਆ
ਨੀ ਚੀਰੇ ਦੇ ਲੜ ਲਾ
ਜਾਂਦੇ ਪੁੰਨੂੰ ਨੂੰ ਮੋੜ ਲੈ

ਸੂਟ ਸਮਾਵਾਂ ਰੇਸ਼ਮੀ
ਚੁੰਨੀਆਂ ਦੇਵਾਂ ਨੀ ਰੰਗਾ
ਜਾਂਦੇ ਪੰਨੂੰ ਨੂੰ ਜਾਣਦੇ
ਕੌਲੇ ਦੀ ਗਈ ਨੀ ਬਲਾ

ਅੱਗ ਲਾਵਾਂ ਤੇਰੇ ਸੂਟ ਨੂੰ
ਚੁੰਨੀਆਂ ਦੇਵਾਂ ਨੀ ਮਚਾ
ਜਾਨ ਤਾਂ ਮੇਰੀ ਲੈ ਗਿਆ।

137