ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/145

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

(੧੩੦)

ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ॥ ਨਾਨਕ ਪੰਥ ਨਿਹਾਲੇ ਸਾਧਨ ਤੂ ਸੁਣਿ ਆਤਮ ਰਾਮਾ॥੧॥ਬਾਬੀਹਾ ਪਿਉ ਬੋਲੇ ਕੋਕਿਲ ਬਾਣੀਆ॥ ਸਾਧਨ ਸਭਿ ਰਸ ਚੋਲੈ ਅੰਕਿ ਸਮਾਣੀਆ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ॥ ਸਭ ਤੇਰੀ ਤੂੰ ਮੇਰਾ ਪ੍ਰੀਤਮੁ ਨਿਸ ਬਾਸੁਰ ਰੰਗਿ ਰਾਵੈ॥ ਨਾਨਕ ਪਿਉ ਪਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ॥੨॥ ਤੂ ਸੁਣਿ ਹਰਿ ਰਸ ਭਿੰਨੇ ਪੀਤਮ ਆਪਣੇ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ॥ ਓਟ ਗਹੀ ਹਰਿ ਚਰਣ ਨਿਵਾਸ ਭਏ ਪਵਿਤੁ ਸਰੀਰਾ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ॥੩॥ ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪੀਤਿ ਬਣੀ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਉਭੀ ਗੁਣ ਸਾਰੀ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਗੇ॥ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ॥੪॥ ਚੇਤੁ ਬਸੰਤੁ ਭਲਾ ਭਵਰ ਸੁਹਾਵੜੇ॥ ਬਨ ਫੂਲੇ ਮੰਝਿ ਬਾਰਿ ਮੈ ਪਿਰੁ ਘਰਿ ਬਾਹੁੜੇ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ॥ ਕੋਕਿਲ ਅੰਬ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ॥ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ॥੫॥ ਵੈਸਾਖੁ ਭਲਾ ਸਾਖਾ ਵੇਸ ਕਰੇ॥ ਧਨ ਦੇਖੋ ਹਰਿ ਦੁਆਰਿ ਆਵਹੁ ਦਇਆ ਕਰੇ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢਾ ਨ ਮੋਲੋ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਚੋਲੋ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ || ਨਾਨਕ ਵੈਸਾਖ) ਪ੍ਰਭੂ ਪਾਵੈ ਸੁਰਤਿ ਸਬਦਿ ਮਨੁ ਮਾਨਾ ੬ ਮਾਹ ਜੇਠ ਭਲਾ ਪੀਤਮੁ ਕਿਉ ਬਿਸਰੈ॥ ਥਲ ਤਾਪਹਿ ਸਰ ਭਾਰ ਸਾਧਨ ਬਿਨਉ ਕਰੇ॥ ਧਨ ਬਿਨਉ ਕਰਦੀ ਗੁਣ ਸਾਰੇਦੀ ਗੁਣ ਸਾਰੀ ਪਭ ਭਾਵਾ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ॥ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ॥੭॥ ਆਸਾੜੁ ਭਲਾ ਸੂਰਜੁ ਗਗਨਿ ਤਪੈ ਧਰਤੀ ਦੁਖ ਸਹੈ ਸੋਖੋ ਅਗਨਿ ਭੁਖੇ॥ ਅਗਨਿ ਰਸੁ ਸੋਖੈ ਮਰੀਐ ਧੋਖੇ ਭੀ ਸੋ ਕਿਰਤੁ ਨ ਹਾਰੇ॥ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ॥ ਅਵਗਣ ਬਾਧਿ ਚਲੀ ਦੁਖੁ ਆਗੇ