ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/63

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਮਿਰਜ਼ਾ ਮਸੀਂ ਪੰਜ ਕੁ ਸਾਲਾਂ ਦਾ ਹੋਇਆ ਸੀ ਕਿ ਉਹਦੇ ਬਾਪ ਬਿੰਜਲ ਦੀ ਮੌਤ ਹੋ ਗਈ। ਬਿੰਜਲ ਖਰਲਾਂ ਦਾ ਸਰਦਾਰ, ਦਾਨਾਂ ਬਾਦ ਦੇ ਰਾਵੀ ਦੇ ਇਲਾਕੇ ਦਾ ਚੌਧਰੀ ਸੀ। ਚੌਧਰੀ ਦੀ ਕੁਵੇਲੇ ਦੀ ਮੌਤ ਸਾਰੇ ਇਲਾਕੇ ਲਈ ਸੋਗ ਬਣ ਗਈ। ਮਿਰਜ਼ੇ ਦੀ ਮਾਂ ਖੀਵੀ ਦਾ ਸੰਸਾਰ ਜਿਵੇਂ ਸੁੰਨਾ ਹੋ ਗਿਆ ਹੋਵੇ! ਉਸ ਨੂੰ ਗਸ਼ਾਂ ਤੇ ਗਸ਼ਾਂ ਪੈਂਦੀਆਂ ਰਹੀਆਂ। ਇਆਣੀਆਂ ਤ੍ਰੀਮਤਾਂ ਉਸ ਨੂੰ ਦਿਲਬਰੀਆਂ ਦੇਂਦੀਆਂ ਰਹੀਆਂ ਢਾਰਸਾਂ ਬਨਾਂਉਂਦੀਆਂ ਰਹੀਆਂ।

ਮਿਰਜ਼ੇ ਦੇ ਜਵਾਨ ਹੋਣ ਦੀ ਆਸ ਖੀਵੀ ਲਈ ਬਿਜਲ ਦੀ ਮੌਤ ਨੂੰ ਭੁੱਲ ਜਾਣ ਦਾ ਸਾਹਸ ਦੇਣ ਲੱਗੀ।

ਮਿਰਜ਼ੇ ਦਾ ਮਾਮਾ ਖੀਵਾ ਖਾਨ ਉਹਨੂੰ ਆਪਣੇ ਪਿੰਡ ਖੀਵੇ ਲੈ ਆਇਆ। ਖੀਵੇ ਦੇ ਘਰ ਕਿਸੇ ਗਲ ਦੀ ਤੋਟ ਨਾ ਸੀ। ਉਹ ਝੰਗ ਸਿਆਲ ਦਾ ਚੌਧਰੀ ਸੀ। ਅਪਣੀ ਭੈਣ ਦੀ ਕਿਸੇ ਨਾ ਕਿਸੇ ਪਜ ਬਹਾਨੇ ਮਦਦ ਕਰਨੀ, ਉਹ ਅਪਣਾ ਫਰਜ਼ ਸਮਝਦਾ ਸੀ। ਮਿਰਜ਼ੇ ਦੀ ਪਾਲਣਾ ਉਹਨੇ ਆਪਣੇ ਜ਼ਿੰਮੇ ਲੈ ਲਈ।

ਕੁਝ ਵਰ੍ਹੇ ਹੋਏ ਖੀਵੇ ਖਾਨ ਦੀ ਘਰ ਵਾਲੀ ਦੋ ਪੁੱਤਰ ਤੇ ਇਕ ਧੀ ਛੱਡ ਕੇ ਮਰ ਗਈ। ਤੇ ਹੁਣ ਉਹਨੇ ਪਿਛਲੇ ਵਰ੍ਹੇ ਦੂਜਾ ਵਿਆਹ ਕਰਵਾ ਲਿਆ

57