ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/145

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਰਬਾ ਕਰਾਂ ਦਸ ਤਾਂ ਸਹੀ
ਕਦੋਂ ਹੋਣਗੇ ਪੁੰਨੂੰ ਨਾਲ ਮੇਲੇ

੧੬



ਮੈਂ ਪੁੰਨੂੰ ਦੀ ਪੁੰਨੂੰ ਮੇਰਾ
ਸਾਡਾ ਪਿਆ ਵਿਛੋੜਾ ਭਾਰਾ
ਦਸ ਵੇ ਰੱਬਾ ਕਿਥੇ ਗਿਆ
ਮੇਰੇ ਨੈਣਾਂ ਦਾ ਵਣਜਾਰਾ

੧੭



ਦਸ ਵੇ ਥਲਾ ਕਿਤੇ ਦੇਖੀ ਹੋਵੇ
ਮੇਰੇ ਪੁੰਨੂੰ ਦੀ ਡਾਚੀ ਕਾਲੀ
ਜਿਥੇ ਮੇਰਾ ਪੰਨੂੰ ਮਿਲੇ
ਉਹ ਧਰਤ ਨਸੀਬਾਂ ਵਾਲੀ

139