ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/144

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

( ੧੨੯) ਮਾਤਾ ਜੀ ਬੈਰਾਗੁ ਲਗੀ ਕਰਣਿ । ਤਿਤੁ ਮਹਲਿ ਸਬਦੁ ਹੋਇਆ। ਭਾਈ ਬੰਧੂ ਪਰਵਾਰੁ ਸਭ ਲਗੇ ਰੋਵਣ । ਤਦਹੀ ਰਾਗ ਵਡਹੰਸੁ ਵਿਚਿ ਸਬਦੁ ਹੋਇਆ: | ਰਾਗੁ ਵਡਹੰਸੁ ਮਹਲਾ ੧॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ਜਾਨੀ · ਘਤਿ ਚਲਾਇਆ ਲਿਖਿਆ ਆਇਆ ਗੁੰਨੇ ਵੀਰ ਸਬਾਏ। ਕਾਂਇਆ ਹੰਸ ਥੀਆ ਵੇਛੋੜਾ ਜਾ ਦਿਨ ਭੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬ ਕਮਾਇਆ॥ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ|| ਆਗੇ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ਆਗੈ ਹੁਕਮੁ ਨ ਚਲੇ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬ ਸਿਮਰਿਹ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥੨॥ਜੋ ਤਿਸੁ ਭਾਵੈ ਸੰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣ ਹਾਰੋ ਅਲਖ ਅਪਾਰੋ ਤਾਕਾ ਅੰਤੁ ਨ ਪਾਇਆ ॥ ਆਇਆ ਤਿਨਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਹਿ ਉਰੇ ਆਪੇ ਹੁਕਮਿ ਸਵਾਰਣ ਹਾਰੋ ॥ ਜੋ ਤਿਸੁ ਭਾਵੈ ਸੰਥ ਸੋ ਥੀਐ ਹੀਲ। ਏਹੁ ਸੰਸਾਰੋ ॥੩॥ ਨਾਨਕ ਸੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੁਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੁੜਿ ਕਰਹੁ ਅਹੰਕਾਰੋ॥ ਨਾਨਕ ਰੁਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥ ਤਬ ਸੰਗਤਿ ਲਗੀ ਸਬਦੁ ਗਾਵਣਿ ਅਲਾਹਣੀਆਂ । ਤਬ* ਬਾਬਾ fਬਿਸਮਾਦ ਦੇ ਘਰ ਆਇਆ। ਤਿਤੁ ਮਹਲਿ ਹੁਕਮੁ ਹੋਇਆ, ਰਾਗੁ ਤੁਖਾਰੀ ਕੀਤਾ, ਬਾਬਾ ਬੋਲਿਆ ਬਾਰਹਮਾਹਾ, ਰਾਤਿ, ਅੰਮ੍ਰਿਤ ਵੇਲਾ ਹੋਆ, ਚਲਾਣੇ ਕੇ ਵਖਤਿ : h ਤੁਖਾਰੀ ਛੰਤ ਮਹਲਾ ੧ ਬਾਰਹਮਾਹਾ | ੧ ੴ ਸਤਿਗੁਰ ਪ੍ਰਸਾਦਿ ॥ ਤੁ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭੁਲਾ॥ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ॥ ਪੂਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ *ਤ ਬ ਪਾਠ ਹਾ: ਵਾ: ਨ: ਦਾ ਹੈ । Digitized by Panjab Digital Library | www.panjabdigilib.org