ਸਮੱਗਰੀ 'ਤੇ ਜਾਓ

ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/18

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

(੨)

ਰਾਗੁ ਆਸਾ ਮਹਲਾ ੧ ਪਟੀ ਲਿਖੀ[1]

੧ਓ ਸਤਿਗੁਰਪ੍ਰਸਾਦਿ॥ ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ।।ਸੇਵਤ ਰਹੇ ਚਿਤੁ ਜਿਨ੍ਹਕਾ ਲਾਗਾ ਆਇਆ ਤਿਨਕਾ ਸਫਲੁ ਭਇਆ॥੧॥ ਮਨ ਕਾਹੇ ਭੂਲੇ ਮੁੜ ਮਨਾ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ॥੧॥ਰਹਾਉ॥ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ॥ ੨॥ ਉੜੈ ਉਪਮਾ ਤਾਕੀ ਕੀਜੈ ਜਾ ਅੰਤੁ ਨ ਪਾਇਆ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨੀ ਸਚੁ ਕਮਾਇਆ॥੩॥ ਙੰਙੈ ਙਿਆਨੁ ਬੂਝੇ ਜੇ ਕੋਈ ਪੜਿਆ ਪੰਡਿਤੁ ਸੋਈ॥ ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ॥੪॥ ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ। ਜਮਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ॥ ੫॥ ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ॥ ਬੰਧਨਿ ਜਾਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ॥ ੬॥ ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦ ਗਰਬਿ ਭਇਆ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ॥੭॥ ਘਘੈ ਘਾਲ ਸੇਵਕਾਂ ਜੇ ਘਾਲੈ ਸਬਦਿ ਗੁਰੂ ਕੇ ਲਾਗਿ ਰਹੈ॥ ਬੁਰਾ ਭਲਾ ਜੇ ਸਮਕਰਿ ਜਾਣੈ ਇਨਿ ਬਿਧਿ ਸਾਹਿਬੁ ਰਮਤੁ ਰਹੈ॥੮॥ ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ।। ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ।।੯।।ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ। ਭਰਮੁ ਉਪਾਇ ਭੁਲਾਈ-ਅਨੁ ਆਪੇ ਕਰਮ ਹੋਆ ਤਿਨ ਗੁਰੂ ਮਿਲਿਆ॥੧੦॥ ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ॥੧੧॥ ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ॥ ਦੇਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ॥ ੧੨॥ ੬ ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ। ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ॥੧੩॥ ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ॥ ਜੂਐ ਜਨਮੁ


  1. ਇਹ 'ਲਿਖੀ' ਪਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹੋਣਾ ਤੇ ਨਾਲ ਮਹਲਾ ੧ ਹੋਣਾ ਦੱਸਦਾ ਹੈ ਕਿ ਇਹ ਉਹੋ ਪਟੀ ਹੈ ਜੋ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਪਾਂਧੇ ਦੀ ਮੁਹਾਰਨੀ ਵਾਲੀ ਪਟੀ ਪੜ੍ਹਦਿਆਂ, ਪਰਮਾਰਥਕ ਅਰਥਾਂ ਵਾਲੀ ਪਟੀ ਆਪ ਲਿਖੀ ਸੀ।