ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/147

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



ਗਲੀਆਂ ਹੋਵਣ ਸੁੰਨੀਆਂ
ਵਿਚ ਮਿਰਜ਼ਾ ਯਾਰ ਫਿਰੇ


ਦਖਣ ਦੇ ਵਲੋਂ ਚੜੀਆਂ ਨੇ ਨ੍ਹੇਰੀਆਂ
ਉਡਦੇ ਨੇ ਗਰਦ ਗਵਾਰ
ਬੁਲਬੁਲਾਂ ਵਰਗੀਆਂ ਘੋੜੀਆਂ
ਉੱਤੇ ਵੀਰਾਂ ਜਹੇ ਅਸਵਾਰ
ਹੱਥਾਂ ਤੇਗਾਂ ਨੰਗੀਆਂ
ਕਰਦੇ ਮਾਰੋ ਮਾਰ
ਵੇ ਤੂੰ ਹੇਠਾਂ ਜੰਡ ਦੇ ਸੌਂ ਗਿਐ
ਜੱਟਾ ਕਰਕੇ ਆਗਿਆ ਵਾਰ
ਤੈਨੂੰ ਭਜੇ ਨੂੰ ਜਾਣ ਨਾ ਦੇਣਗੇ
ਜੱਟਾ ਜਾਨੋ ਦੇਣਗੇ ਮਾਰ


ਕੁੱਤੇ ਚੋਂ ਕਢਲਿਆ ਜਟ ਨੇ ਟੋਲ ਕੇ
ਰੰਗ ਦਾ ਸੁਨਿਹਰੀ ਤੀਰ
ਮਾਰਿਆ ਜਟ ਨੇ ਮੁੱਛਾਂ ਕੋਲੋਂ ਵਟਕੇ
ਉਡ ਗਿਆ ਵਾਂਗ ਭੰਬੀਰ
ਪੰਜ ਸਤ ਲਾਹ ਲਏ ਘੋੜੀਓਂ
ਨੌਵਾਂ ਲਾਹਿਆ ਸਾਹਿਬਾਂ ਦਾ ਵੀਰ
ਸਾਹਿਬਾਂ ਡਿਗਦੇ ਭਰਾਵਾਂ ਨੂੰ ਦੇਖਕੇ

141