ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/64

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸੀ। ਪਹਿਲੀ ਤੀਵੀਂ ਦੀ ਸਭ ਤੋਂ ਛੋਟੀ ਧੀ ਸਾਹਿਬਾਂ ਮਿਰਜ਼ੇ ਦੀ ਹਾਨਣ ਸੀ। ਮਿਰਜ਼ੇ ਦਾ ਜੀ ਪਰਚਾਣ ਨੂੰ ਸਾਹਿਬਾਂ ਤੋਂ ਪਿਆਰਾ ਸਾਥ ਹੋਰ ਕਿਹੜਾ ਹੋ ਸਕਦਾ ਸੀ। ਪਲਾਂ ਵਿਚ ਦੋ ਪਿਆਰੇ ਬਾਲ ਇਕ ਮਿਕ ਹੋ ਗਏ। ਤੇ ਸਭ ਕੁਝ ਭੁਲ ਭੁਲਾਕੇ ਬਾਲ ਖੇਡਾਂ ਵਿਚ ਰੁਝ ਗਏ।

ਦੋਨਾਂ ਨੂੰ ਮਸੀਤੇ ਕਾਜ਼ੀ ਪਾਸ ਪੜਨੇ ਪਾ ਦਿੱਤਾ ਗਿਆ! ਦਿਨਾਂ ਦੇ ਦਿਨ ਮਹੀਨਿਆਂ ਦੇ ਮਹੀਨੇ ਵਰ੍ਹਿਆ ਦੇ ਵਰ੍ਹੇ ਗੁਜ਼ਰਦੇ ਰਹੇ। ਮਿਰਜ਼ਾ ਸਾਹਿਬਾਂ ਇਕ ਪਲ ਲਈ ਵੀ ਇਕ ਦੂਜੇ ਤੋਂ ਜੁਦਾ ਨਾ ਹੁੰਦੇ, ਕੱਠੇ ਪੜ੍ਹਦੇ, ਕੱਠੇ ਖੇਡਦੇ।

ਸਾਹਿਬਾਂ ਮੁਟਿਆਰ ਹੋਣ ਲੱਗੀ।
ਮਿਰਜ਼ਾ ਜਵਾਨ ਹੋਣ ਲੱਗਾਂ।

ਜੇ ਮਿਰਜ਼ੇ ਨੂੰ ਕੋਈ ਗੁਲਾਬ ਦਾ ਫੁੱਲ ਸਦਦਾ ਤਾਂ ਸਾਹਿਬਾਂ ਨੂੰ ਚੰਬੇ ਦੀ ਕਲੀ ਆਖਦਾ। ਸਾਹਿਬਾਂ ਦੇ ਪਿੰਡ ਵਿਚ ਕੋਈ ਹੋਰ ਮੁਟਿਆਰ ਨਾ ਸੀ ਵਖਾਈ ਦੇਂਦੀ ਤੇ ਮਿਰਜ਼ੇ ਦੇ ਮੁਕਾਬਲੇ ਦਾ ਕੋਈ ਗਭਰੂ ਨਜ਼ਰ ਨਹੀਂ ਸੀ ਆਉਂਦਾ। ਬਚਪਨ ਦੀ ਮੁਹੱਬਤ ਮੁਟਿਆਰ ਹੋ ਗਈ। ਮਿਰਜ਼ਾ ਸਾਹਿਬਾਂ ਨੂੰ ਚੰਗਾ ਲੱਗਦਾ ਸੀ ਤੇ ਸਾਹਿਬਾਂ ਮਿਰਜ਼ੇ ਨੂੰ ਪਿਆਰੀ ਲੱਗਦੀ ਸੀ। ਦੋਨੋ ਇਕ ਦੂਜੇ ਦੇ ਸਦੱਕੜੇ ਜਾਂਦੇ ਸਨ।

ਦੋ ਜਵਾਨੀਆਂ ਇਕ ਦੂਜੇ ਨੂੰ ਚੰਗਾ ਲਗਣਾ, ਬੇਮੁਹਬਤੇ ਸਮਾਜ ਨੂੰ ਚੰਗਾ ਨਾ ਲੱਗਾ। ਉਨ੍ਹਾਂ ਸਿਰਜ਼ੇ ਸਾਹਿਬਾਂ ਦੀ ਮੁਹੱਬਤ ਨੂੰ ਨਿੰਦਣਾ ਸ਼ੁਰੂ ਕਰ ਦਿੱਤਾ।

"ਮਿਰਜ਼ਿਆ ਪਤਾ ਨਹੀਂ ਕਿਉਂ ਇਹ ਲੋਕੀ ਸਾਨੂੰ ਵੇਖ ਕੇ ਸੜਦੇ ਨੇ। ਸਾਡੀ ਪਾਕ ਮੁਹਬੱਤ ਨੂੰ ਊਂਜਾਂ ਲਾਉਂਦੇ ਨੇ!"

"ਸਾਹਿਬਾਂ ਇਹ ਲੋਕੀ ਕੀ ਜਾਨਣ! ਸਾਡੀ ਬਚਪਨ ਦੀ ਮੁਹੱਬਤ 'ਚ ਕੋਈ ਫ਼ਰਕ ਨਹੀਂ ਪਿਆ- ਅਸੀਂ ਬਚਪਨ 'ਚ ਮੁਹੱਬਤ ਕਰਦੇ ਰਹੇ- ਉਦੋਂ ਕਿਸੇ ਸਾਡੀ ਕੋਈ ਗੱਲ ਨਹੀਂ ਜੋੜੀ ਤੇ ਅਜ਼- "

58