ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/65

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

"ਮਿਰਜ਼ਿਆ, ਉਦੋਂ ਅਸੀਂ ਬੱਚੇ ਸਾਂ। ਇਹ ਸਮਾਜ ਜਵਾਨ ਮੁਹਬੱਤਾਂ ਨੂੰ ਵੇਖ ਕੇ ਸੜਦੈ। ਮੁਟਿਆਰ ਪ੍ਰੀਤਾਂ ਦੇ ਰਾਹਾਂ ਵਿਚ ਕੰਡਿਆਲੀਆਂ ਰਸਮਾਂ ਦੇ ਕੋਟ ਉਸਾਰਨ ਵਿਚ ਫ਼ਖਰ ਅਨੁਭਵ ਕਰਦੈ। ਮਿਰਜ਼ਿਆ ਇਹ ਕੀ ਕੁਝ ਵੀ ਪਏ ਆਖਣ। ਤੂੰ ਮੇਰੀਆਂ ਨਜ਼ਰਾਂ 'ਚ ਰੱਬੀ ਨੂਰ ਏ, ਮੇਰੀ ਜ਼ਿੰਦਗੀ ਦਾ ਚਾਨਣ ਏਂ।"

"ਸਾਹਿਬਾਂ ਤੂੰ ਮੇਰਾ ਸਭ ਕੁਝ ਏਂ ਮੇਰੀ ਜਿੰਦ ਤੂੰ ਹੀ ਏਂ, ਮੇਰੀ ਜਾਨ ਤੂੰ ਹੀ ਏਂ!

ਸਾਹਿਬਾਂ ਦੀ ਮਤਰੇਈ ਮਾਂ ਨੂੰ ਮਿਰਜ਼ਾ ਸਾਹਿਬਾਂ ਦਾ ਖਿੜ ਖਿੜ ਹਸਣਾ, ਮਿਲ ਬੈਠਣਾ ਚੰਗਾ ਨਾ ਸੀ ਲਗਦਾ। ਉਹਨੇ ਖੀਵੇ ਖਾਨ ਅੱਗੇ ਉਨ੍ਹਾਂ ਬਾਰੇ ਕਈ ਨਾ ਲਾਉਣ ਵਾਲੀਆਂ ਊਂਜਾਂ ਲਾਈਆਂ ਤੇ ਉਸ ਦੇ ਮਨ ਵਿਚ ਇਸ ਪਿਆਰ ਵਿਚ ਲੀਨ ਹੋਈਆਂ ਜਵਾਨੀਆਂ ਬਾਰੇ ਕਈ ਸ਼ੰਕੇ ਪੈਦਾ ਕਰ ਦਿੱਤੇ ਤੇ ਮਿਰਜ਼ਾ ਸਾਹਿਬਾਂ ਦੀ ਮਸਤੀ ਵਿਚ ਮੁਗਧ ਹੋਏ ਉਹਦੇ ਦਿਲ ਵਿਚ ਕਾਂਜੀ ਘੋਲ ਦਿੱਤੀ।

ਤੇ ਹੁਣ ਖੀਵੇ ਨੂੰ ਮਿਰਜ਼ਾ ਸਾਹਿਬਾਂ ਦਾ ਹੱਸਣਾ, ਖੇਡਣਾ, ਉਠਣਾ ਬੈਠਣਾ ਪਹਿਲਾਂ ਵਰਗਾ ਨਿੱਘ ਨਹੀਂ ਸੀ ਦੇਂਦਾ। ਉਸ ਪਾਸੋਂ ਲਾਡਾਂ ਮਲਾਰਾਂ ਦੀਆਂ ਗੱਲਾਂ ਨਹੀਂ ਸੀ ਕਰਵਾਉਂਦਾ। ਉਸ ਆਪਣੀ ਭੈਣ ਦਾਨਾਬਾਦ ਤੋਂ ਮੰਗਵਾ ਲਈ ਤੇ ਮਿਰਜ਼ੇ ਨੂੰ ਉਹਦੇ ਨਾਲ ਤੋਰ ਦਿੱਤਾ।

ਸਾਹਿਬਾਂ ਤੋਂ ਵਿਛੜ ਜਾਣਾ ਮਿਰਜ਼ੇ ਲਈ ਸੁਖੇਰਾ ਨਹੀਂ ਸੀ। ਉਹਦਾ ਸੱਕਾ ਮਾਮਾ ਉਹਦੇ ਨਾਲ ਇਸ ਤਰਾਂ ਦਾ ਵਰਤਾਓ ਕਰੇਗਾ? ਮਿਰਜ਼ੇ ਨੂੰ ਇਹਦਾ ਚਿਤ ਚੇਤਾ ਵੀ ਨਹੀਂ ਸੀ। ਮਿਰਜ਼ੇ ਨੇ ਦਿਲ ਤੇ ਪਥਰ ਰਖ ਲਿਆ ਤੇ ਉਹ ਸਾਹਿਬਾਂ ਦੀ ਯਾਦ ਦੇ ਸਹਾਰੇ ਅਪਣੇ ਪਿੰਡ ਦਾਨਾਬਾਦ ਆ ਗਿਆ।

ਮਿਰਜ਼ੇ ਦੇ ਕੁਸ਼ਤੀ ਕਰਨ, ਨੇਜਾਬਾਜ਼ੀ ਤੇ ਸ਼ਿਕਾਰ ਆਦਿ ਖੇਡਣ ਦੇ ਸ਼ੌਕ ਵੀ ਉਹਦੇ ਮਨ ਨੂੰ ਸਾਹਿਬਾਂ ਵਲੋਂ ਨਾ ਮੋੜ ਸਕੇ। ਸਾਹਿਬਾਂ ਨਾਲ ਬਿਤਾਏ ਦਿਨਾਂ ਦੀਆਂ ਯਾਦਾਂ ਮਿਰਜ਼ੇ ਲਈ ਆਫਤਾਂ ਖੜੀਆਂ ਕਰ ਦਿੰਦੀਆਂ। ਉਹਦਾ ਦਿਲ ਕਰਦਾ ਕਿ ਉਹ ਉਡ ਕੇ ਸਾਹਿਬ ਪਾਸ ਪੁਜ ਜਾਵੇ। ਪਰੰਤੂ ਉਹ ਅਜਿਹਾ ਨਾ

59