ਪੰਨਾ:ਨੈਣਾਂ ਦੇ ਵਣਜਾਰੇ – ਸੁਖਦੇਵ ਮਾਦਪੁਰੀ.pdf/69

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਉਹ ਦਾ ਭਰਾ ਸ਼ਮੀਰ ਵਾਹਰ ਸਮੇਤ ਉਨ੍ਹਾਂ ਵੱਲ ਵਧ ਰਿਹਾ ਸੀ। ਉਸ ਮਿਰਜ਼ੇ ਨੂੰ ਹਲੂਣਿਆ, "ਮਿਰਜ਼ਿਆ ਜਾਗ ਖੋਲ੍ਹ ਵੈਰੀ ਸਿਰ ਤੇ ਪੁਜ ਗਏ ਨੇ।"

ਦੋ ਵਾਹਰਾ ਦੇ ਵਿਚਕਾਰ ਉਹ ਘੇਰੇ ਗਏ। ਮਿਰਜ਼ੇ ਨੇ ਬੜੀ ਬਹਾਦਰੀ ਨਾਲ ਉਨ੍ਹਾਂ ਦਾ ਮੁਕਾਬਲਾ ਕੀਤਾ। ਉਹਦਾ ਇਕ ਇਕ ਤੀਰ ਕਈਆਂ ਦੇ ਹੋਸ਼ ਭੁਲਾ ਦਿੰਦਾ। ਸੈਆ ਬਾਹਵਾਂ ਦਾ ਮੁਕਾਬਲਾ ਉਹ ਕਦੋਂ ਤਕ ਕਰਦਾ। ਉਹਦਾ ਗੇਲੀ ਜਿਹਾ ਸੁੰਦਰ ਸਰੀਰ ਤੀਰਾਂ ਨਾਲ ਛਲਣੀ ਛਲਣੀ ਹੋ ਗਿਆ।

ਅੰਤ ਸਾਹਿਬਾਂ ਵੀ ਅਪਣੇ ਪੇਟ ਵਿਚ ਕਟਾਰ ਮਾਰਕੇ ਮਿਰਜੇ ਦੀ ਲੋਥ ਤੇ ਜਾ ਡਿੱਗੀ। ਬੱਕੀ ਅਪਣੇ ਪਿਆਰੇ ਮਿਰਜ਼ੇ ਦੀ ਲੱਥ ਕੋਲ ਖੜੀ ਹੰਝੂ ਕੇਰਦੀ ਰਹੀ!

63