ਇਹ ਵਰਕਾ ਤਸਦੀਕ ਕੀਤਾ ਗਿਆ ਏ
ਨਦੀਓਂ ਪਾਰ ਮੇਰੇ ਮਾਹੀ ਦਾ ਡੇਰਾ
ਮੈਨੂੰ ਵੀ ਲੈ ਚਲ ਪਾਰ ਘੜਿਆ
ਵੇਖਣ ਨੂੰ ਦੋਵੇਂ ਨੈਣ ਤਰਸਦੇ
ਮੇਲ ਦਈ ਦਿਲਦਾਰ ਘੜਿਆ
੯
ਕੱਚੇ ਘੜੇ ਨੇ ਖੈਰ ਨਾ ਕੀਤੀ
ਡਾਢਾ ਜ਼ੁਲਮ ਕਮਾਇਆ
ਜਿੱਥੇ ਸੋਹਣੀ ਡੁਬਕੇ ਮਰੀ
ਉਥੇ ਮੱਛੀਆਂ ਨੇ ਘੇਰਾ ਪਾਇਆ
੧੦
ਸੋਹਣੀ ਜਹੀ ਕਿਸੇ ਪ੍ਰੀਤ ਕੀ ਕਰਨੀ
ਉਹਦਾ ਪ੍ਰੀਤ ਵੀ ਪਾਣੀ ਭਰਦੀ
ਵਿਚ ਝਨਾਵਾਂ ਦੇ
ਸੋਹਣੀ ਆਪ ਡੁੱਬੀ ਰੂਹ ਤਰਦੀ
੧੫੨