ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/146

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

(੧੩੧). ਸੁਖੁ ਤਿਸੁ ਸਾਚੁ ਸਮਾਲੇ॥ਨਾਨਕ ਜਿਸਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਕਿ ਡਰਾਏ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੁਖ ਕਹੁ ਕੇਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰਕੈ ਅੰਕਿ ਸਮਾਵਏ ॥੯॥ ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪਿਉ ਪਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦ ॥ ਅਸੁਨਿ ਆਉ ਪਿਰਾ ਸਾਧਨ ਝੂਰਿ ਮੁਈ ॥ ਤਾਂ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ਝੂਠਿ ਵਿਗੁਤੀ ਤਾ ਪਿਰ ਮੁਤੀ ਕੁਹ ਕਾਹ ਸਿਫੁਲੇ ॥ ਆਗੈ ਘਾਮ ਪਿਛੇ ਰਤਿ ਜਾਤਾ ਦੇਖਿ ਚਲਤ ਮਨ ਡੋਲੇ ॥ ਦਹਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੇ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ॥੧੧॥ ਕਤਕਿ ਕਿਰਤੁ ਪਇਆ ਜੋ ਪੁਭ ਭਾਇਆ॥ ਦੀਪਕੁ ਸਹਜਿ ਬਲੈ ਤਤ ਜਲਾਇਆ || ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਨ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀਨਾਮੁ ਭਗਤਿ ਦੇ ਨਿਜ ਘਰ ਬੈਠੇ ਅਜਹੁ ਤਿਨਾੜੀ ਆਸਾ॥ਨਾਨਕ ਮਿਲਹ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ ਮੰਘਰ ਮਾਹ ਭਲਾ ਹਰਿਗਣ ਅੰਕਿ ਸਮਾਵਏ॥ ਗੁਣਵੰਤੀ ਗੁਣ ਰਵੈ ਮੈ ਪਿਰ ਨਿਹਚਲ ਭਾਵਏ ॥ ਨਿਹਚਲੁ ਚਤੁਰ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩ ॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ॥ ਮਨਿ ਤਨਿ ਰਵਿ ਰਹਿਆ ਜਗ ਜੀਵਨੁ ਗੁਰ ਸਬਦੀ ਰੰਗੁ ਮਾਣੀ | ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆ ਪਤਿ ਦਾਤੇ ਗਤਿ ਪਾਵਉ ਮਤਿ ਦੇਹੋ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪਤਿ ਸਨੇਹੋ॥੧੪॥ ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ਪੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ Digitized by Panjab Digital Library / www.panjabdigilib.org