ਸਮੱਗਰੀ 'ਤੇ ਜਾਓ

ਪੰਨਾ:ਨੈਣੀਂ ਨੀਂਦ ਨਾ ਆਵੇ - ਸੁਖਦੇਵ ਮਾਦਪੁਰੀ.pdf/87

ਵਿਕੀਸਰੋਤ ਤੋਂ
ਇਹ ਵਰਕੇ ਦੀ ਤਸਦੀਕ ਕੀਤਾ ਹੈ



ਸੋਹਣੀ ਮਹੀਂਵਾਲ


1
ਹਸ ਕੇ ਨਿਹੁੰ ਨਾ ਲਾਇਆ ਕਰ ਤੂੰ
ਸੁਣ ਲੈ ਨਿਹੁੰ ਦੇ ਝੇੜੇ
ਕੱਚਾ ਭੂਤਨਾ ਬਣ ਕੇ ਚਿੰਬੜਦਾ
ਨਿਹੁੰ ਨੂੰ ਜਿਹੜਾ ਛੇੜੇ
ਛੱਤੀ ਕੋਠੜੀਆਂ ਨੌਂਂ ਦਰਵਾਜ਼ੇ
ਜਿੱਥੇ ਨਿਹੁੰ ਦੇ ਡੇਰੇ
ਸੋਹਣੀ ਪੁੱਛੇ ਮਹੀਂਵਾਲ ਨੂੰ
ਕੀ ਹਾਲ ਆ ਗਭਰੂਆ ਤੇਰੇ
2
ਨਾਵ੍ਹੇ ਧੋਵੇ ਸੋਹਣੀ ਪਹਿਨੇ ਪੁਸ਼ਾਕਾਂ
ਅਤੁਰ ਫੁਲੇਲ ਲਗਾਵੇ
ਗਿੱਧੇ ਵਿੱਚ ਉਹ ਹਸ ਹਸ ਆਵੇ
ਮਹੀਂਵਾਲ ਮਹੀਂਵਾਲ ਗਾਵੇ
ਸੋਹਣੀ ਦੀ ਠੋਡੀ ਤੇ
ਮਛਲੀ ਹੁਲਾਰੇ ਖਾਵੇ
3
ਮੱਥਾ ਤੇਰਾ ਚੌਰਸ ਖੂੰਜਾ
ਜਿਊਂ ਮੱਕੀ ਦੇ ਕਿਆਰੇ
ਉਠ ਖੜ ਸੋਹਣੀਏਂ ਨੀ
ਮਹੀਂਵਾਲ ਹਾਕਾਂ ਮਾਰੇ
4
ਮਹੀਂਵਾਲ ਨੇ ਕਰੀ ਤਿਆਰੀ
ਮੋਢੇ ਜਾਲ਼ ਟਕਾਇਆ
ਲੀੜੇ ਲਾਹ ਕੇ ਰੱਖੇ ਪੱਤਣ ਤੇ
ਜਾਲ਼ ਚੁਫੇਰੇ ਲਾਇਆ
ਅੱਗੇ ਤਾਂ ਮਛਲੀ ਸੌ ਸੌ ਫਸਦੀ
ਅੱਜ ਲੋਹੜਾ ਕੀ ਆਇਆ
ਯਾਰ ਮੇਰੇ ਨੇ ਮੰਗਣਾ ਗੋਸ਼ਤ

81